10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਫੇਰੂਮਾਨ ਕਾਲਜ ਰਈਆ ਵਿਖੇ ਅਰਦਾਸ ਦਿਵਸ ਮਨਾਇਆ

ਰਈਆ, 10 ਅਗਸਤ (ਸ਼ਰਨਬੀਰ ਸਿੰਘ ਕੰਗ)ਂਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ ਫਾਰ ਵਿਮੈਨ ਰਈਆ ਵਿਖੇ ਅੱਜ ਅਰਦਾਸ ਦਿਵਸ ਮਨਾਇਆ ਗਿਆ। ਕਾਲਜ ਦੀ ਪਰੰਪਰਾ ਅਨੁਸਾਰ ਇਸ ਦਿਵਸ ਨੂੰ ਹਰ ਸਾਲ ਸੈਸ਼ਨ ਦੀ ਸ਼ੁਰੂਆਤ ਵਿਚ ਮਨਾਇਆ ਜਾਂਦਾ ਹੈ।

Ad Position 21
No active advertisement
ਅਜੀਤ ਡੈਸਕ 11-08-2026
ਰਈਆ, 10 ਅਗਸਤ (ਸ਼ਰਨਬੀਰ ਸਿੰਘ ਕੰਗ)ਂਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ ਫਾਰ ਵਿਮੈਨ ਰਈਆ ਵਿਖੇ ਅੱਜ ਅਰਦਾਸ ਦਿਵਸ ਮਨਾਇਆ ਗਿਆ। ਕਾਲਜ ਦੀ ਪਰੰਪਰਾ ਅਨੁਸਾਰ ਇਸ ਦਿਵਸ ਨੂੰ ਹਰ ਸਾਲ ਸੈਸ਼ਨ ਦੀ ਸ਼ੁਰੂਆਤ ਵਿਚ ਮਨਾਇਆ ਜਾਂਦਾ ਹੈ। ਇਸ ਮੌਕੇ ‘ਤੇ ਕਾਲਜ ਕੈਂਪਸ ਵਿਚ ਵਿਦਿਆਰਥਣਾਂ ਵਲੋਂ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕੀਰਤਨ ਕੀਤਾ ਗਿਆ ਅਤੇ ਵਿਦਿਆਰਥਣਾਂ ਵਲੋਂ ਅਕਾਦਮਿਕ ਖੇਤਰ ਵਿਚ ਅੱਗੇ ਵਧਣ ਲਈ ਪਰਮਾਤਮਾ ਅੱਗੇ ਅਰਦਾਸ ਬੇਨਤੀ ਕੀਤੀ ਗਈ। ਕਾਲਜ ਪ੍ਰਿੰਸੀਪਲ ਡਾ.ਅਨੂ ਕਪਿਲ ਨੇ ਕਾਲਜ ਕੈਂਪਸ ਵਿਚ ਆਈਆਂ ਨਵੀਆਂ ਵਿਦਿਆਰਥਣਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਅਸ਼ੀਰਵਾਦ ਦਿੱਤਾ। ਫੇਰੂਮਾਨ ਟਰੱਸਟ ਅਤੇ ਕਾਲਜ ਦੇ ਪ੍ਰਧਾਨ ਮੈਡਮ ਸਤਨਾਮ ਕੌਰ ਸੇਖੋਂ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਅਕਾਦਮਿਕ ਖੇਤਰ ਵਿਚ ਅੱਗੇ ਵੱਧਣ ਲਈ ਪ੍ਰੇਰਨਾ ਦਿੱਤੀ। ਇਸ ਮੌਕੇ ‘ਤੇ ਕਾਲਜ ਦੇ ਸਮੂਹ ਪ੍ਰੌਫੈਸਰ ਸਾਹਿਬਾਨ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ ਪਿੰਡ ਰੋਖੇ ਵਿਖੇ ਕੀਤੀ ਲੋਕ ਮਿਲਣੀ ਅਗਲੀ ਖ਼ਬਰ ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ’ਚ ਤੀਆਂ ਦਾ ਤਿਉਹਾਰ ਮਨਾਇਆ
Ad Position 24