09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਵਿਕਟਰ ਮਸੀਹ ਕਾਂਗਰਸ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ : ਸੱਚਰ

ਕੱਥੂਨੰਗਲ, 9 ਅਗਸਤ (ਦਲਵਿੰਦਰ ਸਿੰਘ ਰੰਧਾਵਾ)- ਕਾਂਗਰਸ ਪਾਰਟੀ ਦੇ ਘੱਟ ਗਿਣਤੀ ਵਿਭਾਗ ਦੇ ਰਾਸ਼ਟਰੀ ਚੇਅਰਮੈਨ ਇਮਰਾਨ ਪ੍ਰਤਾਪਗੜੀ ਚੇਅਰਮੈਨ ਤੇ ਪੰਜਾਬ ਦੇ ਚੇਅਰਮੈਨ ਪ੍ਰੋ. ਈਮੈਨੂਅਲ ਨਾਹਰ ਵਲੋਂ ਵਿਕਟਰ ਮਸੀਹ ਨੂੰ ਅੰਮ੍ਰਿਤਸਰ ਸ਼ਹਿਰੀ ਦਾ ਸਹਿ-ਅਬਜ਼ਰਵਰ ਨਿਯੁਕਤ ਕੀਤੇ ਜਾਣ ‘ਤੇ ਹਲਕਾ ਮਜੀਠਾ ਦੇ ਇੰਚਾਰਜ ਅਤੇ ਸਾਬਕਾ ਪ੍ਰਧਾਨ ਦਿਹਾਤੀ ਕਾਂਗਰਸ ਅੰਮ੍ਰਿਤਸਰ ਭਗਵੰਤ ਪਾਲ ਸਿੰਘ ਸੱਚਰ ਵਲੋਂ ਕੱਥੂਨੰਗਲ ਵਿਖੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 10-08-2026
ਕੱਥੂਨੰਗਲ, 9 ਅਗਸਤ (ਦਲਵਿੰਦਰ ਸਿੰਘ ਰੰਧਾਵਾ)- ਕਾਂਗਰਸ ਪਾਰਟੀ ਦੇ ਘੱਟ ਗਿਣਤੀ ਵਿਭਾਗ ਦੇ ਰਾਸ਼ਟਰੀ ਚੇਅਰਮੈਨ ਇਮਰਾਨ ਪ੍ਰਤਾਪਗੜੀ ਚੇਅਰਮੈਨ ਤੇ ਪੰਜਾਬ ਦੇ ਚੇਅਰਮੈਨ ਪ੍ਰੋ. ਈਮੈਨੂਅਲ ਨਾਹਰ ਵਲੋਂ ਵਿਕਟਰ ਮਸੀਹ ਨੂੰ ਅੰਮ੍ਰਿਤਸਰ ਸ਼ਹਿਰੀ ਦਾ ਸਹਿ-ਅਬਜ਼ਰਵਰ ਨਿਯੁਕਤ ਕੀਤੇ ਜਾਣ ‘ਤੇ ਹਲਕਾ ਮਜੀਠਾ ਦੇ ਇੰਚਾਰਜ ਅਤੇ ਸਾਬਕਾ ਪ੍ਰਧਾਨ ਦਿਹਾਤੀ ਕਾਂਗਰਸ ਅੰਮ੍ਰਿਤਸਰ ਭਗਵੰਤ ਪਾਲ ਸਿੰਘ ਸੱਚਰ ਵਲੋਂ ਕੱਥੂਨੰਗਲ ਵਿਖੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸੱਚਰ ਨੇ ਵਿਕਟਰ ਮਸੀਹ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਹ ਇਕ ਮਿਹਨਤੀ, ਇਮਾਨਦਾਰ ਅਤੇ ਸਮਰਪਿਤ ਕਾਂਗਰਸੀ ਆਗੂ ਹਨ। ਪਾਰਟੀ ਵਲੋਂ ਉਨ੍ਹਾਂ ‘ਤੇ ਜੋ ਭਰੋਸਾ ਪ੍ਰਗਟ ਕਰਦਿਆਂ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਨਾਲ ਨਿਭਾਉਣਗੇ । ਸੱਚਰ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਵਿਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਵਿਕਟਰ ਮਸੀਹ ਦੀ ਨਿਯੁਕਤੀ ਨਾਲ ਪਾਰਟੀ ਦਾ ਜਥੇਬੰਦਕ ਢਾਂਚਾ ਹੋਰ ਮਜ਼ਬੂਤ ਹੋਵੇਗਾ। ਵਿਕਟਰ ਮਸੀਹ ਨੇ ਸੱਚਰ ਅਤੇ ਸਮੂਹ ਕਾਂਗਰਸੀ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣਗੇ। ਇਸ ਮੌਕੇ ਪੰਨਾ ਸੁਪਾਰੀਵਿੰਡ, ਰਾਕੇਸ਼ ਸੁਪਾਰੀਵਿੰਡ, ਸੁਲੱਖਣ ਸਿੰਘ, ਸੁਖਵਿੰਦਰ ਸਿੰਘ ਰੰਧਾਵਾ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਹਲਕਾ ਰਾਜਾਸਾਂਸੀ ਵਲੋਂ ਅੱਜ ਮਨਾਇਆ ਜਾਵੇਗਾ ਤੀਆਂ ਦਾ ਤਿਉਹਾਰ ਹਲਕਾ ਇੰਚਾਰਜ ਡਾ . ਸੋਨੀਆ ਮਾਨ ਵਲੋਂ ਹਲਕੇ ਦੀਆਂ... ਅਗਲੀ ਖ਼ਬਰ ਮਜੀਠਾ ਹਲਕੇ ’ਚ ਹੋਏ ਵਿਕਾਸ ਕੰਮਾਂ ਦੀ ਬਦੌਲਤ ਲੋਕ ਆਪ ’ਚ ਹੋ ਰਹੇ ਸ਼ਾਮਿਲ- ਤਲਬੀਰ ਗਿੱਲ
Ad Position 24