ਹਲਕਾ ਮਜੀਠਾ ਦੇ ਪਿੰਡਾਂ ’ਚ ਵਿਕਾਸ ਕਾਰਜਾਂ ’ਚ ਹੋਰ ਤੇਜ਼ੀ ਲਿਆਂਦੀ ਜਾਵੇਗੀ-ਤਲਬੀਰ ਗਿੱਲ
ਮਜੀਠਾ, 10 ਅਗਸਤ (ਮਨਿੰਦਰ ਸਿੰਘ ਸੋਖੀ)- ਵਿਧਾਨ ਸਭਾ ਹਲਕਾ ਮਜੀਠਾ ’ਚ ਸੜਕਾਂ, ਗਲੀਆਂ, ਨਾਲੀਆਂ ਅਤੇ ਹੋਰ ਵਿਕਾਸ ਕਾਰਜਾਂ ’ਚ ਆਉਂਦੇ ਦਿਨਾਂ ’ਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਮਜੀਠਾ ਵਿਖੇ ਹਲਕੇ ਦੀਆਂ 52 ਗਰਾਮ ਪੰਚਾਇਤਾਂ ਨੂੰ 5 ਕਰੋੜ ਰੁਪਏ ਦੀ ਰਾਸ਼ੀ ਦੇ ਚੈੱਕ ਭੇਟ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ ।
ਮਜੀਠਾ, 10 ਅਗਸਤ (ਮਨਿੰਦਰ ਸਿੰਘ ਸੋਖੀ)- ਵਿਧਾਨ ਸਭਾ ਹਲਕਾ ਮਜੀਠਾ ’ਚ ਸੜਕਾਂ, ਗਲੀਆਂ, ਨਾਲੀਆਂ ਅਤੇ ਹੋਰ ਵਿਕਾਸ ਕਾਰਜਾਂ ’ਚ ਆਉਂਦੇ ਦਿਨਾਂ ’ਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਮਜੀਠਾ ਵਿਖੇ ਹਲਕੇ ਦੀਆਂ 52 ਗਰਾਮ ਪੰਚਾਇਤਾਂ ਨੂੰ 5 ਕਰੋੜ ਰੁਪਏ ਦੀ ਰਾਸ਼ੀ ਦੇ ਚੈੱਕ ਭੇਟ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ । ਗਿੱਲ ਨੇ ਇਸ ਵੱਡੀ ਵਿਕਾਸ ਰਾਸ਼ੀ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਹਲਕੇ ਦੀ ਵਾਗਡੋਰ ਸੰਭਾਲਦੇ ਹੀ ਹਲਕੇ ਦੀਆਂ ਪੰਚਾਇਤਾਂ ਅਤੇ ਲੋਕਾਂ ਦੀਆਂ ਮੰਗਾਂ ਦੇ ਆਧਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕੀਤੀ ਜਿਸ ਤੇ ਮੁੱਖ ਮੰਤਰੀ ਨੇ ਉਨ੍ਹਾਂ ਦੀ ਮੰਗ ਅਤੇ ਹਲਕਾ ਵਾਸੀਆਂ ਦੀਆਂ ਭਾਵਨਾਵਾਂ ਨੂੰ ਮੁੱਖ ਰਖਦਿਆਂ ਹਲਕੇ ਦੇ ਵਿਕਾਸ ਕਾਰਜਾਂ ਵਾਸਤੇ ਇੰਨੀ ਵੱਡੀ ਰਾਸ਼ੀ ਜਾਰੀ ਕੀਤੀ ਹੈ। ਗਿੱਲ ਨੇ ਅੱਗੇ ਕਿਹਾ ਕਿ ਜਿਨ੍ਹਾਂ ਪੰਚਾਇਤਾਂ ਨੂੰ ਅਜੇ ਤੱਕ ਪ੍ਰਾਪਤ ਨਹੀਂ ਹੋਈ ਉਨ੍ਹਾਂ ਨੂੰ ਵੀ ਜਲਦੀ ਹੀ ਵਿਕਾਸ ਕਾਰਜਾਂ ਵਾਸਤੇ ਰਾਸ਼ੀ ਜਾਰੀ ਕਰ ਦਿੱਤੀ ਜਾਵੇਗੀ। ਇਸ ਮੌਕੇ ਤਲਬੀਰ ਸਿੰਘ ਗਿੱਲ ਦੇ ਨਾਲ ਬਲਜਿੰਦਰ ਸਿੰਘ ਛੀਨਾ ਸਿਆਸੀ ਸਕੱਤਰ ਗਿੱਲ, ਬੀ.ਡੀ.ਪੀ.ਓ ਮਜੀਠਾ ਅਮਨਦੀਪ ਸਿੰਘ ਮੰਨਣ, ਚੇਅਰਮੈਨ ਬਲਬੀਰ ਸਿੰਘ, ਚੇਅਰਮੈਨ ਯਾਦਵਿੰਦਰ ਸਿੰਘ, ਸਕੰਦਰ ਸਿੰਘ ਵਾਈਸ ਚੇਅਰਮੈਨ, ਜਸਵੰਤ ਸਿੰਘ ਪੰਨੂੰ ਨੰਗਲ ਪੰਨੂੰਆਂ, ਪਰਮਜੀਤ ਸਿੰਘ, ਅਮਨਦੀਪ ਸਿੰਘ ਕੋਟਲਾ ਤਰਖਾਣਾ, ਪਰਮਜੀਤ ਸਿੰਘ ਮੱਤੇਵਾਲ, ਤਰਸੇਮ ਸਿੰਘ ਗਿੱਲ, ਸ਼ੀਤਲ ਸਿੰਘ ਸਰਪੰਚ ਪਰਮਿੰਦਰ ਸਿੰਘ ਰੁਮਾਣਾ, ਸਾਹਿਬ ਸਿੰਘ ਰੰਗੀਲਪੁਰਾ, ਬੀਡੀਓ ਮਲਕੀਤ ਸਿੰਘ, ਹਰਜੀਤ ਸਿੰਘ ਖੈੜੇ ਬਾਲਾਚੱਕ, ਸੁਖਵਿੰਦਰ ਸਿੰਘ ਸੋਹੀ, ਕਰਮਜੀਤ ਸਿੰਘ ਤਲਵੰਡੀ, ਗੁਰਿੰਦਰ ਸਿੰਘ ਮਿੰਟਾ, ਸੁਖਜਿੰਦਰ ਸਿੰਘ, ਪਰੇਮ ਸਿੰਘ ਸੋਨੀ, ਧੰਨਾ ਸਿੰਘ ਸਰਪੰਚ, ਜਤਿੰਦਰ ਸਿੰਘ ਭੁੱਲਰ, ਕੁਲਵਿੰਦਰ ਸਿੰਘ, ਦਿਲਬਾਗ ਸਿੰਘ, ਬਾਬੋਵਾਲ ਆਦਿ ਹਾਜ਼ਰ ਸਨ ।