13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਲੋਕ ਸੇਵਾ ਪ੍ਰਤੀ ਵਚਨਬੱਧਤਾ ਲਈ ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਦਾ ਬਸਪਾ ਵਲੋਂ ਵਿਸ਼ੇਸ਼ ਸਨਮਾਨ

ਰਾਮ ਤੀਰਥ, 12 ਅਗਸਤ (ਧਰਵਿੰਦਰ ਸਿੰਘ ਔਲਖ) ਬਹੁਜਨ ਸਮਾਜ ਪਾਰਟੀ ਵਲੋਂ ਹਲਕਾ ਰਾਜਾਸਾਂਸੀ ਦੇ ਪ੍ਰਧਾਨ ਵਰਿਆਮ ਸਿੰਘ ਝੰਜੋਟੀ, ਸਾਬਕਾ ਸੂਬਾ ਸਕੱਤਰ ਰਤਨ ਸਿੰਘ ਚਵਿੰਡਾ, ਹਲਕਾ ਇੰਚਾਰਜ ਸੁਖਵੰਤ ਸਿੰਘ ਚਵਿੰਡਾ ਦੀ ਅਗਵਾਈ ਹੇਠ ਪੇਂਡੂ ਖੇਤਰ ਦੇ ਡੀ. ਐੱਸ.

Ad Position 21
No active advertisement
ਅਜੀਤ ਡੈਸਕ 13-08-2026
ਰਾਮ ਤੀਰਥ, 12 ਅਗਸਤ (ਧਰਵਿੰਦਰ ਸਿੰਘ ਔਲਖ) ਬਹੁਜਨ ਸਮਾਜ ਪਾਰਟੀ ਵਲੋਂ ਹਲਕਾ ਰਾਜਾਸਾਂਸੀ ਦੇ ਪ੍ਰਧਾਨ ਵਰਿਆਮ ਸਿੰਘ ਝੰਜੋਟੀ, ਸਾਬਕਾ ਸੂਬਾ ਸਕੱਤਰ ਰਤਨ ਸਿੰਘ ਚਵਿੰਡਾ, ਹਲਕਾ ਇੰਚਾਰਜ ਸੁਖਵੰਤ ਸਿੰਘ ਚਵਿੰਡਾ ਦੀ ਅਗਵਾਈ ਹੇਠ ਪੇਂਡੂ ਖੇਤਰ ਦੇ ਡੀ. ਐੱਸ. ਪੀ. ਜਗਬੀਰ ਸਿੰਘ ਔਲਖ ਦਾ ਲੋਕ ਸੇਵਾ ਪ੍ਰਤੀ ਵਚਨਬੱਧਤਾ ਅਤੇ ਲੋਕਾਂ ਨਾਲ ਸਹਿਯੋਗੀ ਰਵੱਈਏ ਲਈ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਬਸਪਾ ਆਗੂਆਂ ਅਤੇ ਵਰਕਰਾਂ ਵਲੋਂ ਡੀ.ਐੱਸ.ਪੀ. ਜਗਬੀਰ ਸਿੰਘ ਨੂੰ ਗੁਰੂ ਘਰ ਦੀ ਬਖਸ਼ਿਸ਼ ਦੇ ਪ੍ਰਤੀਕ ਵਜੋਂ ਸ੍ਰੀ ਸਾਹਿਬ ਅਤੇ ਡਾ. ਭੀਮ ਰਾਓ ਅੰਬੇਡਕਰ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਸਪਾ ਆਗੂ ਵਰਿਆਮ ਸਿੰਘ ਝੰਜੋਟੀ ਨੇ ਕਿਹਾ ਕਿ ਡੀ.ਐੱਸ.ਪੀ. ਜਗਬੀਰ ਸਿੰਘ ਵਲੋਂ ਆਪਣੇ ਪ੍ਰਸ਼ਾਸਨਿਕ ਫਰਜ਼ਾਂ ਨੂੰ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਇਆ ਜਾ ਰਿਹਾ ਹੈ। ਰਤਨ ਸਿੰਘ ਚਵਿੰਡਾ ਨੇ ਕਿਹਾ ਕਿ ਡੀ.ਐੱਸ.ਪੀ. ਜਗਬੀਰ ਸਿੰਘ ਦੀ ਕਾਰਜਸ਼ੈਲੀ ਨੂੰ ਦੇਖਦਿਆਂ ਬਸਪਾ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕਲੇਰ ਮਾਂਗਟ ’ਚ ਦਰਜਨ ਤੋਂ ਵੱਧ ਕਿਸਾਨਾਂ ਦੇ ਟਿਊਬਵੈੱਲ ਦੀਆਂ ਤਾਰਾਂ ਤੇ ਖੇਤੀ ਸੰਦ ਚੋਰੀ ਪੁਲਿਸ ਪ੍ਰਸ਼ਾਸਨ ਤੋਂ ਚ... ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੀ ਗੱਲ ਤੁਰਨ ਨਾਲ ਵਿਰੋਧੀਆਂ ਦੀ ਰਾਤਾਂ ਦੀ ਨੀਂਦ ਹਰਾਮ ਹੋਈ-ਠੇਕੇਦਾਰ ਕਾਲੀ ਦੌਲੋ ਨੰਗਲ
Ad Position 24