ਸੁਖਬੀਰ ’ਤੇ ਹੋਏ ਜਾਨਲੇਵਾ ਹਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਅਸਲੀਅਤ ਸਾਹਮਣੇ ਲਿਆਂਦੀ ਜਾਵੇ : ਬਾਬਾ ਮੇਜਰ ਸਿੰਘ ਸੋਢੀ
ਜੇਠੂਵਾਲ, 13 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਦਸਮੇਸ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਨੇ ਕਿਹਾ ਕਿ ਮਹਾਰਾਸਟਰ ਦੇ ਨਦੇੜ ਵਿਖੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਗੁਰਦੁਆਰਾ ਮਾਤਾ ਸਾਹਿਬ ਕੌਰ ’ਚ ਸੁਖਬੀਰ ਸਿੰਘ ਬਾਦਲ ਉੱਤੇ ਨਿਹੰਗ ਸਿੰਘ ਦੇ ਬਾਣੇ ਵਿਚ ਅਣਪਛਾਤੇ ਵਿਅਕਤੀ ਵਲੋਂ ਕੀਤੇ ਗਏ ਜਾਨਲੇਵਾ ਹਮਲੇ ਦੀ ਨਿੰਦਿਆ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਵਾਪਰੀ ਘਟਨਾ ਦੀ ਕੇੰਦਰ ਸਰਕਾਰ ਤੇ ਮਹਾਰਾਸਟਰ ਸਰਕਾਰ ਇਸ ਦੀ ਸੀ. ਬੀ.
ਜੇਠੂਵਾਲ, 13 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਦਸਮੇਸ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਨੇ ਕਿਹਾ ਕਿ ਮਹਾਰਾਸਟਰ ਦੇ ਨਦੇੜ ਵਿਖੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਗੁਰਦੁਆਰਾ ਮਾਤਾ ਸਾਹਿਬ ਕੌਰ ’ਚ ਸੁਖਬੀਰ ਸਿੰਘ ਬਾਦਲ ਉੱਤੇ ਨਿਹੰਗ ਸਿੰਘ ਦੇ ਬਾਣੇ ਵਿਚ ਅਣਪਛਾਤੇ ਵਿਅਕਤੀ ਵਲੋਂ ਕੀਤੇ ਗਏ ਜਾਨਲੇਵਾ ਹਮਲੇ ਦੀ ਨਿੰਦਿਆ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਵਾਪਰੀ ਘਟਨਾ ਦੀ ਕੇੰਦਰ ਸਰਕਾਰ ਤੇ ਮਹਾਰਾਸਟਰ ਸਰਕਾਰ ਇਸ ਦੀ ਸੀ. ਬੀ. ਆਈ. ਦੀ ਉੱਚ ਪੱਧਰੀ ਜਾਂਚ ਕਰਵਾ ਕੇ ਅਸਲੀਅਤ ਸਾਹਮਣੇ ਲਿਆਵੇ ਜਦੋਂ ਕਿ ਇਸ ਘਟਨਾ ਪਿੱਛੇ ਕਿਸ ਦਾ ਹੱਥ ਹੈ ਜਦੋਂ ਕਿ ਸੁਖਬੀਰ ਬਾਦਲ ਆਪਣੇ ਪਰਿਵਾਰ ਸਮੇਤ ਤਖ਼ਤ ਸੱਚਖੰਡ ਸ੍ਰੀ ਹਜੂਰ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸਨਾਂ ਨੂੰ ਗਏ ਸਨ ਪਰ ਇਕ ਸਰਧਾਲੂ ਵਜੋਂ ਗਏ ਸੁਖਬੀਰ ਸਿੰਘ ਬਾਦਲ ’ਤੇ ਹੋਏ ਜਾਨਲੇਵਾ ਹਮਲੇ ਨਾਲ ਸਿੱਖਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਬਾਬਾ ਮੇਜਰ ਸਿੰਘ ਸੋਢੀ ਨੇ ਕਿਹਾ ਕਿ ਨਿਹੰਗ ਸਿੰਘ ਦੇ ਬਾਣੇ ਵਿਚ ਹਮਲਾ ਕਰਨ ਵਾਲੇ ਵਿਅਕਤੀ ਨਾਲ ਨਿਹੰਗ ਸਿੰਘ ਜਥੇਬੰਦੀਆਂ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ ਅਤੇ ਦਸ਼ਮੇਸ਼ ਤਰਨਾ ਦਲ ਹਮੇਸਾਂ ਇਹੋ ਜਿਹੀਆ ਘਿਨੌਣੀਆਂ ਵਾਪਰ ਰਹੀਆਂ ਘਟਨਾਵਾਂ ਦੀ ਨਿੰਦਾ ਕਰਦਾ ਹੈ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਨਿਹੰਗ ਜਥੇਬੰਦੀਆਂ ਇਹੋ ਜਿਹੇ ਸ਼ਰਾਰਤੀ ਅਨਸਰਾਂ ਦੀ ਪੜਤਾਲ ਕਰਨ ਉਪਰੰਤ ਹੀ ਉਨ੍ਹਾਂ ਨੂੰ ਜਥੇਬੰਦੀਆਂ ਵਿਚ ਸ਼ਾਮਿਲ ਕੀਤਾ ਜਾਵੇ।