11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪਿੰਡ ਕਾਵੇਂ ਤੋਂ ਜੈਕਾਰਿਆਂ ਦੀ ਗੂੰਜ ’ਚ ਤੀਰਥ ਯਾਤਰਾ ਬੱਸ ਰਵਾਨਾ

ਚੋਗਾਵਾਂ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਭਰ ਦੇ ਸੀਨੀਅਰ ਸਿਟੀਜਨ ਦੀ ਸੁਵਿਧਾ ਅਤੇ ਆਸਥਾ ਨੂੰ ਧਿਆਨ ਵਿਚ ਰੱਖਦਿਆਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਹਲਕਾ ਇੰਚਾਰਜ ਸੋਨੀਆ ਮਾਨ ਦੀ ਦੇਖ-ਰੇਖ ਹੇਠ ਪਿੰਡ ਕਾਵੇਂ ਤੋਂ ਬਲਾਕ ਪ੍ਰਧਾਨ ਜਰਮਨਜੀਤ ਸਿੰਘ ਕਾਵੇਂ, ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ, ਭੁਪਿੰਦਰ ਸਿੰਘ ਮੈਂਬਰ, ਜਸਵਿੰਦਰ ਸਿੰਘ, ਤੇਜਪਾਲ ਸਿੰਘ, ਸਰਵਨ ਸਿੰਘ ਯੂਥ ਪ੍ਰਧਾਨ, ਮਿਲਾਪਦੀਪ ਸਿੰਘ ਸਾਬਕਾ ਸਰਪੰਚ ਆਦਿ ਵਲੋਂ ਹਰੀ ਝੰਡੀ ਦੇ ਕੇ ਸ਼ਰਧਾਲੂਆਂ ਬੱਸ ਰਵਾਨਾ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਯਾਤਰਾ ਤਿੰਨ ਦਿਨਾਂ ਦੀ ਹੋਵੇਗੀ।

Ad Position 21
No active advertisement
ਅਜੀਤ ਡੈਸਕ 12-08-2026
ਚੋਗਾਵਾਂ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਭਰ ਦੇ ਸੀਨੀਅਰ ਸਿਟੀਜਨ ਦੀ ਸੁਵਿਧਾ ਅਤੇ ਆਸਥਾ ਨੂੰ ਧਿਆਨ ਵਿਚ ਰੱਖਦਿਆਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਹਲਕਾ ਇੰਚਾਰਜ ਸੋਨੀਆ ਮਾਨ ਦੀ ਦੇਖ-ਰੇਖ ਹੇਠ ਪਿੰਡ ਕਾਵੇਂ ਤੋਂ ਬਲਾਕ ਪ੍ਰਧਾਨ ਜਰਮਨਜੀਤ ਸਿੰਘ ਕਾਵੇਂ, ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ, ਭੁਪਿੰਦਰ ਸਿੰਘ ਮੈਂਬਰ, ਜਸਵਿੰਦਰ ਸਿੰਘ, ਤੇਜਪਾਲ ਸਿੰਘ, ਸਰਵਨ ਸਿੰਘ ਯੂਥ ਪ੍ਰਧਾਨ, ਮਿਲਾਪਦੀਪ ਸਿੰਘ ਸਾਬਕਾ ਸਰਪੰਚ ਆਦਿ ਵਲੋਂ ਹਰੀ ਝੰਡੀ ਦੇ ਕੇ ਸ਼ਰਧਾਲੂਆਂ ਬੱਸ ਰਵਾਨਾ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਯਾਤਰਾ ਤਿੰਨ ਦਿਨਾਂ ਦੀ ਹੋਵੇਗੀ। ਜਿਸ ਵਿਚ ਸ਼ਰਧਾਲੂ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਅਤੇ ਨੈਣਾ ਦੇਵੀ ਧਾਰਮਿਕ ਸਥਾਨਾ ਦੇ ਦਰਸ਼ਨ ਦੀਦਾਰੇ ਕਰਨਗੇ। ਇਸ ਮੌਕੇ ਹਰਭਾਗ ਸਿੰਘ ਹੇਤਮਪੁਰਾ, ਸ਼ਮਸ਼ੇਰ ਸਿੰਘ ਜੈ ਰਾਮਕੋਟ, ਜੋਬਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਅਗਲੀ ਖ਼ਬਰ ਪੀਰਾਂ ਦੀ ਦਰਗਾਹ ’ਤੇ ਸਾਲਾਨਾ ਮੇਲਾ ਕਰਵਾਇਆ
Ad Position 24