13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਰਈਆ ਦੇ ਨਾਮਵਰ ਸੰਸਥਾ ਗੁਰੂ ਨਾਨਕ ਪਬਲਿਕ ਸਕੂਲ ਦਾ ਯੂ. ਕੇ. ’ਚ ਵੱਡਾ ਸਨਮਾਨ

ਰਈਆ, 12 ਅਗਸਤ (ਸ਼ਰਨਬੀਰ ਸਿੰਘ ਕੰਗ)- ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਈਆ ਨੇ ਸਿੱਖਿਆ ਦੇ ਖੇਤਰ ਵਿਚ ਇਕ ਹੋਰ ਵੱਡੀ ਉਪਲਬੱਧੀ ਹਾਸਿਲ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ । ਸਕੂਲ ਨੂੰ ਲੰਡਨ (ਯੂ.

Ad Position 21
No active advertisement
ਅਜੀਤ ਡੈਸਕ 13-08-2026
ਰਈਆ, 12 ਅਗਸਤ (ਸ਼ਰਨਬੀਰ ਸਿੰਘ ਕੰਗ)- ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਈਆ ਨੇ ਸਿੱਖਿਆ ਦੇ ਖੇਤਰ ਵਿਚ ਇਕ ਹੋਰ ਵੱਡੀ ਉਪਲਬੱਧੀ ਹਾਸਿਲ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ । ਸਕੂਲ ਨੂੰ ਲੰਡਨ (ਯੂ. ਕੇ.) ’ਚ ‘ਆਊਟਸਟੈਂਡਿੰਗ ਇੰਸਟੀਚਿਊਸ਼ਨ ਇਨ ਕੁਆਲਿਟੀ ਐਜੂਕੇਸ਼ਨ ਐਵਾਰਡ’ ਨਾਲ ਸਨਮਾਨ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਕੂਲ ਦੇ ਐੱਮ. ਡੀ. ਡਾ. ਗੁਰਮੀਤ ਸਿੰਘ ਚੀਮਾ ਨੇ ਦੱਸਿਆ ਕਿ ਇਹ ਸਨਮਾਨ ਬਿਜ਼ਨਸ ਨੈਟਵਰਕਿੰਗ ਅਤੇ ਐਪਰੀਸੀਏਸ਼ਨ ਸੈਰੇਮਨੀ ਦੌਰਾਨ ਸਕੂਲ ਨੂੰ ਪ੍ਰਦਾਨ ਕੀਤਾ ਗਿਆ । ਐਵਾਰਡ ਵਿਚ ਸਕੂਲ ਵਲੋਂ ਗੁਣਵੱਤਾ ਭਰਪੂਰ ਸਿੱਖਿਆ, ਵਿਦਿਆਰਥੀਆਂ ਲਈ ਸਰਵਪੱਖੀ ਸਿੱਖਣ ਦਾ ਮਾਹੌਲ, ਗਲੋਬਲ ਸਿਟੀਜ਼ਨਸ਼ਿਪ ਨੂੰ ਉਤਸ਼ਾਹਿਤ ਕਰਨ ਅਤੇ ਨਵੀਆਂ ਤੇ ਪ੍ਰਭਾਵਸ਼ਾਲੀ ਅਧਿਆਪਨ ਪ੍ਰਥਾਵਾਂ ਨੂੰ ਲਾਗੂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਸਕੂਲ ਦੇ ਪ੍ਰਿੰਸੀਪਲ ਬਿਕਰਮਜੀਤ ਸਿੰਘ ਚੀਮਾ ਨੇ ਲੰਡਨ ਵਿਖੇ ਹੋਏ ਸਮਾਗਮ ਵਿਚ ਸਕੂਲ ਦੀ ਨੁਮਾਇੰਦਗੀ ਕੀਤੀ। ਸਕੂਲ ਦੇ ਪ੍ਰਿੰ: ਬਿਕਰਮਜੀਤ ਸਿੰਘ ਚੀਮਾ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਸਾਡੇ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਸਾਨੂੰ ਲੰਡਨ ਦੀ ਪਾਰਲੀਮੈਂਟ ਵਿਚ ਬੁਲਾ ਕੇ ਏਨਾ ਮਾਣ-ਸਨਮਾਨ ਦਿੱਤਾ ਗਿਆ । ਉਨ੍ਹਾਂ ਦੱਸਿਆ ਕਿ ਇਹ ਪਹਿਲਾ ਸਕੂਲ ਹੈ ਜਿਸ ਨੂੰ ਲੰਡਨ ਵਿਚ ਸਨਮਾਨਿਤ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਅਸੀਂ ਧੰਨਵਾਦੀ ਹਾਂ ਜਿਹੜੇ ਬੱਚੇ ਇਥੋਂ ਪੜ੍ਹ ਕੇ ਬਾਹਰ ਵਿਦੇਸ਼ਾਂ ਵਿਚ ਸੈਟਲ ਹੋਏ ਨੇ ਉਨ੍ਹਾਂ ਦੀ ਬਦੌਲਤ ਸਾਡੇ ਸਕੂਲ ਨੂੰ ਇਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਮਨਿੰਦਰਜੀਤ ਕੌਰ ਚੀਮਾ, ਦਲਜੀਤ ਕੌਰ, ਨਵਜੋਤ ਕੌਰ, ਪੂਨਮ ਗਾਂਗੁਲੀ, ਰਾਖੀ ਦੇਵਗਣ, ਅਨਜਾਨਪ੍ਰੀਤ ਕੌਰ, ਕਿਰਨਦੀਪ ਕੌਰ, ਹਰਜੀਤ ਕੌਰ, ਪ੍ਰੀਆ, ਮੋਨਿਕਾ, ਮਨਦੀਪ ਕੌਰ, ਕੁਲਵਿੰਦਰ ਕੌਰ, ਭਗਵੰਤ ਸਿੰਘ, ਜੋਬਨਪ੍ਰੀਤ ਸਿੰਘ, ਹਰਮਨਦੀਪ ਕੌਰ, ਵੰਦਨਾ, ਵਰਸ਼ਾ, ਰੁਚੀਕਾ ਸ਼ਰਮਾ, ਕੁਲਦੀਪ ਕੌਰ, ਰੀਤੂ, ਮਨਪ੍ਰੀਤ ਕੌਰ, ਪ੍ਰਭਜੋਤ ਕੌਰ, ਮਨੀ ਭਾਟੀਆ, ਹਰਪ੍ਰੀਤ ਕੌਰ, ਦਮਨਪ੍ਰੀਤ ਕੌਰ, ਸੋਨੀਆ, ਰਾਜਪ੍ਰੀਤ ਕੌਰ ਆਦਿ ਸਕੂਲ ਸਟਾਫ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 15 ਅਗਸਤ ਦੇ ਹਵਾਲੇ ਨਾਲ ਮਹਿਤਾ ਪੁਲਿਸ ਵਲੋਂ ਸ਼ਹਿਰ ’ਚ ਫਲੈਗ ਮਾਰਚ ਅਗਲੀ ਖ਼ਬਰ ਸੱਟਾਂ ਦੀ ਨਾਰਮਲ ਰਿਪੋਰਟ ਦੇਣ ਦੇ ਵਿਰੋਧ ’ਚ ਕਿਸਾਨ ਜਥੇਬੰਦੀਆਂ ਵਲੋਂ ਨਾਅਰੇਬਾਜ਼ੀ
Ad Position 24