ਹਿੰਮਤ ਸਿੰਘ ਸੰਧੂ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ
ਜੈਂਤੀਪੁਰ, 10 ਅਗਸਤ (ਭੁਪਿੰਦਰ ਸਿੰਘ ਗਿੱਲ)- ਕਸਬੇ ਤੋਂ ਥੋੜ੍ਹੀ ਦੂਰ ਪੈਂਦੇ ਪਿੰਡ ਕਾਦਰਾਬਾਦ ਵਿਖੇ ਉਸ ਸਮੇਂ ਮਾਤਮ ਛਾ ਗਿਆ, ਜਦ 20 ਸਾਲਾ ਨੌਜਵਾਨ ਦੀ ਅਚਾਨਕ ਮੌਤ ਹੋ ਗਈ । ਇਸ ਸਬੰਧੀ ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਪਿੰਡ ਵਾਸੀਆਂ ਨੇ ਦੱਸਿਆ ਕਿ ਹਰਸਿਮਰਤ ਸਿੰਘ ਪੁੱਤਰ ਹਿੰਮਤ ਸਿੰਘ ਦੇ ਨੌਜਵਾਨ ਬੇਟੇ ਦੀ ਤੜਕਸਾਰ ਅਚਾਨਕ ਮੌਤ ਹੋ ਗਈ।
ਜੈਂਤੀਪੁਰ, 10 ਅਗਸਤ (ਭੁਪਿੰਦਰ ਸਿੰਘ ਗਿੱਲ)- ਕਸਬੇ ਤੋਂ ਥੋੜ੍ਹੀ ਦੂਰ ਪੈਂਦੇ ਪਿੰਡ ਕਾਦਰਾਬਾਦ ਵਿਖੇ ਉਸ ਸਮੇਂ ਮਾਤਮ ਛਾ ਗਿਆ, ਜਦ 20 ਸਾਲਾ ਨੌਜਵਾਨ ਦੀ ਅਚਾਨਕ ਮੌਤ ਹੋ ਗਈ । ਇਸ ਸਬੰਧੀ ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਪਿੰਡ ਵਾਸੀਆਂ ਨੇ ਦੱਸਿਆ ਕਿ ਹਰਸਿਮਰਤ ਸਿੰਘ ਪੁੱਤਰ ਹਿੰਮਤ ਸਿੰਘ ਦੇ ਨੌਜਵਾਨ ਬੇਟੇ ਦੀ ਤੜਕਸਾਰ ਅਚਾਨਕ ਮੌਤ ਹੋ ਗਈ। ਇਸ ਦੁੱਖ ਦੀ ਘੜੀ ‘ਚ ਸੰਧੂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ‘ਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਇੰਚਾਰਜ ਤਲਬੀਰ ਸਿੰਘ ਗਿੱਲ, ਜਗਵਿੰਦਰਪਾਲ ਸਿੰਘ ਜੱਗਾ ਮਜੀਠਾ, ਬਿਕਰਮ ਸਿੰਘ ਮਜੀਠੀਆ, ਅਮਨਦੀਪ ਕੁਮਾਰ ਦੀਪੂ ਜੈਂਤੀਪੂਰੀਆ, ਮਜੀਠੀਆ ਦੇ ਸਿਆਸੀ ਸਕੱਤਰ ਮੇਜਰ ਸ਼ਿਵਚਰਨ ਸਿੰਘ ਸਿਵੀ, ਪੀ. ਏ. ਲਖਬੀਰ ਸਿੰਘ ਗਿੱਲ, ਤਲਬੀਰ ਸਿੰਘ ਗਿੱਲ ਦੇ ਪੀ. ਏ. ਬਲਜਿੰਦਰ ਸਿੰਘ ਛੀਨਾ, ਪੀ. ਏ. ਕੁਲਵਿੰਦਰ ਸਿੰਘ ਧਾਲੀਵਾਲ, ਡਾ. ਹਰਨੇਕ ਸਿੰਘ ਟੋਨੀ, ਦਿਲਬਾਗ ਸਿੰਘ ਲਹਿਰਕਾ, ਸਰਪੰਚ ਹਰਦੀਪ ਸਿੰਘ ਭੰਗਾਲੀ, ਗੁਰਮੁੱਖ ਸਿੰਘ ਕਾਦਰਾਬਾਦ, ਪਲਵਿੰਦਰ ਸਿੰਘ ਖਾਲਸਾ, ਦਿਲਬਾਗ ਸਿੰਘ ਸੋਹੀ, ਸਾਬਕਾ ਚੇਅਰਮੈਨ ਕੰਵਲਜੀਤ ਸਿੰਘ ਰੋਜ਼ੀ ਬੱਲ, ਹਰਪਾਲ ਸਿੰਘ ਮਾੜੀ, ਮਨਮੋਹਨ ਸਿੰਘ ਢਿੱਲੋਂ, ਜਸਵੰਤ ਸਿੰਘ ਦੋਧੀ ਆਦਿ ਵਲੋਂ ਦੁੱਖ ਸਾਂਝਾ ਕੀਤਾ ਗਿਆ।