ਰੱਖੜ ਪੁੰਨਿਆ ਦੇ ਮੇਲੇ ’ਤੇ 28 ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੀ ਰੈਲੀ ਇਤਿਹਾਸਕ ਹੋਵੇਗੀ-ਅਕਾਲੀ ਆਗੂ
ਸਠਿਆਲਾ, 10 ਅਗਸਤ (ਜਗੀਰ ਸਿੰਘ ਸਫਰੀ) ਬਾਬਾ ਬਕਾਲ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੇਲੇ ’ਤੇ 28 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਅਕਾਲੀ ਆਗੂ ਸਾਬਕਾ ਸਰਪੰਚ ਦਲਵਿੰਦਰ ਸਿੰਘ, ਰਣਜੀਤ ਸਿੰਘ ਅਤੇ ਪ੍ਰਧਾਨ ਬੂਟਾ ਸਿੰਘ ਸਠਿਆਲਾ ਨੇ ਦਾਅਵਾ ਕੀਤਾ ਕਿ ਇਹ ਰੈਲੀ ਇਤਿਹਾਸਿਕ ਹੋਵੇਗੀ ਅਤੇ ਇਸ ਵਿਚ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਤੇ ਸਮਰਥਕ ਸ਼ਾਮਿਲ ਹੋਣਗੇ ।
ਸਠਿਆਲਾ, 10 ਅਗਸਤ (ਜਗੀਰ ਸਿੰਘ ਸਫਰੀ) ਬਾਬਾ ਬਕਾਲ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੇਲੇ ’ਤੇ 28 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਅਕਾਲੀ ਆਗੂ ਸਾਬਕਾ ਸਰਪੰਚ ਦਲਵਿੰਦਰ ਸਿੰਘ, ਰਣਜੀਤ ਸਿੰਘ ਅਤੇ ਪ੍ਰਧਾਨ ਬੂਟਾ ਸਿੰਘ ਸਠਿਆਲਾ ਨੇ ਦਾਅਵਾ ਕੀਤਾ ਕਿ ਇਹ ਰੈਲੀ ਇਤਿਹਾਸਿਕ ਹੋਵੇਗੀ ਅਤੇ ਇਸ ਵਿਚ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਤੇ ਸਮਰਥਕ ਸ਼ਾਮਿਲ ਹੋਣਗੇ । ਅਕਾਲੀ ਆਗੂਆਂ ਨੇ ਕਿਹਾ ਕਿ ਹਲਕਾ ਇੰਚਾਰਜ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਦੀ ਅਗਵਾਈ ’ਚ ਰੈਲੀ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਪਿੰਡ-ਪਿੰਡ ਵਰਕਰਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਰੈਲੀ ਵਿਚ ਪਹੁੰਚਣ ਲਈ ਸੱਦਾ ਦਿੱਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂ ਅਤੇ ਵਰਕਰ ਇਕਜੁੱਟ ਹੋ ਕੇ ਰੈਲੀ ਨੂੰ ਸਫਲ ਬਣਾਉਣ ਲਈ ਮਿਹਨਤ ਕਰ ਰਹੇ ਹਨ । ਅਕਾਲੀ ਆਗੂਆਂ ਨੇ ਸਮੂਹ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੂੰ ਵੱਡੀ ਗਿਣਤੀ ’ਚ ਰੈਲੀ ਵਿਚ ਪਹੁੰਚਣ ਦੀ ਅਪੀਲ ਕਰਦਿਆਂ ਕਿਹਾ ਕਿ 28 ਅਗਸਤ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠਿਆ ਤੇ ਹੋਰ ਲੀਡਰ ਪਹੁੰਚ ਰਹੇ ਹਨ, ਹੁੰਮ ਹੁੰਮਾ ਕੇ ਪਹੁੰਚੋ।