ਅਜਨਾਲਾ ਵਿਖੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਅੱਜ ਕਰਵਾਈ ਜਾਵੇਗੀ ਸਿਆਸੀ ਪੰਥਕ ਕਾਨਫਰੰਸ-ਰਿਆੜ
ਅਜਨਾਲਾ, 11 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਅਕਾਲੀ ਦਲ ਵਾਰਸ ਪੰਜਾਬ ਵਲੋਂ ਅੱਜ 12 ਅਗਸਤ ਅਜਨਾਲਾ ਦੇ ਐੱਮ. ਆਰ.
ਅਜਨਾਲਾ, 11 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਅਕਾਲੀ ਦਲ ਵਾਰਸ ਪੰਜਾਬ ਵਲੋਂ ਅੱਜ 12 ਅਗਸਤ ਅਜਨਾਲਾ ਦੇ ਐੱਮ.ਆਰ. ਪੈਲੇਸ ਵਿਖੇ ਵਿਸ਼ਾਲ ਸਿਆਸੀ ਪੰਥਕ ਕਾਨਫ਼ਰੰਸ ਕਰਵਾਈ ਜਾ ਰਹੀ ਹੈ। ‘ਅਜੀਤ’ ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਤੇ ਕੌਮੀ ਬੁਲਾਰੇ ਜਸਕਰਨ ਸਿੰਘ ਰਿਆੜ ਨੇ ਦੱਸਿਆ ਕਿ ਅੱਜ ਹੋਣ ਵਾਲੀ ਪੰਥਕ ਕਾਨਫ਼ਰੰਸ ਵਿਚ ਹਲਕਾ ਅਜਨਾਲਾ ਤੋਂ ਵੱਡੀ ਗਿਣਤੀ ਵਿਚ ਪੰਥਕ ਸੋਚ ਰੱਖਣ ਵਾਲੇ ਲੋਕ, ਆਗੂ ਅਤੇ ਪਾਰਟੀ ਸਮਰਥਕ ਸ਼ਮੂਲੀਅਤ ਕਰਨਗੇ। ਉਨ੍ਹਾਂ ਦੱਸਿਆ ਕਿ ਕਾਨਫ਼ਰੰਸ ਵਿਚ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਹੋਰ ਸੀਨੀਅਰ ਪਾਰਟੀ ਆਗੂ ਵੀ ਵਿਸ਼ੇਸ਼ ਤੌਰ ‘ਤੇ ਪਹੁੰਚਣਗੇ। ਪ੍ਰਧਾਨ ਜਸਕਰਨ ਸਿੰਘ ਰਿਆੜ ਨੇ ਦੱਸਿਆ ਕਿ ਕਾਨਫ਼ਰੰਸ ਦੌਰਾਨ ਹਲਕਾ ਅਜਨਾਲਾ ਨਾਲ ਸਬੰਧਿਤ ਪੰਥਕ ਆਗੂ ਤੇ ਸਮਾਜ ਸੇਵਕ ਭਾਈ ਕਾਬਲ ਸਿੰਘ ਸ਼ਾਹਪੁਰ ਸਮੇਤ ਕਈ ਹੋਰ ਪਰਿਵਾਰ ਅਕਾਲੀ ਦਲ ਵਾਰਸ ਪੰਜਾਬ ਵਿਚ ਸ਼ਮੂਲੀਅਤ ਕਰਨਗੇ।