09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸ੍ਰੀ ਕਲਗੀਧਰ ਪਬਲਿਕ ਸਕੂਲ ਵਿਚ ਤੀਜ ਦਾ ਤਿਉਹਾਰ ਮਨਾਇਆ

ਬਾਬਾ ਬਕਾਲਾ ਸਾਹਿਬ, 9 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਸ੍ਰੀ ਕਲਗੀਧਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੁਤਾਲਾ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਸਮਰਪਿਤ ‘ਤੀਜ ਦਾ ਤਿਉਹਾਰ’ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਪੰਜਾਬੀ ਸਭਿਆਚਾਰ ਦੇ ਰੰਗਾਂ ਨਾਲ ਰੰਗਿਆ ਨਜ਼ਰ ਆਇਆ ।

Ad Position 21
No active advertisement
ਅਜੀਤ ਡੈਸਕ 10-08-2026
ਬਾਬਾ ਬਕਾਲਾ ਸਾਹਿਬ, 9 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਸ੍ਰੀ ਕਲਗੀਧਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੁਤਾਲਾ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਸਮਰਪਿਤ ‘ਤੀਜ ਦਾ ਤਿਉਹਾਰ’ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਪੰਜਾਬੀ ਸਭਿਆਚਾਰ ਦੇ ਰੰਗਾਂ ਨਾਲ ਰੰਗਿਆ ਨਜ਼ਰ ਆਇਆ । ਸਮਾਰੋਹ ਦੌਰਾਨ ਵਿਦਿਆਰਥਣਾਂ ਅਤੇ ਅਧਿਆਪਕਾਵਾਂ ਨੇ ਸੁੰਦਰ ਪੰਜਾਬੀ ਪਹਿਰਾਵੇ ਪਹਿਨ ਕੇ ਸਮਾਗਮ ਦੀ ਰੌਣਕ ਵਧਾਈ। ਗਿੱਧਾ, ਬੋਲੀਆਂ, ਟੱਪੇ ਅਤੇ ਲੋਕ-ਗੀਤਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਵਿਦਿਆਰਥਣਾਂ ਨੇ ਪੀਂਘਾਂ ਝੂਟ ਕੇ ਅਤੇ ਰਵਾਇਤੀ ਖੇਡਾਂ ਵਿਚ ਭਾਗ ਲੈ ਕੇ ਪੰਜਾਬ ਦੇ ਪੁਰਾਤਨ ਸੱਭਿਆਚਾਰ ਦੀ ਝਲਕ ਪੇਸ਼ ਕੀਤੀ । ਇਸ ਮੌਕੇ ਅਧਿਆਪਕਾਵਾਂ ਲਈ ਵਿਸ਼ੇਸ਼ ਬੋਲੀਆਂ, ਟੱਪੇ ਅਤੇ ਮਨੋਰੰਜਕ ਖੇਡਾਂ ਵੀ ਕਰਵਾਈਆਂ ਗਈਆਂ। ਇਸ ਮੌਕੇ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਦੇ ਪ੍ਰਿੰ: ਹਰਵਿੰਦਰ ਕੌਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ । ਉਨ੍ਹਾਂ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਤੀਜ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੀ ਅਮੀਰ ਪੰਜਾਬੀ ਵਿਰਾਸਤ ਅਤੇ ਸੱਭਿਆਚਾਰ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਰੂਰਲ ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਵਲੋਂ ਸਰਕਾਰ ਖ਼ਿਲਾਫ਼ ਮੁੜ ਸੰਘਰਸ਼ ਦੀ ਚਿਤਾਵਨੀ : ਸੂਬਾ ਪ੍ਰਧਾਨ ਚੌਹਾਨ ਅਗਲੀ ਖ਼ਬਰ ਬਿਕਰਮਜੀਤ ਸਿੰਘ ਫਤਿਹਪੁਰ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਐੱਸ. ਸੀ. ਵਿੰਗ ਜ਼ਿਲ੍ਹਾ ਜਨਰਲ ਸਕੱਤਰ ਲਗਾਇਆ
Ad Position 24