10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਤੀਆਂ ਦਾ ਤਿਉਹਾਰ ਮਨਾਇਆ

ਜੰਡਿਆਲਾ ਗੁਰੂ, 10 ਅਗਸਤ (ਅੰਮ੍ਰਿਤ ਪਾਲ ਸਿੰਘ)-ਸਥਾਨਕ ਮੋਰੀ ਗੇਟ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਨੰਬਰ 3 (ਲੜਕੇ) ਵਿਖੇ ਸਕੂਲ ਦੀ ਹੈੱਡ ਟੀਚਰ ਮੈਡਮ ਮਨਜੀਤ ਕੌਰ ਦੀ ਅਗਵਾਈ ਹੇਠ ਸਾਵਣ ਮਹੀਨੇ ਦੀਆਂ ਖੁਸ਼ੀਆਂ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਰਵਾਇਤੀ ਰੰਗਾਂ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਨੂੰ ਉਜਾਗਰ ਕਰਦਿਆਂ ਗੀਤ, ਨਾਚ ਅਤੇ ਹੋਰ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਹਾਜ਼ਰੀਨ ਦਾ ਮਨ ਮੋਹ ਲਿਆ।

Ad Position 21
No active advertisement
ਅਜੀਤ ਡੈਸਕ 11-08-2026
ਜੰਡਿਆਲਾ ਗੁਰੂ, 10 ਅਗਸਤ (ਅੰਮ੍ਰਿਤ ਪਾਲ ਸਿੰਘ)-ਸਥਾਨਕ ਮੋਰੀ ਗੇਟ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਨੰਬਰ 3 (ਲੜਕੇ) ਵਿਖੇ ਸਕੂਲ ਦੀ ਹੈੱਡ ਟੀਚਰ ਮੈਡਮ ਮਨਜੀਤ ਕੌਰ ਦੀ ਅਗਵਾਈ ਹੇਠ ਸਾਵਣ ਮਹੀਨੇ ਦੀਆਂ ਖੁਸ਼ੀਆਂ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਰਵਾਇਤੀ ਰੰਗਾਂ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਨੂੰ ਉਜਾਗਰ ਕਰਦਿਆਂ ਗੀਤ, ਨਾਚ ਅਤੇ ਹੋਰ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਹਾਜ਼ਰੀਨ ਦਾ ਮਨ ਮੋਹ ਲਿਆ। ਇਸ ਮੌਕੇ ਹੈੱਡ ਟੀਚਰ ਮੈਡਮ ਮਨਜੀਤ ਕੌਰ ਨੇ ਕਿਹਾ ਕਿ ਤੀਆਂ ਵਰਗੇ ਰਵਾਇਤੀ ਤਿਉਹਾਰ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹਨ। ਅਜਿਹੇ ਸਮਾਗਮ ਬੱਚਿਆਂ ਨੂੰ ਆਪਣੇ ਸੱਭਿਆਚਾਰ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿਚ ਆਤਮ-ਵਿਸ਼ਵਾਸ, ਸਾਂਝੀਵਾਲਤਾ ਅਤੇ ਸਮਾਜਿਕ ਕਦਰਾਂ-ਕੀਮਤਾਂ ਨੂੰ ਵੀ ਪ੍ਰਫੁੱਲਤ ਕਰਦੇ ਹਨ।ਸਾਵਣ ਦੇ ਮਹੀਨੇ ਦੀ ਰਸਮ ਅਨੁਸਾਰ ਸਮਾਗਮ ਦੌਰਾਨ ਵਿਦਿਆਰਥੀਆਂ ਲਈ ਖੀਰ ਅਤੇ ਪੂੜਿਆਂ ਦਾ ਲੰਗਰ ਵੀ ਲਗਾਇਆ ਗਿਆ, ਜਿਸ ਦਾ ਬੱਚਿਆਂ ਨੇ ਖੁਸ਼ੀ ਨਾਲ ਆਨੰਦ ਮਾਣਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼, ਜਿਸ ਵਿਚ ਕੁਲਵਿੰਦਰ ਕੌਰ, ਰਾਜਵਿੰਦਰ ਕੌਰ, ਜਗਦੇਵ ਸਿੰਘ, ਸੰਦੀਪ ਕੌਰ, ਭੁਪਿੰਦਰ ਕੌਰ ਅਤੇ ਰਜਨੀਤ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ’ਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪਿੰਡ ਵਡਾਲਾ ਕਲਾਂ ਵਿਖੇ ਵੱਖ-ਵੱਖ ਪਾਰਟੀਆਂ ਦੇ ਵਰਕਰ ਭਾਜਪਾ ’ਚ ਹੋਏ ਸ਼ਾਮਿਲ
Ad Position 24