09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਰੂਰਲ ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਵਲੋਂ ਸਰਕਾਰ ਖ਼ਿਲਾਫ਼ ਮੁੜ ਸੰਘਰਸ਼ ਦੀ ਚਿਤਾਵਨੀ : ਸੂਬਾ ਪ੍ਰਧਾਨ ਚੌਹਾਨ

ਟਾਂਗਰਾ, 9 ਅਗਸਤ (ਹਰਜਿੰਦਰ ਸਿੰਘ ਕਲੇਰ)- ਰੂਰਲ ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਪੰਜਾਬ ਨੇ ਆਪਣੀਆਂ ਲੰਮੇਂ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਨਾ ਹੋਣ ‘ਤੇ ਪੰਜਾਬ ਸਰਕਾਰ ਖ਼ਿਲਾਫ਼ ਮੁੜ ਤਿੱਖਾ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ ਹੈ । ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਕਮਲਜੀਤ ਸਿੰਘ ਚੌਹਾਨ ਨੇ ਕਿਹਾ ਕਿ ਫਾਰਮੇਸੀ ਅਫ਼ਸਰ ਪਿਛਲੇ ਕਰੀਬ 20 ਸਾਲਾਂ ਤੋਂ ਪੰਜਾਬ ਦੀਆਂ ਪੇਂਡੂ ਡਿਸਪੈਂਸਰੀਆਂ ਵਿਚ ਸੇਵਾਵਾਂ ਨਿਭਾਅ ਰਹੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਅਜੇ ਤੱਕ ਪੱਕਾ ਨਹੀਂ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 10-08-2026
ਟਾਂਗਰਾ, 9 ਅਗਸਤ (ਹਰਜਿੰਦਰ ਸਿੰਘ ਕਲੇਰ)- ਰੂਰਲ ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਪੰਜਾਬ ਨੇ ਆਪਣੀਆਂ ਲੰਮੇਂ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਨਾ ਹੋਣ ‘ਤੇ ਪੰਜਾਬ ਸਰਕਾਰ ਖ਼ਿਲਾਫ਼ ਮੁੜ ਤਿੱਖਾ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ ਹੈ । ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਕਮਲਜੀਤ ਸਿੰਘ ਚੌਹਾਨ ਨੇ ਕਿਹਾ ਕਿ ਫਾਰਮੇਸੀ ਅਫ਼ਸਰ ਪਿਛਲੇ ਕਰੀਬ 20 ਸਾਲਾਂ ਤੋਂ ਪੰਜਾਬ ਦੀਆਂ ਪੇਂਡੂ ਡਿਸਪੈਂਸਰੀਆਂ ਵਿਚ ਸੇਵਾਵਾਂ ਨਿਭਾਅ ਰਹੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਅਜੇ ਤੱਕ ਪੱਕਾ ਨਹੀਂ ਕੀਤਾ ਗਿਆ । ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 10 ਸਾਲ ਤੋਂ ਵੱਧ ਸਮੇਂ ਤੋਂ ਠੇਕੇ ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵਿਧਾਨ ਸਭਾ ਵਿਚ ਵਿਸ਼ੇਸ਼ ਕਾਨੂੰਨ ਲਿਆਉਣ ਦੀ ਗੱਲ ਕੀਤੀ ਜਾ ਰਹੀ ਹੈ । ਐਸੋਸੀਏਸ਼ਨ ਦੀ ਮੰਗ ਹੈ ਕਿ ਇਸ ਕਾਨੂੰਨ ਵਿਚ ਫਾਰਮੇਸੀ ਅਫ਼ਸਰਾਂ ਨੂੰ ਵੀ ਬਿਨਾਂ ਕਿਸੇ ਸ਼ਰਤ ਦੇ ਸ਼ਾਮਿਲ ਕਰਕੇ ਪੂਰੀ ਤਨਖ਼ਾਹ ਸਕੇਲ ਸਮੇਤ ਰੈਗੂਲਰ ਕੀਤਾ ਜਾਵੇ । ਸੂਬਾ ਪ੍ਰਧਾਨ ਚੌਹਾਨ ਨੇ ਜਾਰੀ ਬਿਆਨ ਰਾਹੀਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਚੱਲ ਰਹੇ ਵਿਧਾਨ ਸਭਾ ਸੈਸ਼ਨ ਦੌਰਾਨ ਉਨ੍ਹਾਂ ਦੀ ਮੰਗ ‘ਤੇ ਕੋਈ ਠੋਸ ਫ਼ੈਸਲਾ ਨਾ ਲਿਆ ਤਾਂ ਸੂਬੇ ਭਰ ਦੇ ਕੱਚੇ ਮੁਲਾਜ਼ਮਾਂ ਨੂੰ ਨਾਲ ਲੈ ਕੇ ਜ਼ੋਰਦਾਰ ਸੰਘਰਸ਼ ਕੀਤਾ ਜਾਵੇਗਾ । ਇਸ ਮੌਕੇ ਜਨਰਲ ਸਕੱਤਰ ਸਵਰਤ ਸ਼ਰਮਾ, ਹਰਿੰਦਰ ਸਿੰਘ ਧੂੰਦਾ, ਗੁਰਵਿੰਦਰ ਸਿੰਘ ਨੀਰ, ਬਲਜੀਤ ਸਿੰਘ ਮੀਆਂਕੋਟ, ਸੰਦੀਪ ਕੌਰ ਜਲੰਧਰ, ਵਰਿੰਦਰ ਸ਼ਰਮਾ, ਰੀਨਾ ਰਾਏ, ਸੁਮੀਤ, ਮਨੀਸ਼ ਸ਼ਰਮਾ, ਜਗਮੋਹਨ ਸ਼ਰਮਾ, ਪ੍ਰਿੰਸ ਭਰਤ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਨੇ ਪਿੰਡਾਂ ਤੇ ਸ਼ਹਿਰਾਂ ਵਿਕਾਸ ਬਿਨਾਂ ਵਿਤਕਰਾ ਕਰਵਾਇਆ - ਬੱਬਲੂ ਸਿੰਧੀ ਅਗਲੀ ਖ਼ਬਰ ਸ੍ਰੀ ਕਲਗੀਧਰ ਪਬਲਿਕ ਸਕੂਲ ਵਿਚ ਤੀਜ ਦਾ ਤਿਉਹਾਰ ਮਨਾਇਆ
Ad Position 24