13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਜਸਵਿੰਦਰ ਸਿੰਘ ਸਰਕਲ ਗਹਿਰੀ ਮੰਡੀ ਦੇ ਪ੍ਰਧਾਨ ਨਿਯੁਕਤ ਬਾਦਲ, ਮਜੀਠੀਆ, ਏ. ਆਰ., ਬੰਡਾਲਾ ਦਾ ਕੀਤਾ ਧੰਨਵਾਦ

ਜੰਡਿਆਲਾ ਗੁਰੂ, 10 ਅਗਸਤ (ਪ੍ਰਮਿੰਦਰ ਸਿੰਘ ਜੋਸਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ ’ਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਸੰਦੀਪ ਸਿੰਘ ਏ. ਆਰ.

Ad Position 21
No active advertisement
ਅਜੀਤ ਡੈਸਕ 13-08-2026
ਜੰਡਿਆਲਾ ਗੁਰੂ, 10 ਅਗਸਤ (ਪ੍ਰਮਿੰਦਰ ਸਿੰਘ ਜੋਸਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ ’ਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਸੰਦੀਪ ਸਿੰਘ ਏ. ਆਰ. ਵਲੋਂ ਜਸਵਿੰਦਰ ਸਿੰਘ ਗਹਿਰੀ ਮੰਡੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਗਹਿਰੀ ਮੰਡੀ ਦਾ ਪ੍ਰਧਾਨ ਨਿਯੁਕਤ ਕਰਨ ’ਤੇ ਅਕਾਲੀ ਵਰਕਰਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ । ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਸੰਦੀਪ ਸਿੰਘ ਏ. ਆਰ. ਨੇ ਕਿਹਾ ਕਿ ਪਾਰਟੀ ਲਈ ਰਾਤ ਦਿਨ ਮਿਹਨਤ ਕਰਨ ਵਾਲੇ ਵਰਕਰਾਂ ਆਗੂਆਂ ਦਾ ਪਾਰਟੀ ਵਲੋਂ ਸਮੇਂ-ਸਮੇਂ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਂਦਾ ਹੈ । ਨਵ ਨਿਯੁਕਤ ਸਰਕਲ ਗਹਿਰੀ ਮੰਡੀ ਦੇ ਪ੍ਰਧਾਨ ਜਸਵਿੰਦਰ ਸਿੰਘ ਗਹਿਰੀ ਮੰਡੀ ਨੇ ਆਪਣੀ ਨਿਯੁਕਤੀ ਤੇ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਸੰਦੀਪ ਸਿੰਘ ਏ. ਆਰ. ਸ਼੍ਰੋਮਣੀ ਕਮੇਟੀ ਦੇ ਹਲਕਾ ਜੰਡਿਆਲਾ ਗੁਰੂ ਦੇ ਮੈਂਬਰ ਅਮਰਜੀਤ ਸਿੰਘ ਬੰਡਾਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਲਜ਼ਾਰ ਸਿੰਘ ਧੀਰੇ ਕੋਟ, ਅਵਤਾਰ ਸਿੰਘ ਤਾਰੀ, ਸੁਰਿੰਦਰ ਪਾਲ ਸਿੰਘ, ਅਮਰਜੀਤ ਸਿੰਘ ਪੁਰਬਾ, ਸੰਦੀਪ ਸਿੰਘ, ਗਗਨਦੀਪ ਸਿੰਘ, ਕੁਲਵੰਤ ਸਿੰਘ ਭੰਗਵਾਂ, ਤੇਜਿੰਦਰ ਸਿੰਘ, ਮੁਖਤਾਰ ਸਿੰਘ ਨਿਹੰਗ, ਰਮਨ ਸ਼ਰਮਾ, ਸੁਭਾਸ਼ ਸ਼ਰਮਾ, ਹਰਮੀਤ ਸਿੰਘ, ਮੋਹਨ ਸਿੰਘ, ਕਰਮ ਸਿੰਘ ਭੰਗਵਾ, ਕਵਲਜੀਤ ਸਿੰਘ ਧਾਰੜ, ਬਚਿੱਤਰ ਸਿੰਘ ਬਾਲੀਆ, ਦੀਦਾਰ ਸਿੰਘ ਸਾਬਕਾ ਸਰਪੰਚ ਬੰਮਾ, ਗੁਰਿੰਦਰ ਪਾਲ ਸਿੰਘ ਬੰਮਾ, ਮਨਜੀਤ ਸਿੰਘ ਗਦਲੀ, ਬਲਵਿੰਦਰ ਸਿੰਘ ਰਾਣਾ ਕਾਲਾ ਅਤੇ ਹੋਰਾਂ ਨੇ ਜਸਵਿੰਦਰ ਸਿੰਘ ਗਹਿਰੀ ਮੰਡੀ ਦੀ ਨਿਯੁਕਤੀ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਡੈਨੀ ਬੰਡਾਲਾ ਦੇ ਹੱਕ ’ਚ ਕਾਂਗਰਸੀ ਵਰਕਰਾਂ ਦੀ ਮੀਟਿੰਗ ਅਗਲੀ ਖ਼ਬਰ ਗਲੋਬਲ ਇੰਸਟੀਚਿਊਟਸ ਵਲੋਂ ‘ਇੰਡਕਸ਼ਨ’ ਪ੍ਰੋਗਰਾਮ ਨਾਲ ਨਵੇਂ ਸੈਸ਼ਨ ਦੀ ਕੀਤੀ ਸ਼ੁਰੂਆਤ ਨਵੇਂ ਸੈਸ਼ਨ ’ਚ ਆਏ ਵਿਦਿਆਰਥੀਆਂ ਨੂੰ...
Ad Position 24