ਵਿਧਾਇਕ ਧਾਲੀਵਾਲ ਵਲੋਂ ਪਿੰਡ ਰੋਖੇ ਵਿਖੇ ਕੀਤੀ ਲੋਕ ਮਿਲਣੀ
ਅਜਨਾਲਾ, 10 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਜਾਣਨ ਦੇ ਮਕਸਦ ਨਾਲ ਪਿੰਡ ਰੋਖੇ ਵਿਖੇ ਲੋਕ ਮਿਲਣੀ ਤਹਿਤ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਸਮੱਸਿਆਵਾਂ ਅਤੇ ਪਿੰਡ ਦੀਆਂ ਲੋੜਾਂ ਸੰਬੰਧੀ ਵਿਧਾਇਕ ਧਾਲੀਵਾਲ ਨਾਲ ਵਿਚਾਰ-ਵਟਾਂਦਰਾ ਕੀਤਾ।
ਅਜਨਾਲਾ, 10 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਜਾਣਨ ਦੇ ਮਕਸਦ ਨਾਲ ਪਿੰਡ ਰੋਖੇ ਵਿਖੇ ਲੋਕ ਮਿਲਣੀ ਤਹਿਤ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਸਮੱਸਿਆਵਾਂ ਅਤੇ ਪਿੰਡ ਦੀਆਂ ਲੋੜਾਂ ਸੰਬੰਧੀ ਵਿਧਾਇਕ ਧਾਲੀਵਾਲ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸ: ਧਾਲੀਵਾਲ ਨੇ ਪਿੰਡ ਵਾਸੀਆਂ ਨੂੰ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਨੀਤੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣਾ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਸ: ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਵਿਚ ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਬਲਜੀਤ ਸਿੰਘ ਰੋਖੇ, ਮਾਨਵ ਰੋਖੇ, ਅਮਰ ਸੰਧੂ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ।