13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਅਕਾਲੀ-ਭਾਜਪਾ ਗੱਠਜੋੜ ਦੀ ਗੱਲ ਤੁਰਨ ਨਾਲ ਵਿਰੋਧੀਆਂ ਦੀ ਰਾਤਾਂ ਦੀ ਨੀਂਦ ਹਰਾਮ ਹੋਈ-ਠੇਕੇਦਾਰ ਕਾਲੀ ਦੌਲੋ ਨੰਗਲ

ਬਾਬਾ ਬਕਾਲਾ ਸਾਹਿਬ, 12 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਵਿਚ ਬੜਾ ਲੰਬਾ ਸਮਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਰਿਹਾ ਹੈ ਅਤੇ ਇਸ ਰਿਸ਼ਤੇ ਨੂੰ ‘ਨਹੁੰ-ਮਾਸ’ ਦੇ ਰਿਸ਼ਤੇ ਵਜੋਂ ਜਾਣਿਆਂ ਜਾਂਦਾ ਰਿਹਾ ਹੈ । ਪਰ ਪਿਛਲੇ ਕੁਝ ਸਮੇਂ ਤੋਂ ਦੋਵਾਂ ਪਾਰਟੀਆਂ ਵਿਚ ਤੋੜ-ਵਿਛੋੜਾ ਰਹਿਣ ਪਿੱਛੋਂ ਹੁਣ ਜਦੋਂ ਕਿ ਮੁੜ ਤੋਂ ਅਕਾਲੀ-ਭਾਜਪਾ ਗੱਠਜੋੜ ਦੀ ਗੱਲ ਤੁਰੂ ਹੈ ਤਾਂ ਇਸ ਨਾਲ ਰਵਾਇਤੀ ਵਿਰੋਧੀ ਪਾਰਟੀਆਂ ਦੀ ਰਾਤਾਂ ਦੀ ਨੀਂਦ ਹਰਾਮ ਹੋ ਗਈ ਹੈ ।

Ad Position 21
No active advertisement
ਅਜੀਤ ਡੈਸਕ 13-08-2026
ਬਾਬਾ ਬਕਾਲਾ ਸਾਹਿਬ, 12 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਵਿਚ ਬੜਾ ਲੰਬਾ ਸਮਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਰਿਹਾ ਹੈ ਅਤੇ ਇਸ ਰਿਸ਼ਤੇ ਨੂੰ ‘ਨਹੁੰ-ਮਾਸ’ ਦੇ ਰਿਸ਼ਤੇ ਵਜੋਂ ਜਾਣਿਆਂ ਜਾਂਦਾ ਰਿਹਾ ਹੈ । ਪਰ ਪਿਛਲੇ ਕੁਝ ਸਮੇਂ ਤੋਂ ਦੋਵਾਂ ਪਾਰਟੀਆਂ ਵਿਚ ਤੋੜ-ਵਿਛੋੜਾ ਰਹਿਣ ਪਿੱਛੋਂ ਹੁਣ ਜਦੋਂ ਕਿ ਮੁੜ ਤੋਂ ਅਕਾਲੀ-ਭਾਜਪਾ ਗੱਠਜੋੜ ਦੀ ਗੱਲ ਤੁਰੂ ਹੈ ਤਾਂ ਇਸ ਨਾਲ ਰਵਾਇਤੀ ਵਿਰੋਧੀ ਪਾਰਟੀਆਂ ਦੀ ਰਾਤਾਂ ਦੀ ਨੀਂਦ ਹਰਾਮ ਹੋ ਗਈ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਸੀਨੀਅਰ ਆਗੂ ਠੇਕੇਦਾਰ ਕੁਲਵਿੰਦਰ ਸਿੰਘ ਕਾਲੀ ਦੌਲੋ ਨੰਗਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ । ਉਨ੍ਹਾਂ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬੀਆਂ ਦੀ ਮਾਂ ਪਾਰਟੀ ਹੈ ਅਤੇ ਪੰਜਾਬ ਦੇ ਵਧੇਰੇ ਹਿੱਤਾਂ ਨੁੰ ਮੁੱਖ ਰੱਖਦਿਆਂ ਕੇਂਦਰ ਵਿਚਲੀ ਭਾਜਪਾ ਨਾਲ ਗੱਠਜੋੜ ਕਰਨਾ ਸਮੇਂ ਦੀ ਅਹਿਮ ਲੋੜ ਹੈ । ਉਨ੍ਹਾਂ ਕਿਹਾ ਕਿ ਇਸ ਸ਼ੁੱਭ ਸੰਕੇਤ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਵਿਚ ਮੁੜ ਤੋਂ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣੇਗੀ ਅਤੇ ਪੰਜਾਬ ਮੁੜ ਤੋਂ ਤਰੱਕੀ ਅਤੇ ਖੁਸ਼ਹਾਲੀ ਦੀਆਂ ਲੀਹਾਂ ’ਤੇ ਤੁਰੇਗਾ।
Ad Position 22
No active advertisement
ਪਿਛਲੀ ਖ਼ਬਰ ਲੋਕ ਸੇਵਾ ਪ੍ਰਤੀ ਵਚਨਬੱਧਤਾ ਲਈ ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਦਾ ਬਸਪਾ ਵਲੋਂ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਟੋਲ ਪਲਾਜ਼ਾ ਕੱਥੂਨੰਗਲ ’ਤੇ ਕੰਮ ਕਰਦੇ ਵਿਅਕਤੀ ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ, ਮੌਤ ਇਨਸਾਫ਼ ਨਾ ਮਿਲਣ ਦੀ ਸੂਰਤ ਵ...
Ad Position 24