09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਖੰਡ ਦੀਆਂ ਵਧ ਰਹੀਆਂ ਕੀਮਤਾਂ ’ ਤੇ ਕੇਂਦਰ ਸਰਕਾਰ ਤੁਰੰਤ ਠੋਸ ਕਦਮ ਚੁੱਕੇ - ਪ੍ਰਮੋਦ ਗੁਪਤਾ

ਰਈਆ, 9 ਅਗਸਤ (ਸ਼ਰਨਬੀਰ ਸਿੰਘ ਕੰਗ)- ਦੇਸ਼ ਭਰ ਵਿਚ ਖੰਡ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਿਹਾ ਵਾਧਾ ਆਮ ਖਪਤਕਾਰਾਂ, ਛੋਟੇ ਕਰਿਆਨਾ ਵਪਾਰੀਆਂ ਅਤੇ ਖੁਰਾਕ ਪ੍ਰੋਸੈਸਿੰਗ ਉਦਯੋਗ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਪੰਜਾਬ ਪ੍ਰਦੇਸ਼ ਰਿਟੇਲ ਐਂਡ ਹੋਲਸੇਲ ਕਰਿਆਨਾ ਐਸੋਸੀਏਸ਼ਨ, ਪੰਜਾਬ ਦੇ ਪ੍ਰਧਾਨ ਅਤੇ ਅਖਿਲ ਭਾਰਤੀ ਉਦਯੋਗ ਵਪਾਰ ਮੰਡਲ ਪੰਜਾਬ ਦੇ ਪ੍ਰਦੇਸ਼ ਪ੍ਰਭਾਰੀ ਪ੍ਰਮੋਦ ਗੁਪਤਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਖੰਡ ਦੀਆਂ ਵੱਧ ਰਹੀਆਂ ਕੀਮਤਾਂ ਸਬੰਧੀ ਤੁਰੰਤ ਉੱਚ ਪੱਧਰੀ ਜਾਇਜ਼ਾ ਲੈ ਕੇ ਪ੍ਰਭਾਵਸ਼ਾਲੀ, ਸੰਤੁਲਿਤ ਅਤੇ ਦੂਰਅੰਦੇਸ਼ੀ ਫ਼ੈਸਲੇ ਕੀਤੇ ਜਾਣ।

Ad Position 21
No active advertisement
ਅਜੀਤ ਡੈਸਕ 10-08-2026
ਰਈਆ, 9 ਅਗਸਤ (ਸ਼ਰਨਬੀਰ ਸਿੰਘ ਕੰਗ)- ਦੇਸ਼ ਭਰ ਵਿਚ ਖੰਡ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਿਹਾ ਵਾਧਾ ਆਮ ਖਪਤਕਾਰਾਂ, ਛੋਟੇ ਕਰਿਆਨਾ ਵਪਾਰੀਆਂ ਅਤੇ ਖੁਰਾਕ ਪ੍ਰੋਸੈਸਿੰਗ ਉਦਯੋਗ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਪੰਜਾਬ ਪ੍ਰਦੇਸ਼ ਰਿਟੇਲ ਐਂਡ ਹੋਲਸੇਲ ਕਰਿਆਨਾ ਐਸੋਸੀਏਸ਼ਨ, ਪੰਜਾਬ ਦੇ ਪ੍ਰਧਾਨ ਅਤੇ ਅਖਿਲ ਭਾਰਤੀ ਉਦਯੋਗ ਵਪਾਰ ਮੰਡਲ ਪੰਜਾਬ ਦੇ ਪ੍ਰਦੇਸ਼ ਪ੍ਰਭਾਰੀ ਪ੍ਰਮੋਦ ਗੁਪਤਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਖੰਡ ਦੀਆਂ ਵੱਧ ਰਹੀਆਂ ਕੀਮਤਾਂ ਸਬੰਧੀ ਤੁਰੰਤ ਉੱਚ ਪੱਧਰੀ ਜਾਇਜ਼ਾ ਲੈ ਕੇ ਪ੍ਰਭਾਵਸ਼ਾਲੀ, ਸੰਤੁਲਿਤ ਅਤੇ ਦੂਰਅੰਦੇਸ਼ੀ ਫ਼ੈਸਲੇ ਕੀਤੇ ਜਾਣ। ਪ੍ਰਮੋਦ ਗੁਪਤਾ ਨੇ ਕਿਹਾ ਕਿ ਮਹਿੰਗਾਈ ਦਾ ਸਭ ਤੋਂ ਵੱਧ ਬੋਝ ਆਮ ਪਰਿਵਾਰਾਂ ‘ਤੇ ਪੈਂਦਾ ਹੈ । ਦੂਜੇ ਪਾਸੇ ਛੋਟੇ ਕਰਿਆਨਾ ਵਪਾਰੀ ਵਧ ਰਹੀ ਖ਼ਰੀਦ ਲਾਗਤ, ਘਟਦੇ ਮੁਨਾਫ਼ੇ ਅਤੇ ਗਾਹਕਾਂ ਦੀ ਨਾਰਾਜ਼ਗੀ ਦੇ ਬਾਵਜੂਦ ਆਪਣਾ ਕਾਰੋਬਾਰ ਚਲਾਉਣ ਲਈ ਸੰਘਰਸ਼ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਠੋਸ ਕਦਮ ਨਾ ਚੁੱਕੇ ਗਏ ਤਾਂ ਇਸ ਦਾ ਸਿੱਧਾ ਅਸਰ ਆਉਣ ਵਾਲੇ ਤਿਉਹਾਰੀ ਮੌਸਮ ਦੌਰਾਨ ਖਪਤਕਾਰਾਂ, ਛੋਟੇ ਵਪਾਰੀਆਂ ਅਤੇ ਖੁਰਾਕ ਉਦਯੋਗ ‘ਤੇ ਪਵੇਗਾ। ਇਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਕ੍ਰਿਸ਼ਨ ਲਾਲ ਜਸੂਜਾ, ਚੇਅਰਮੈਨ ਪਵਨ ਮੋਦਗਿਲ, ਸੀਨੀਅਰ ਵਾਈਸ ਪ੍ਰਧਾਨ ਅਰੁਣ ਗੁਪਤਾ, ਸਕੱਤਰ ਸੰਦੀਪ ਗਰਗ (ਸੀਪਾ), ਵਾਈਸ ਪ੍ਰਧਾਨ ਰਾਕੇਸ਼ ਦੁੱਗਲ, ਮਨੀਸ਼ ਗੋਇਲ, ਸੰਜੀਵ ਗਰਗ, ਸਾਗਰ ਮਿੱਤਲ, ਅਜੈ ਮਸਤਾਨੀ, ਜਗਜੀਤ ਸਿੰਘ ਆਹੂਜਾ, ਰਾਜੇਸ਼ ਗਰਗ (ਖਰੜ), ਸੰਦੀਪ ਗੋਇਲ, ਪਵਨ ਮੱਕੜ, ਜੀਤ ਕੁਮਾਰ ਜੈਨ, ਭੂਸ਼ਣ ਜੈਨ, ਗਿਰਧਾਰੀ ਲਾਲ ਵਿਨਾਇਕ, ਜੀਵਨ ਸਿੰਗਲਾ, ਸੁਰਿੰਦਰ ਮੁਖੀ ਅਤੇ ਸੁਰਿੰਦਰ ਜੈਨ ਨੇ ਵੀ ਮਹਿੰਗਾਈ ‘ਤੇ ਜਲਦ, ਪ੍ਰਭਾਵਸ਼ਾਲੀ ਅਤੇ ਸੰਤੁਲਿਤ ਸਰਕਾਰੀ ਫ਼ੈਸਲੇ ਲੈਣ ਦੀ ਮੰਗ ਦਾ ਸਮਰਥਨ ਕੀਤਾ। 06ਏਐਸਆਰ80 ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਪ੍ਰਮੋਦ ਗੁਪਤਾ। ਤਸਵੀਰ-ਸ਼ਰਨਬੀਰ ਸਿੰਘ ਕੰਗ
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਮਰਹੂਮ ਇਨਕਲਾਬੀ ਕਵੀ ਲਾਲ ਸਿੰਘ, ਤਰਲੋਚਨ ਸਿੰਘ ਦੀ ਸਾਹਿਤਕ ਵਿਰਾਸਤ ਸੰਭਾਲੀ ਜਾਵੇਗੀ-ਪ੍ਰਿੰ. ਬੈਨੀਪਾਲ
Ad Position 24