ਸਠਿਆਲਾ ਕਾਲਜ ਵਿਖੇ ਅੰਤਰਰਾਸ਼ਟਰੀ ਯੂਥ ਦਿਵਸ ਮਨਾਇਆ
ਸਠਿਆਲਾ, 12 ਅਗਸਤ (ਜਗੀਰ ਸਿੰਘ ਸਫਰੀ)-ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਅੰਤਰਰਾਸ਼ਟਰੀ ਯੁਵਕ ਦਿਵਸ ਮਨਾਇਆ ਗਿਆ। ਇਸ ਮੌਕੇ ਇੰਚਾਰਜ ਡਾ.
ਸਠਿਆਲਾ, 12 ਅਗਸਤ (ਜਗੀਰ ਸਿੰਘ ਸਫਰੀ)-ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਅੰਤਰਰਾਸ਼ਟਰੀ ਯੁਵਕ ਦਿਵਸ ਮਨਾਇਆ ਗਿਆ। ਇਸ ਮੌਕੇ ਇੰਚਾਰਜ ਡਾ. ਹਰਸਿਮਰਨ ਕੌਰ ਨੇ ਦੱਸਿਆ ਕਿ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਹੁਕਮਾਂ ਤਹਿਤ ਅੰਤਰਰਾਸ਼ਟਰੀ ਯੁਵਕ ਦਿਵਸ ਮਨਾਉਂਦਿਆਂ ਵਿਦਿਆਰਥੀਆਂ ਵਲੋਂ ਨੌਜਵਾਨ ਪੀੜ੍ਹੀ ਦੇ ਦਰਪੇਸ਼ ਸਮੱਸਿਆਵਾਂ ਨੂੰ ਆਪਣੇ ਆਪਣੇ ਲੈਕਚਰ ਵਿਚ ਸੰਜੀਦਗੀ ਨਾਲ ਉਭਾਰਿਆ ਗਿਆ ਹੈ, ਇਸ ਵਿਚ ਬੇਰੁਜ਼ਗਾਰੀ, ਨਸ਼ੇ ਦੀ ਸਮੱਸਿਆ, ਭਰਿਸ਼ਟਾਚਾਰ ਅਤੇ ਸਮਾਜ ਵਿਚ ਪਸਰ ਰਹੇ ਅਨੈਤਿਕ ਪਸਾਰਾਂ ਬਾਰੇ ਗੱਲ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਨੌਜਵਾਨਾਂ ਦੀ ਸਮਾਜ ਅਤੇ ਰਾਸ਼ਟਰ ਦੇ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ‘ਡਿਫਰੈਂਟ ਕੋਂਟੈਕਸਟ ਐਂਡ ਕੋਮਨ ਐਸਪਰੇਸ਼ਨਸ’ ਵਿਸ਼ੇ ਤਹਿਤ ਰੈੱਡ ਰਿਬਨ ਕਲੱਬ ਦੇ ਨੋਡਲ ਆਫਿਸਰ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹੁੰਦੇ ਹਨ ਅਤੇ ਉਨ੍ਹਾਂ ਦੀ ਸਹੀ ਦਿਸ਼ਾ ਵਿਚ ਕੀਤੀ ਗਈ ਮਿਹਨਤ ਦੇਸ਼ ਦੇ ਭਵਿੱਖ ਨੂੰ ਮਜ਼ਬੂਤ ਬਣਾਉਂਦੀ ਹੈ। ਇਸ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਉਲੀਕਣ ਲਈ ਯੂਥ ਸਰਵਿਸਿਸ ਦੇ ਅਸਿਸਟੈਂਟ ਡਾਇਰੈਕਟਰ ਪ੍ਰੀਤ ਕੋਹਲੀ ਦੇ ਦਿਸ਼ਾ ਨਿਰਦੇਸ਼ ਵੀ ਅਹਿਮ ਮੰਨੇ ਜਾ ਸਕਦੇ ਹਨ । ਇਹ ਪ੍ਰੋਗਰਾਮ ਈਕੋ ਕਲੱਬ ਦੇ ਇੰਚਾਰਜ ਮਨਦੀਪ ਸਿੰਘ ਅਤੇ ਕੰਪਿਊਟਰ ਸਾਇੰਸ ਵਿਭਾਗ ਦੇ ਅਧਿਆਪਕ ਮਨੂ ਬਾਲਾ ਵਲੋਂ ਸੁਚਾਰੂ ਢੰਗ ਨਾਲ ਉਲੀਕਿਆ ਗਿਆ ਹੈ।