13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਰਾਵੀ ਦਰਿਆ ’ਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਿਆ, ਇਸ ਸਾਲ ਹੁਣ ਤੱਕ ਦਾ ਸਭ ਤੋਂ ਵੱਧ ਪਾਣੀ

ਅਜਨਾਲਾ, ਰਮਦਾਸ, ਗੱਗੋਮਾਹਲ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)- ਪਹਾੜੀ ਖੇਤਰਾਂ ’ਚ ਪਿਛਲੇ ਕਈ ਦਿਨਾਂ ਤੋਂ ਹੋ ਰਹੀਆਂ ਭਾਰੀ ਬਾਰਿਸ਼ਾਂ ਅਤੇ ਉੱਜ ਦਰਿਆ ਵਿਚੋਂ ਪਾਣੀ ਛੱਡੇ ਜਾਣ ਮਗਰੋਂ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧ ਗਿਆ ਹੈ। ਰਾਵੀ ਦਰਿਆ ’ਚ ਇਸ ਸਾਲ ਹੁਣ ਤੱਕ ਦਾ ਸਭ ਤੋਂ ਵੱਧ ਪਾਣੀ ਆਉਣ ਕਾਰਨ ਦਰਿਆ ਨਾਲ ਲੱਗਦੇ ਇਲਾਕਿਆਂ ਦੇ ਲੋਕਾਂ ’ਚ ਚਿੰਤਾ ਦਾ ਮਾਹੌਲ ਬਣ ਗਿਆ ਹੈ ।

Ad Position 21
No active advertisement
ਰਾਵੀ ਦਰਿਆ ਵਿਚ ਵਧੇ ਪਾਣੀ ਦਾ ਪੱਧਰ। ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ 13-08-2026
ਅਜਨਾਲਾ, ਰਮਦਾਸ, ਗੱਗੋਮਾਹਲ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)- ਪਹਾੜੀ ਖੇਤਰਾਂ ’ਚ ਪਿਛਲੇ ਕਈ ਦਿਨਾਂ ਤੋਂ ਹੋ ਰਹੀਆਂ ਭਾਰੀ ਬਾਰਿਸ਼ਾਂ ਅਤੇ ਉੱਜ ਦਰਿਆ ਵਿਚੋਂ ਪਾਣੀ ਛੱਡੇ ਜਾਣ ਮਗਰੋਂ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧ ਗਿਆ ਹੈ। ਰਾਵੀ ਦਰਿਆ ’ਚ ਇਸ ਸਾਲ ਹੁਣ ਤੱਕ ਦਾ ਸਭ ਤੋਂ ਵੱਧ ਪਾਣੀ ਆਉਣ ਕਾਰਨ ਦਰਿਆ ਨਾਲ ਲੱਗਦੇ ਇਲਾਕਿਆਂ ਦੇ ਲੋਕਾਂ ’ਚ ਚਿੰਤਾ ਦਾ ਮਾਹੌਲ ਬਣ ਗਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇਂ ਰਾਵੀ ਦਰਿਆ ’ਚ 1 ਲੱਖ ਕਿਊਸਿਕ ਤੋਂ ਵੱਧ ਪਾਣੀ ਆ ਚੁੱਕਾ ਹੈ । ਪਾਣੀ ਦਾ ਵਹਾਅ ਲਗਾਤਾਰ ਵਧਣ ਕਾਰਨ ਦਰਿਆ ਦੇ ਕੰਢਿਆਂ ਅਤੇ ਨੀਵੇਂ ਇਲਾਕਿਆਂ ’ਚ ਰਹਿੰਦੇ ਲੋਕ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ । ਜੇਕਰ ਪਹਾੜੀ ਖੇਤਰਾਂ ’ਚ ਬਾਰਿਸ਼ਾਂ ਦਾ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹਿੰਦਾ ਹੈ ਤਾਂ ਆਉਣ ਵਾਲੇ ਸਮੇਂ ’ਚ ਰਾਵੀ ਦਰਿਆ ਦੇ ਪਾਣੀ ਦੇ ਪੱਧਰ ਵਿਚ ਹੋਰ ਵਾਧਾ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਦੂਜੇ ਪਾਸੇ ਪਠਾਨਕੋਟ ਜ਼ਿਲ੍ਹੇ ਦੇ ਬਮਿਆਲ ਖੇਤਰ ਵਿਚ ਪਹਿਲਾਂ ਹੀ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ। ਉੱਜ ਦਰਿਆ ਵਿੱਚੋਂ ਪਾਣੀ ਛੱਡੇ ਜਾਣ ਅਤੇ ਪਹਾੜਾਂ ਤੋਂ ਆ ਰਹੇ ਪਾਣੀ ਦਾ ਸਿੱਧਾ ਅਸਰ ਰਾਵੀ ਦਰਿਆ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸ ਕਾਰਨ ਰਾਵੀ ਦਰਿਆ ਦੇ ਨਾਲ ਲੱਗਦੇ ਅਜਨਾਲਾ, ਰਮਦਾਸ, ਗੱਗੋਮਾਹਲ ਸਮੇਤ ਹੋਰਨਾਂ ਇਲਾਕਿਆਂ ਵਿਚ ਲੋਕਾਂ ਵਲੋਂ ਪਾਣੀ ਦੇ ਪੱਧਰ ਨੂੰ ਲੈ ਕੇ ਲਗਾਤਾਰ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਉਧਰ ਦੇਰ ਸ਼ਾਮ ‘ਅਜੀਤ’ ਨਾਲ ਗੱਲਬਾਤ ਕਰਦਿਆਂ ਬਲਾਕ ਸੰਮਤੀ ਰਮਦਾਸ ਦੇ ਚੇਅਰਮੈਨ ਪ੍ਰਿਥੀਪਾਲ ਸਿੰਘ ਘੋਨੇਵਾਲਾ ਨੇ ਦੱਸਿਆ ਕਿ ਅੱਜ ਸਵੇਰ ਨਾਲੋਂ ਸ਼ਾਮ ਸਮੇਂ ਰਾਵੀ ਦਰਿ ਆ ਵਿਚ ਪਾਣੀ ਦਾ ਪੱਧਰ ਘਟਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਡੱਗ ਡੋਗਰ ਵਿਖੇ ਸਾਲਾਨਾ ਮੇਲਾ ਕਰਵਾਇਆ ਅਗਲੀ ਖ਼ਬਰ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਸੰਬੰਧੀ ਜਥੇ. ਬਾਬਾ ਮੇਜਰ ਸਿੰਘ ਸੋਢੀ ਵਲੋਂ ਪੰਥਕ ਜਥੇਦਾਰਾਂ ਨਾਲ ਮੀਟਿ...
Ad Position 24