14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ’ਚ ਤੀਆਂ ਦਾ ਤਿਉਹਾਰ ਮਨਾਇਆ

ਚਵਿੰਡਾ ਦੇਵੀ, 13 ਅਗਸਤ (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ’ਚ ਤੀਆਂ ਦਾ ਰਵਾਇਤੀ ਤਿਉਹਾਰ ਮਨਾਇਆ ਗਿਆ। ਇਸ ਤਿਉਹਾਰ ਨੂੰ ਮਨਾਉਂਦੇ ਸਮੇਂ ਸਕੂਲ ਦੇ ਛੋਟੇ-ਛੋਟੇ ਬੱਚਿਆਂ ਨੇ ਰੰਗ-ਬਿਰੰਗੇ ਪੰਜਾਬੀ ਪਹਿਰਾਵੇ ਪਾ ਕੇ ਗਿੱਧਾ ਪਾਇਆ, ਲੋਕ-ਗੀਤ ਗਾਏ ਅਤੇ ਝੂਲਿਆਂ ਦਾ ਆਨੰਦ ਮਾਣਿਆ।

Ad Position 21
No active advertisement
ਅਜੀਤ ਡੈਸਕ 14-08-2026
ਚਵਿੰਡਾ ਦੇਵੀ, 13 ਅਗਸਤ (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ’ਚ ਤੀਆਂ ਦਾ ਰਵਾਇਤੀ ਤਿਉਹਾਰ ਮਨਾਇਆ ਗਿਆ। ਇਸ ਤਿਉਹਾਰ ਨੂੰ ਮਨਾਉਂਦੇ ਸਮੇਂ ਸਕੂਲ ਦੇ ਛੋਟੇ-ਛੋਟੇ ਬੱਚਿਆਂ ਨੇ ਰੰਗ-ਬਿਰੰਗੇ ਪੰਜਾਬੀ ਪਹਿਰਾਵੇ ਪਾ ਕੇ ਗਿੱਧਾ ਪਾਇਆ, ਲੋਕ-ਗੀਤ ਗਾਏ ਅਤੇ ਝੂਲਿਆਂ ਦਾ ਆਨੰਦ ਮਾਣਿਆ। ਬੱਚਿਆਂ ਦੇ ਨਾਲ-ਨਾਲ ਇਨ੍ਹਾਂ ਦੇ ਅਧਿਆਪਕਾਂ ਨੇ ਵੀ ਇਸ ਤਿਉਹਾਰ ਦਾ ਆਨੰਦ ਮਾਣਿਆ । ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ, ਐੱਮ. ਡੀ. ਕੋਮਲ ਕਪੂਰ, ਡਾਇਰੈਕਟਰ ਸ਼ਵੀ ਕਪੂਰ ਅਤੇ ਪ੍ਰਿੰਸੀਪਲ ਨਿਤਿਕਾ ਸੇਠੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਤੀਆਂ ਦਾ ਤਿਉਹਾਰ ਸਾਨੂੰ ਆਪਣੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨਾਲ ਜੋੜਦਾ ਹੈ। ਅੱਜ ਦੇ ਸਮੇਂ ਵਿਚ ਵੀ ਸਾਨੂੰ ਇਸ ਤਿਉਹਾਰ ਨੂੰ ਮਨਾਉਂਦੇ ਹੋਏ ਇਸ ਦੀਆਂ ਚੰਗੀਆਂ ਰਵਾਇਤਾਂ ਨੂੰ ਸੰਭਾਲਣਾ ਅਤੇ ਅਗਲੀ ਪੀੜ੍ਹੀ ਤੱਕ ਪਹੁੰਚਾਉਣਾ ਚਾਹੀਦਾ ਹੈ । ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨਿਤਿਕਾ ਸੇਠੀ, ਕੋਆਰਡੀਨੇਟਰ ਪਾਰੁਲ ਸੁੰਦਰ, ਕੋਚ ਅੰਗਰੇਜ਼ ਸਿੰਘ ਅਤੇ ਸਮੂਹ ਸਟਾਫ਼ ਸ਼ਾਮਿਲ ਸੀ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰਨ ’ਚ ਰਹੀ ਅਸਫ਼ਲ- ਬਿਕਰਮ ਸਿੰਘ ਮਜੀਠੀਆ ਪਾਰਟੀ ਦੀ ਮਜ਼ਬੂਤੀ ਲਈ ਅਕਾਲੀ ਦ... ਅਗਲੀ ਖ਼ਬਰ ਸੁਖਬੀਰ ’ਤੇ ਹੋਏ ਜਾਨਲੇਵਾ ਹਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਅਸਲੀਅਤ ਸਾਹਮਣੇ ਲਿਆਂਦੀ ਜਾਵੇ : ਬਾਬਾ ਮੇਜਰ ਸਿੰਘ ਸੋਢ...
Ad Position 24