10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਰਿਵਾਇਤੀ ਪਾਰਟੀਆਂ ਨੇ ਆਪਣੇ ਰਾਜ ਸਮੇਂ ਪੰਜਾਬ ਨੂੰ ਦੋਹਾਂ ਹੱਥਾਂ ਨਾਲ ਲੁੱਟਿਆ- ਧਾਲੀਵਾਲ

ਰਮਦਾਸ, 10 ਅਗਸਤ (ਜਸਵੰਤ ਸਿੰਘ ਵਾਹਲਾ)-‘ਆਪ’ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਆਪਣੇ ਵਰਕਰਾਂ ਨਾਲ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਨਤਮਸਤਕ ਹੋਏ ਤੇ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਪਰੰਤ ਸ: ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਿਵਾਇਤੀ ਪਾਰਟੀਆਂ ਨੇ ਆਪਣੇ ਰਾਜ ਦੌਰਾਨ ਪੰਜਾਬ ਨੂੰ ਦੋਹਾਂ ਹੱਥਾਂ ਨਾਲ ਲੁੱਟਿਆ ਤੇ ਕੁੱਟਿਆ ਹੈ ਜਿਸ ਕਰਕੇ ਪੰਜਾਬ ਦਾ ਵਿਕਾਸ ਨਹੀਂ ਹੋਇਆ।

Ad Position 21
No active advertisement
ਅਜੀਤ ਡੈਸਕ 11-08-2026
ਰਮਦਾਸ, 10 ਅਗਸਤ (ਜਸਵੰਤ ਸਿੰਘ ਵਾਹਲਾ)-‘ਆਪ’ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਆਪਣੇ ਵਰਕਰਾਂ ਨਾਲ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਨਤਮਸਤਕ ਹੋਏ ਤੇ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਪਰੰਤ ਸ: ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਿਵਾਇਤੀ ਪਾਰਟੀਆਂ ਨੇ ਆਪਣੇ ਰਾਜ ਦੌਰਾਨ ਪੰਜਾਬ ਨੂੰ ਦੋਹਾਂ ਹੱਥਾਂ ਨਾਲ ਲੁੱਟਿਆ ਤੇ ਕੁੱਟਿਆ ਹੈ ਜਿਸ ਕਰਕੇ ਪੰਜਾਬ ਦਾ ਵਿਕਾਸ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਸਾਢੇ 4 ਸਾਲ ਦੇ ਰਾਜ ਦੌਰਾਨ ਪੰਜਾਬ ਦਾ ਵਿਕਾਸ ਜੰਗੀ ਪੱਧਰ ‘ਤੇ ਕਰਵਾਇਆ ਹੈ ਤੇ ਜੋ ਲੋਕਾਂ ਨੂੰ ਗਰੰਟੀਆ ਦਿੱਤੀਆਂ ਸਨ ਉਹ ਸਭ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਦੌਰਾਨ ਮਾਨ ਸਰਕਾਰ ਦੁਬਾਰਾ ਸ਼ਾਨ ਨਾਲ ਬਣੇਗੀ । ਇਸ ਮੌਕੇ ਪੀ. ਏ. ਮੁਖਤਾਰ ਸਿੰਘ, ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਸਿੰਧੀ, ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ, ਚੇਅਰਮੈਨ ਪ੍ਰਿਥੀਪਾਲ ਸਿੰਘ ਵਾਹਲਾ, ਡਾਇਰੈਕਟਰ ਕੰਵਲਜੀਤ ਸਿੰਘ ਗਿੱਲ, ਚੇਅਰਮੈਨ ਰਾਜਵਿੰਦਰ ਸਿੰਘ, ਸਰਪੰਚ ਸੰਤੋਖ ਸਿੰਘ ਜੌਹਲ, ਸਾਬਕਾ ਸਰਪੰਚ ਕਾਬਲ ਸਿੰਘ ਪਸ਼ੀਆ, ਸਰਪੰਚ ਬਲਜੀਤ ਸਿੰਘ, ਕੌਸਲਰ ਰਣਜੀਤ ਸਿੰਘ ਬੱਗੂ, ਕੌਂਸਲਰ ਕਰਨਜੀਤ ਸਿੰਘ ਬਿੱਟੂ, ਕੌਂਸਲਰ ਦਲਜੀਤ ਕੁਮਾਰ ਆਦਿ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ 15 ਅਗਸਤ ਦੇ ਮੱਦੇਨਜ਼ਰ ਰਾਜ ਭਰ ’ਚ ਸੁਰਖਿਆ ਪ੍ਰਬੰਧ ਚੌਕਸ, ਡੀ.ਜੀ.ਪੀ. ਅੰਮ੍ਰਿਤਸਰ ਪੁੱਜੇ ਅਗਲੀ ਖ਼ਬਰ ਆਮ ਆਦਮੀ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਕਾਸ ਦੇ ਮੁੱਦੇ ’ਤੇ ਲੜੇਗੀ-ਤਲਬੀਰ ਸਿੰਘ ਗਿੱਲ
Ad Position 24