08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਜਥੇਦਾਰ ਜਲਾਲ ਉਸਮਾ ਵਲੋਂ ਸ਼੍ਰੋਮਣੀ ਅਕਾਲੀ ਦਲ (ਐੱਸ.ਸੀ. ਵਿੰਗ) ਨਾਲ ਅਹਿਮ ਮੀਟਿੰਗ

ਬਾਬਾ ਬਕਾਲਾ ਸਾਹਿਬ, 8 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਇੱਥੇ ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਐੱਸ. ਸੀ.

Ad Position 21
No active advertisement
ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਐਸ.ਸੀ. ਵਿੰਗ) ਦੀ ਮੀਟਿੰਗ ਮੌਕੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲਉਸਮਾ। ਨਾਲ ਹਨ ਸਰਪੰਚ ਗੁਰਜਿੰਦਰ ਸਿੰਘ ਸਠਿਆਲਾ, ਤਰਸੇਮ ਸਿੰਘ ਕਾਲੇਕੇ, ਕੌਸਲਰ ਕਰਮ ਸਿੰਘ ਅਤੇ ਹੋਰ । ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ 09-08-2026
ਬਾਬਾ ਬਕਾਲਾ ਸਾਹਿਬ, 8 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਇੱਥੇ ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਐੱਸ.ਸੀ. ਵਿੰਗ) ਦੀ ਇਕ ਅਹਿਮ ਮੀਟਿੰਗ ਤਰਸੇਮ ਸਿੰਘ ਕਾਲੇਕੇ ਪ੍ਰਧਾਨ ਐੱਸ.ਸੀ. ਵਿੰਗ ਦੀ ਪ੍ਰਧਾਨਗੀ ਹੇਠ ਹੋਈ। ਜਿਸਨੂੰ ਸੰਬੋਧਨ ਕਰਦਿਆਂ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇੰਚਾਰਜ, ਸਾਬਕਾ ਵਿਧਾਇਕ ਅਤੇ ਪਾਰਟੀ ਦੇ ਉਪ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਕਿਹਾ ਕਿ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 28 ਅਗਸਤ ਨੂੰ ‘ਸਾਚਾ ਗੁਰੂ ਲਾਧੋ ਰੇ’ ਦਿਵਸ ਨੂੰ ਸਮਰਪਿਤ ਸਲਾਨਾ ਜੋੜ ਮੇਲੇ ਉਪਰ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਸ਼ਾਲ ਅਕਾਲੀ ਕਾਨਫਰੰਸ ਕਰਵਾਈ ਜਾ ਰਹੀ ਹੈ, ਜਿਸ ਵਿਚ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾ: ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਗੁਲਜ਼ਾਰ ਸਿੰਘ ਰਣੀਕੇ ਪ੍ਰਧਾਨ ਐਸ.ਸੀ. ਵਿੰਗ ਸਮੇਤ ਸੀਨੀਅਰ ਲੀਡਰਸ਼ਿਪ ਪੁੱਜ ਰਹੀ ਹੈ । ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਆਪਣੇ ਮਹਿਬੂਬ ਆਗੂਆਂ ਦੇ ਵਿਚਾਰ ਸਰਵਣ ਕਰੋ। ਇਸ ਮੌਕੇ ਤਰਸੇਮ ਸਿੰਘ ਕਾਲੇਕੇ ਪ੍ਰਧਾਨ ਐੱਸ.ਸੀ. ਵਿੰਗ ਨੇ ਸਮੁੱਚੇ ਭਾਈਚਾਰੇ ਵਲੋਂ ਯਕੀਨ ਦਿਵਾਇਆ ਕਿ ਉਹ ਵੱਡੀ ਗਿਣਤੀ ਵਿਚ ਕਾਨਫਰੰਸ ਨੂੰ ਕਾਮਯਾਬ ਕਰਨ ਲਈ ਪੁੱਜਣਗੇ। ਇਸ ਮੌਕੇ ਸਰਪੰਚ ਸ: ਗੁਰਜਿੰਦਰ ਸਿੰਘ ਸਠਿਆਲਾ ਹਲਕਾ ਇੰਚਾਰਜ ਯੂਥ ਵਿੰਗ, ਸਰਪੰਚ ਸੁਖਵਿੰਦਰ ਸਿੰਘ ਬੁਤਾਲਾ, ਜ: ਹਰਦੇਵ ਸਿੰਘ ਨਾਗੋਕੇ, ਪ੍ਰਿੰਸੀਪਲ ਦਿਲਬਾਗ ਸਿੰਘ ਮਾਨ, ਜ: ਪੂਰਨ ਸਿੰਘ ਖਿਲਚੀਆਂ, ਨਿਰਮਲ ਸਿੰਘ ਬਿੱਲੂ ਧੂਲਕਾ, ਕੌਂਸਲਰ ਹਰਪ੍ਰੀਤ ਸਿੰਘ ਹੈਪੀ (ਕਜਾਰੀਆ ਟਾਇਲ), ਮੋਹਣ ਸਿੰਘ ਕੰਗ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਅਜਮਿੰਦਰ ਸਿੰਘ ਸਾਹਬਾ, ਜਥੇਦਾਰ ਬੂਟਾ ਸਿੰਘ ਸਠਿਆਲਾ, ਜਸਵਿੰਦਰ ਸਿੰਘ ਖਾਲਸਾ ਖਿਲਚੀਆਂ, ਡਾ: ਕੁਲਵਿੰਦਰ ਸਿੰਘ ਬਾਣੀਆਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਐੱਸ.ਸੀ. ਵਿੰਗ ਹਲਕਾ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਤਰਸੇਮ ਸਿੰਘ ਕਾਲੇਕੇ, ਸੂਬੇਦਾਰ ਮੰਗਲ ਸਿੰਘ ਕੋਰ ਕਮੇਟੀ ਮੈਂਬਰ ਅਤੇ ਹੋਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਡੇਰਿਆਂ ਦੀ ਇਕਾਈ ਦਾ ਗਠਨ ਅਗਲੀ ਖ਼ਬਰ ਪਟਵਾਰ ਯੂਨੀਅਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖਿਆ ਜਾਵੇਗਾ-ਪ੍ਰਧਾਨ ਅੰਗਰੇਜ਼ ਸਿੰਘ, ਰਛਪਾਲ ਸਿੰਘ
Ad Position 24