ਰਵਿੰਦਰਪਾਲ ਸਿੰਘ ਕੁੱਕੂ ਦੂਜੀ ਵਾਰ ਪੀ.ਏ.ਸੀ. ਕਮੇਟੀ ਦੇ ਮੈਂਬਰ ਨਿਯੁਕਤ
ਜੰਡਿਆਲਾ ਗੁਰੂ, 12 ਅਗਸਤ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)- ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਵਿੰਦਰਪਾਲ ਕੱਕੂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਦੂਜੀ ਵਾਰ ਸੂਬਾ ਪੱਧਰੀ ਪੀ. ਏ.
ਜੰਡਿਆਲਾ ਗੁਰੂ, 12 ਅਗਸਤ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)- ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਵਿੰਦਰਪਾਲ ਕੱਕੂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਦੂਜੀ ਵਾਰ ਸੂਬਾ ਪੱਧਰੀ ਪੀ.ਏ.ਸੀ. ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਆਪਣੀ ਨਿਯੁਕਤੀ ‘ਤੇ ਰਵਿੰਦਰਪਾਲ ਕੁੱਕੂ ਨੇ ਪਾਰਟੀ ਹਾਈਕਮਾਂਡ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਵਫ਼ਾਦਾਰੀ ਨਾਲ ਨਿਭਾਉਣਗੇ।