14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਭਾਰਤ ਛੱਡੋ ਅੰਦੋਲਨ ਦੀ 84ਵੀਂ ਵਰ੍ਹੇਗੰਢ ਮੌਕੇ ਕਿਸਾਨਾਂ-ਮਜ਼ਦੂਰਾਂ ਵਲੋਂ ਅਜਨਾਲਾ ’ਚ ਰੋਹ ਭਰਿਆ ਮੁਜ਼ਾਹਰਾ

ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ’ਤੇ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਪੰਜਾਬ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਮਿਹਨਤਕਸ਼ ਲੋਕਾਂ ਵਲੋਂ ਭਾਰਤ ਛੱਡੋ ਅੰਦੋਲਨ ਦੀ 84ਵੀਂ ਵਰ੍ਹੇਗੰਢ ਇਨਕਲਾਬੀ ਜੋਸ਼ੋ-ਖਰੋਸ਼ ਨਾਲ ਮਨਾਉਣ ਉਪਰੰਤ ਕਿਸਾਨ-ਮਜ਼ਦੂਰ ਜਥੇਬੰਦੀਆਂ ਵਲੋਂ ਕੁਲਵੰਤ ਸਿੰਘ ਮੱਲੂਨੰਗਲ, ਸੁਰਜੀਤ ਸਿੰਘ ਭੂਰੇਗਿੱਲ ਅਤੇ ਹਰਦੀਪ ਸਿੰਘ ਬੱਗਾ ਦੀ ਸਾਂਝੀ ਅਗਵਾਈ ’ਚ ਅਜਨਾਲਾ ਸ਼ਹਿਰ ਅੰਦਰ ਰੋਹ ਭਰਿਆ ਮੁਜ਼ਾਹਰਾ ਕੀਤਾ ਗਿਆ । ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਡਾ.

Ad Position 21
No active advertisement
ਅਜੀਤ ਡੈਸਕ 14-08-2026
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ’ਤੇ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਪੰਜਾਬ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਮਿਹਨਤਕਸ਼ ਲੋਕਾਂ ਵਲੋਂ ਭਾਰਤ ਛੱਡੋ ਅੰਦੋਲਨ ਦੀ 84ਵੀਂ ਵਰ੍ਹੇਗੰਢ ਇਨਕਲਾਬੀ ਜੋਸ਼ੋ-ਖਰੋਸ਼ ਨਾਲ ਮਨਾਉਣ ਉਪਰੰਤ ਕਿਸਾਨ-ਮਜ਼ਦੂਰ ਜਥੇਬੰਦੀਆਂ ਵਲੋਂ ਕੁਲਵੰਤ ਸਿੰਘ ਮੱਲੂਨੰਗਲ, ਸੁਰਜੀਤ ਸਿੰਘ ਭੂਰੇਗਿੱਲ ਅਤੇ ਹਰਦੀਪ ਸਿੰਘ ਬੱਗਾ ਦੀ ਸਾਂਝੀ ਅਗਵਾਈ ’ਚ ਅਜਨਾਲਾ ਸ਼ਹਿਰ ਅੰਦਰ ਰੋਹ ਭਰਿਆ ਮੁਜ਼ਾਹਰਾ ਕੀਤਾ ਗਿਆ । ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਡਾ. ਸਤਨਾਮ ਸਿੰਘ ਅਜਨਾਲਾ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਮੰਗਲ ਸਿੰਘ ਧਰਮਕੋਟ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਅਮਰੀਕਾ ਨਾਲ ਕੀਤੇ ਜਾਣ ਵਾਲੇ ਕਿਸੇ ਵੀ ਅਜਿਹੇ ਕਰ-ਮੁਕਤ ਸਮਝੌਤੇ ਦਾ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਵਪਾਰੀਆਂ ’ਤੇ ਮਾੜਾ ਪ੍ਰਭਾਵ ਪਵੇਗਾ। ਉਨ੍ਹਾਂ ਕਿਹਾ ਕਿ ਜੇਕਰ ਖੇਤੀ ਅਤੇ ਪ੍ਰਚੂਨ ਵਪਾਰ ਨੂੰ ਅਜਿਹੇ ਸਮਝੌਤੇ ਵਿਚ ਸ਼ਾਮਿਲ ਕੀਤਾ ਗਿਆ ਤਾਂ ਅਮਰੀਕੀ ਖੇਤੀ ਉਤਪਾਦਾਂ ਦੀ ਵੱਡੀ ਆਮਦ ਨਾਲ ਭਾਰਤੀ ਕਿਸਾਨਾਂ ਦੀਆਂ ਫ਼ਸਲਾਂ, ਫਲ-ਸਬਜ਼ੀਆਂ, ਮੱਛੀ ਪਾਲਣ ਅਤੇ ਡੇਅਰੀ ਕਾਰੋਬਾਰ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ। ਡਾ. ਸਤਨਾਮ ਸਿੰਘ ਅਜਨਾਲਾ ਨੇ ਅੱਗੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੇ ਹਿੱਤਾਂ ਨੂੰ ਪਹਿਲ ਦੇਣੀ ਚਾਹੀਦੀ ਹੈ ਅਤੇ ਅਜਿਹੀਆਂ ਨੀਤੀਆਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਜਿਨ੍ਹਾਂ ਨਾਲ ਦੇਸ਼ ਦੀ ਖੇਤੀ ਆਰਥਿਕਤਾ ਨੂੰ ਨੁਕਸਾਨ ਪਹੁੰਚੇ। ਮੁਜ਼ਾਹਰਾਕਾਰੀਆਂ ਨੇ ਮੰਗ ਕੀਤੀ ਕਿ ਸਮੂਹ ਫ਼ਸਲਾਂ ਸਮੇਤ ਬਾਸਮਤੀ, ਸਬਜ਼ੀਆਂ, ਦੁੱਧ ਅਤੇ ਲੱਕੜੀ ਲਈ ਡਾ. ਸਵਾਮੀਨਾਥਨ ਦੇ ਫ਼ਾਰਮੂਲੇ ਅਨੁਸਾਰ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਣ ਤੋਂ ਇਲਾਵਾ ਹੋਰਨਾਂ ਮੰਗਾਂ ਦਾ ਹੱਲ ਕੀਤਾ ਜਾਵੇ। ਮੁਜ਼ਾਹਰੇ ਉਪਰੰਤ ਕਿਸਾਨਾਂ- ਮਜ਼ਦੂਰਾਂ ਵਲੋਂ ਹੱਥਾਂ ਵਿਚ ਬੈਨਰ ਅਤੇ ਮੰਗਾਂ ਦੀਆਂ ਤਖ਼ਤੀਆਂ ਫੜ ਕੇ ਆਪਣੇ ਵਾਹਨਾਂ ਰਾਹੀਂ ਅਜਨਾਲਾ ਦੇ ਮੁੱਖ ਬਾਜ਼ਾਰਾਂ ਵਿਚੋਂ ਹੁੰਦੇ ਹੋਏ ਐੱਸਡੀਐੱਮ ਦਫ਼ਤਰ ਤੱਕ ਕਰੀਬ 3 ਕਿੱਲੋਮੀਟਰ ਲੰਬਾ ਜਲੂਸ ਕੱਢਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਐੱਸ.ਡੀ.ਐੱਮ. ਦਫ਼ਤਰ ਪਹੁੰਚ ਕੇ ਡਾ: ਸਤਨਾਮ ਸਿੰਘ ਅਜਨਾਲਾ ਤੇ ਹੋਰ ਆਗੂਆਂ ਵਲੋਂ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਦੇ ਨਾਂਅ ਐੱਸਡੀਐੱਮ ਅਜਨਾਲਾ ਡਾ. ਚਾਰੂਮਿੱਤਾ ਨੂੰ ਸੌਂਪਿਆ ਗਿਆ। ਇਸ ਮੌਕੇ ਜੱਗਾ ਸਿੰਘ ਡੱਲਾ, ਰੇਸ਼ਮ ਸਿੰਘ ਅਜਨਾਲਾ, ਸਾਬਕਾ ਸਰਪੰਚ ਲਖਬੀਰ ਸਿੰਘ ਤੇੜਾ ਰਾਜਪੂਤਾਂ, ਕਰਨੈਲ ਸਿੰਘ ਭਿੰਡੀ ਸੈਦਾਂ, ਬਲਕਾਰ ਸਿੰਘ ਗੁਲਗੜ੍ਹ, ਸਤਵਿੰਦਰ ਸਿੰਘ ਉਠੀਆ, ਰਸ਼ਪਾਲ ਸਿੰਘ ਬੱਲ ਲੱਭੇ ਦਰਿਆ, ਜਤਿੰਦਰ ਸਿੰਘ ਜਾਫਰਕੋਟ, ਬਲਕਾਰ ਸਿੰਘ ਜੋਸ਼, ਬਲਤੇਜ ਸਿੰਘ ਦਿਆਲਪੁਰਾ, ਗਾਇਕ ਗੁਰਪਾਲ ਗਿੱਲ ਸੈਦਪੁਰ ਖ਼ੁਰਦ, ਰਸ਼ਪਾਲ ਸਿੰਘ ਸਾਹੋਵਾਲ, ਔਰਤ ਮੁਕਤੀ ਮੋਰਚਾ ਦੀ ਆਗੂ ਸਰਬਜੀਤ ਕੌਰ ਜਸਰਾਊਰ, ਗੁਰਭੇਜ ਸਿੰਘ ਮਾਕੋਵਾਲ, ਚਰਨਜੀਤ ਸਿੰਘ ਅਤੇ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਹਾਸਮਪੁਰਾ ਸਮੇਤ ਵੱਡੀ ਗਿਣਤੀ ਵਿਚ ਕਿਸਾਨ -ਮਜ਼ਦੂਰ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਪਿੰਡ ਭੋਏਵਾਲ ਵਿਚ ਲੋਕ ਮਿਲਣੀ ਸਮਾਗਮ ਅਗਲੀ ਖ਼ਬਰ ਭਾਜਪਾ ਆਗੂ ਅਨੂਪ ਸਿੰਘ ਭੁੱਲਰ ਵਲੋਂ ਸਰਹੱਦੀ ਪਿੰਡ ਮਹਿੰਦੀਪੁਰ ’ਚ ਵਰਕਰ ਮੀਟਿੰਗ
Ad Position 24