14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਪੀ.ਏ.ਯੂ.-ਕੇ.ਵੀ.ਕੇ. ਨਾਗਕਲਾਂ ਵਿਖੇ ਪਸ਼ੂ ਪਾਲਕਾਂ ਲਈ ਸਾਬਕਾ ਸਿਖਿਆਰਥੀ ਸੰਮੇਲਨ

ਮਜੀਠਾ, 13 ਅਗਸਤ (ਜਗਤਾਰ ਸਿੰਘ ਸਹਿਮੀ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਨਾਗ ਕਲਾਂ, ਅੰਮ੍ਰਿਤਸਰ ਵਲੋਂ ਪਸ਼ੂ (ਡੇਅਰੀ) ਪਾਲਕਾਂ ਲਈ ਸਾਬਕਾ ਸਿਖਿਆਰਥੀ ਸੰਮੇਲਨ ਕਰਵਾਇਆ ਗਿਆ। ਇਸ ਮੌਕੇ ਕੇ.

Ad Position 21
No active advertisement
ਅਜੀਤ ਡੈਸਕ 14-08-2026
ਮਜੀਠਾ, 13 ਅਗਸਤ (ਜਗਤਾਰ ਸਿੰਘ ਸਹਿਮੀ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਨਾਗ ਕਲਾਂ, ਅੰਮ੍ਰਿਤਸਰ ਵਲੋਂ ਪਸ਼ੂ (ਡੇਅਰੀ) ਪਾਲਕਾਂ ਲਈ ਸਾਬਕਾ ਸਿਖਿਆਰਥੀ ਸੰਮੇਲਨ ਕਰਵਾਇਆ ਗਿਆ। ਇਸ ਮੌਕੇ ਕੇ.ਵੀ. ਕੇ. ਅੰਮ੍ਰਿਤਸਰ ਦੇ ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਡਾ. ਕੰਵਰਪਾਲ ਸਿੰਘ ਢਿੱਲੋਂ ਨੇ ਸੰਮੇਲਨ ਵਿਚ ਸ਼ਾਮਲ ਸਿਖਿਆਰਥੀਆਂ ਦਾ ਸਵਾਗਤ ਕਰਦਿਆਂ ਸਮਾਗਮ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੱਤੀ। ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਬਿਕਰਮਜੀਤ ਸਿੰਘ ਨੇ ਸਿਖਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੇ.ਵੀ.ਕੇ. ਵਲੋਂ ਕਰਵਾਏ ਜਾਂਦੇ ਵੱਖ-ਵੱਖ ਸਿਖਲਾਈ ਕੋਰਸ ਪਸ਼ੂ ਪਾਲਕਾਂ ਨੂੰ ਆਪਣੀ ਆਮਦਨ ਵਧਾਉਣ ਦੇ ਨਵੇਂ ਮੌਕੇ ਪ੍ਰਦਾਨ ਕਰਦੇ ਹਨ। ਡਾ. ਬਿਕਰਮਜੀਤ ਸਿੰਘ ਨੇ ਪਸ਼ੂ ਪਾਲਕਾਂ ਨੂੰ ਫਾਰਮਰ ਪ੍ਰੋਡਿਊਸਰ ਆਰਗੇਨਾਈਜ਼ੇਸ਼ਨ (ਐੱਫ.ਪੀ.ਓ.) ਬਣਾਉਣ, ਆਪਣੇ ਉਤਪਾਦਾਂ ਦੀ ਪ੍ਰੋਸੈਸਿੰਗ ਅਤੇ ਸੁਚੱਜੇ ਢੰਗ ਨਾਲ ਮੰਡੀਕਰਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਿਖਿਆਰਥੀਆਂ ਨੂੰ ਕੇ. ਵੀ.ਕੇ. ਦੇ ਮਾਹਿਰਾਂ ਨਾਲ ਨਿਰੰਤਰ ਸੰਪਰਕ ਵਿਚ ਰਹਿਣ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਿਫ਼ਾਰਸ਼ ਕੀਤੀਆਂ ਨਵੀਨਤਮ ਤਕਨੀਕਾਂ ਨੂੰ ਅਪਣਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਡਾ. ਕੰਵਰਪਾਲ ਸਿੰਘ ਢਿੱਲੋਂ ਨੇ ਬਰਸਾਤੀ ਮੌਸਮ ਦੌਰਾਨ ਪਸ਼ੂਆਂ ਦੀ ਸਿਹਤ, ਖੁਰਾਕ, ਰਿਹਾਇਸ਼ ਅਤੇ ਪ੍ਰਬੰਧਨ ਸਬੰਧੀ ਅਹਿਮ ਨੁਕਤੇ ਸਾਂਝੇ ਕੀਤੇ। ਸਿਖਿਆਰਥੀਆਂ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਵੱਖ-ਵੱਖ ਸੁਝਾਅ ਅਤੇ ਫੀਡਬੈਕ ਦਿੱਤਾ। ਸਮਾਗਮ ਦੌਰਾਨ ਸਿਖਿਆਰਥੀਆਂ ਨੂੰ ਸਿਖਲਾਈ ਸਰਟੀਫਿਕੇਟ ਅਤੇ ਪਸ਼ੂ ਪਾਲਣ ਨਾਲ ਸਬੰਧਤ ਕਿਤਾਬਾਂ ਵੀ ਵੰਡੀਆਂ ਗਈਆਂ। ਅੰਤ ਵਿਚ ਡਾ. ਢਿੱਲੋਂ ਨੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗਲੀ ’ਚ ਸਰਕਾਰੀ ਪਾਣੀ ਨੂੰ ਲੈ ਕੇ ਹੋਈ ਤਕਰਾਰ, ਕਾਰਵਾਈ ਦੀ ਕੀਤੀ ਮੰਗ ਅਗਲੀ ਖ਼ਬਰ ਠੇਕਾ ਆਧਾਰਿਤ ਕੱਚੇ ਖੰਡ ਮਿੱਲ ਕਾਮਿਆਂ ਨੂੰ ਪੱਕਾ ਕਰਨ ਲਈ 19 ਨੂੰ ਹੋਵੇਗੀ ਐਮ.ਡੀ. ਸ਼ੂਗਰਫੈੱਡ ਨਾਲ ਮੀਟਿੰਗ- ਸੰਗਤਪੁਰਾ
Ad Position 24