14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਕਾਲਿਆਂ ਵਾਲਾ ਖੂਹ ਦੇ ਸ਼ਹੀਦਾਂ ਦੀ ਆਵਾਜ਼ ਵਿਧਾਨ ਸਭਾ ਤੱਕ ਪਹੁੰਚਾਉਣ ’ਤੇ ਵਿਧਾਇਕ ਧਾਲੀਵਾਲ ਦਾ ਕੀਤਾ ਧੰਨਵਾਦ

ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਪੰਜਾਬ ਵਿਧਾਨ ਸਭਾ ਵਿਚ ਅਜਨਾਲਾ ਦੇ ਇਤਿਹਾਸਕ ਕਾਲਿਆਂ ਵਾਲਾ ਖੂਹ ਨਾਲ ਸੰਬੰਧਿਤ ਸ਼ਹੀਦਾਂ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਮਿਊਜ਼ੀਅਮ, ਆਡੀਟੋਰੀਅਮ, ਖੇਡ ਸਟੇਡੀਅਮ, ਰਾਵੀ ਦਰਿਆ ਕੰਢੇ ਯਾਦਗਾਰ ਤੇ ਅਜਨਾਲਾ ਦੇ ਸੁੰਦਰੀਕਰਨ ਦੀ ਮੰਗ ਉਠਾਉਣ ‘ਤੇ ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ ਤੇ ਪਾਰਟੀ ਦੇ ਹੋਰ ਆਗੂਆਂ ਨੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦਾ ਦਿਲੋਂ ਧੰਨਵਾਦ ਕੀਤਾ। ਪ੍ਰਧਾਨ ਅਮਿਤ ਔਲ ਨੇ ਕਿਹਾ ਕਿ ਕਾਲਿਆਂ ਵਾਲਾ ਖੂਹ ਸਿਰਫ਼ ਅਜਨਾਲਾ ਹੀ ਨਹੀਂ, ਸਗੋਂ ਪੂਰੇ ਦੇਸ਼ ਦੀ ਸ਼ਾਨ ਤੇ ਆਜ਼ਾਦੀ ਦੇ ਸੰਘਰਸ਼ ਦਾ ਅਮਰ ਪ੍ਰਤੀਕ ਹੈ।

Ad Position 21
No active advertisement
ਅਜੀਤ ਡੈਸਕ 14-08-2026
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਪੰਜਾਬ ਵਿਧਾਨ ਸਭਾ ਵਿਚ ਅਜਨਾਲਾ ਦੇ ਇਤਿਹਾਸਕ ਕਾਲਿਆਂ ਵਾਲਾ ਖੂਹ ਨਾਲ ਸੰਬੰਧਿਤ ਸ਼ਹੀਦਾਂ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਮਿਊਜ਼ੀਅਮ, ਆਡੀਟੋਰੀਅਮ, ਖੇਡ ਸਟੇਡੀਅਮ, ਰਾਵੀ ਦਰਿਆ ਕੰਢੇ ਯਾਦਗਾਰ ਤੇ ਅਜਨਾਲਾ ਦੇ ਸੁੰਦਰੀਕਰਨ ਦੀ ਮੰਗ ਉਠਾਉਣ ‘ਤੇ ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ ਤੇ ਪਾਰਟੀ ਦੇ ਹੋਰ ਆਗੂਆਂ ਨੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦਾ ਦਿਲੋਂ ਧੰਨਵਾਦ ਕੀਤਾ। ਪ੍ਰਧਾਨ ਅਮਿਤ ਔਲ ਨੇ ਕਿਹਾ ਕਿ ਕਾਲਿਆਂ ਵਾਲਾ ਖੂਹ ਸਿਰਫ਼ ਅਜਨਾਲਾ ਹੀ ਨਹੀਂ, ਸਗੋਂ ਪੂਰੇ ਦੇਸ਼ ਦੀ ਸ਼ਾਨ ਤੇ ਆਜ਼ਾਦੀ ਦੇ ਸੰਘਰਸ਼ ਦਾ ਅਮਰ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ 1857 ਦੀ ਪਹਿਲੀ ਆਜ਼ਾਦੀ ਦੀ ਲੜਾਈ ਦੌਰਾਨ ਸ਼ਹੀਦ ਹੋਏ 282 ਸੂਰਬੀਰਾਂ ਦੀ ਕੁਰਬਾਨੀ ਨੂੰ ਸਦੀਵਾਂ ਲਈ ਯਾਦਗਾਰ ਬਣਾਉਣ ਵਾਸਤੇ ਵਿਧਾਨ ਸਭਾ ਵਿਚ ਇਹ ਮੁੱਦਾ ਚੁੱਕਣਾ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਹਮੇਸ਼ਾਂ ਅਜਨਾਲਾ ਦੇ ਇਤਿਹਾਸ, ਵਿਰਾਸਤ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਪਹਿਲ ਦਿੱਤੀ ਹੈ। ਇਸ ਮੌਕੇ ਪ੍ਰਧਾਨ ਅਮਿਤ ਔਲ ਸਮੇਤ ਪਾਰਟੀ ਆਗੂਆਂ ਨੇ ਪੰਜਾਬ ਸਰਕਾਰ ਤੋਂ ਅਪੀਲ ਕੀਤੀ ਕਿ ਵਿਧਾਇਕ ਧਾਲੀਵਾਲ ਵਲੋਂ ਉਠਾਈਆਂ ਗਈਆਂ ਮੰਗਾਂ ਨੂੰ ਜਲਦ ਪ੍ਰਵਾਨਗੀ ਦੇ ਕੇ ਅਮਲੀ ਰੂਪ ਦਿੱਤਾ ਜਾਵੇ। ਇਸ ਮੌਕੇ ਸਾਬਕਾ ਕੌਂਸਲਰ ਸੁਰਿੰਦਰ ਬੱਬੂ ਮਹਾਜਨ, ਚੇਅਰਮੈਨ ਰਮੇਸ਼ ਮਹਾਜਨ, ਪ੍ਰਧਾਨ ਦਵਿੰਦਰ ਸਿੰਘ ਸੋਨੂ, ਰਛਪਾਲ ਸਿੰਘ ਕੋਟਲਾ, ਸਾਬਕਾ ਸਰਪੰਚ ਹਰਮੀਤ ਸਿੰਘ ਲਾਡੀ ਸੰਧੂ, ਨਿਸ਼ਾਨ ਸਿੰਘ ਚੀਮਾ, ਰਛਪਾਲ ਸਿੰਘ ਕੋਟਲਾ, ਯੁੱਧਵੀਰ ਸਿੰਘ, ਸੁੱਖ ਨਿੱਝਰ ਅਤੇ ਰਾਜਵਿੰਦਰ ਸਿੰਘ ਰਾਜੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਸੈਂਟਰ ਸਾਰੰਗੜਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਬਾਬਾ ਬਕਾਲਾ ਸਾਹਿਬ ਕਾਨਫਰੰਸ ‘ਸਰਕਾਰੇ-ਏ-ਖ਼ਾਲਸਾ’ ਦਾ ਮੁੱਢ ਬੰਨ੍ਹੇਗੀ - ਭਾਈ ਅਮਰੀਕ ਸਿੰਘ ਬਿੱਟਾ
Ad Position 24