10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਖ਼ਾਲਸਾ ਕਾਲਜ ਮਹਿਤਾ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਹੁੰ ਚੁੱਕ ਪ੍ਰੋਗਰਾਮ ਕਰਵਾਇਆ

ਚੌਂਕ ਮਹਿਤਾ, 10 ਅਗਸਤ (ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਕਾਲਜ ਮਹਿਤਾ ਚੌਂਕ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਦੇ ਉਦੇਸ਼ ਨਸ਼ਾ ਮੁਕਤੀ ਸਹੁੰ ਚੁੱਕ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿਚ ਕਾਲਜ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ।

Ad Position 21
No active advertisement
ਅਜੀਤ ਡੈਸਕ 11-08-2026
ਚੌਂਕ ਮਹਿਤਾ, 10 ਅਗਸਤ (ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਕਾਲਜ ਮਹਿਤਾ ਚੌਂਕ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਦੇ ਉਦੇਸ਼ ਨਸ਼ਾ ਮੁਕਤੀ ਸਹੁੰ ਚੁੱਕ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿਚ ਕਾਲਜ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਉਪਰੰਤ ਸਮੂਹ ਵਿਦਿਆਰਥੀਆਂ ਅਤੇ ਕਾਲਜ ਸਟਾਫ਼ ਨੇ ਪ੍ਰਮਾਤਮਾ ਨੂੰ ਹਾਜ਼ਰ-ਨਾਜ਼ਰ ਜਾਣ ਕੇ ਨਸ਼ਾ ਨਾ ਕਰਨ ਅਤੇ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਆਪਣਾ ਯੋਗਦਾਨ ਪਾਉਣ ਦੀ ਸਹੁੰ ਚੁੱਕੀ । ਇਸ ਸਮੇਂ ਪ੍ਰਿੰ: ਗੁਰਦੀਪ ਸਿੰਘ ਜਲਾਲ ਉਸਮਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦਾ ਨਸ਼ਿਆਂ ਤੋਂ ਦੂਰ ਰਹਿਣਾ ਹੀ ਇਕ ਸਿਹਤਮੰਦ ਅਤੇ ਖੁਸ਼ਹਾਲ ਸਮਾਜ ਦੀ ਨੀਂਹ ਹੈ । ਇਸ ਮੌਕੇ ‘ਤੇ ਪ੍ਰਿੰ: ਹਰਸ਼ਦੀਪ ਸਿੰਘ ਰੰਧਾਵਾ, ਪ੍ਰਿੰ: ਜਤਿੰਦਰ ਸ਼ਰਮਾ, ਕੁਲਦੀਪ ਕੌਰ, ਨਵਨੀਤ ਕੌਰ, ਮਨਜੀਤ ਕੌਰ, ਗੁਰਵਿੰਦਰ ਕੌਰ, ਸੁਪ੍ਰੀਤ ਕੌਰ, ਗੁਰਸ਼ਰਨਪ੍ਰੀਤ ਕੌਰ, ਸੁਖਮਨਦੀਪ ਕੌਰ, ਬਲਜੀਤ ਕੌਰ, ਪਵਨਦੀਪ ਕੌਰ, ਅਮਨਦੀਪ ਕੌਰ , ਪੂਰਤੀ ਸ਼ਰਮਾ, ਰੁਪਿੰਦਰ ਕੌਰ, ਮਨਦੀਪ ਕੌਰ, ਗੁਰਪ੍ਰੀਤ ਕੌਰ ਅਤੇ ਕਾਬਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਵਿਧਾਨ ਸਭਾ ’ਚ ਚੁੱਕਿਆ ਅਜਨਾਲਾ ਸਮੇਤ ਹੋਰਨਾਂ ਇਲਾਕਿਆਂ ’ਚ ਹੜ੍ਹਾਂ ਦਾ ਮੁੱਦਾ ਅਗਲੀ ਖ਼ਬਰ ਫਲੋਰੈਂਸ ਇੰਟਰਨੈਸ਼ਨਲ ਸਕੂਲ ਵਿਖੇ ਸਟਾਫ ਤੇ ਵਿਦਿਆਰਥੀਆਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ
Ad Position 24