10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ’ਚ ਤੀਆਂ ਦਾ ਤਿਉਹਾਰ ਮਨਾਇਆ

ਚਵਿੰਡਾ ਦੇਵੀ, 10 ਅਗਸਤ (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿਚ ਤੀਆਂ ਦਾ ਰਵਾਇਤੀ ਤਿਉਹਾਰ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ। ਇਸ ਤਿਉਹਾਰ ਨੂੰ ਮਨਾਉਂਦੇ ਸਮੇਂ ਅਧਿਆਪਕਾਂ ਨੇ ਰੰਗ-ਬਿਰੰਗੇ ਪੰਜਾਬੀ ਪਹਿਰਾਵੇ ਪਾ ਕੇ ਗਿੱਧਾ ਪਾਇਆ, ਲੋਕ-ਗੀਤ ਗਾਏ ਤੇ ਝੂਲਿਆਂ ਦਾ ਆਨੰਦ ਮਾਣਿਆ।

Ad Position 21
No active advertisement
ਅਜੀਤ ਡੈਸਕ 11-08-2026
ਚਵਿੰਡਾ ਦੇਵੀ, 10 ਅਗਸਤ (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿਚ ਤੀਆਂ ਦਾ ਰਵਾਇਤੀ ਤਿਉਹਾਰ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ। ਇਸ ਤਿਉਹਾਰ ਨੂੰ ਮਨਾਉਂਦੇ ਸਮੇਂ ਅਧਿਆਪਕਾਂ ਨੇ ਰੰਗ-ਬਿਰੰਗੇ ਪੰਜਾਬੀ ਪਹਿਰਾਵੇ ਪਾ ਕੇ ਗਿੱਧਾ ਪਾਇਆ, ਲੋਕ-ਗੀਤ ਗਾਏ ਤੇ ਝੂਲਿਆਂ ਦਾ ਆਨੰਦ ਮਾਣਿਆ। ਅਧਿਆਪਕਾਵਾਂ ਦੇ ਨਾਲ-ਨਾਲ ਗਿਆਰ੍ਹਵੀਂ ਤੇ ਬਾਰ੍ਹਵੀਂ ਦੀਆਂ ਵਿਦਿਆਰਥਣਾਂ ਨੇ ਵੀ ਇਸ ਪ੍ਰੋਗਰਾਮ ਨੂੰ ਚਾਰ ਚੰਨ ਲਾਏ। ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ, ਐੱਮ. ਡੀ. ਕੋਮਲ ਕਪੂਰ, ਡਾਇਰੈਕਟਰ ਸ਼ਵੀ ਕਪੂਰ ਅਤੇ ਪ੍ਰਿੰਸੀਪਲ ਨਿਤਿਕਾ ਸੇਠੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀ ਸੱਭਿਆਚਾਰ, ਲੋਕ-ਵਿਰਸੇ ਤੇ ਆਪਸੀ ਸਾਂਝ ਦਾ ਪ੍ਰਤੀਕ ਹੈ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਆਪਣੇ ਸੱਭਿਆਚਾਰ ਅਤੇ ਰਿਵਾਜਾਂ ਨਾਲ ਜੁੜੇ ਰਹਿਣ ਦਾ ਸੱਦਾ ਦਿੱਤਾ। ਸਮਾਗਮ ਦੇ ਅੰਤ ਵਿਚ ਸਭ ਨੇ ਪੰਜਾਬੀ ਵਿਰਸੇ ਨੂੰ ਸੰਭਾਲਣ ਅਤੇ ਅਜਿਹੇ ਸੱਭਿਆਚਾਰਕ ਤਿਉਹਾਰਾਂ ਨੂੰ ਹੋਰ ਉਤਸ਼ਾਹ ਨਾਲ ਮਨਾਉਣ ਦਾ ਸੰਕਲਪ ਲਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨਿਤਿਕਾ ਸੇਠੀ, ਕੋਆਰਡੀਨੇਟਰ ਪਾਰੁਲ ਸੁੰਦਰ ਤੇ ਸਮੂਹ ਸਟਾਫ਼ ਸ਼ਾਮਲ ਸੀ।
Ad Position 22
No active advertisement
ਪਿਛਲੀ ਖ਼ਬਰ ਫੇਰੂਮਾਨ ਕਾਲਜ ਰਈਆ ਵਿਖੇ ਅਰਦਾਸ ਦਿਵਸ ਮਨਾਇਆ ਅਗਲੀ ਖ਼ਬਰ ਤੀਆਂ ਦਾ ਤਿਉਹਾਰ ਮਨਾਇਆ
Ad Position 24