14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਮਜੀਠੀਆ ਨੇ ਇਸਾਈ ਆਗੂ ਅਮਨਦੀਪ ਗਿੱਲ ਸੁਪਾਰੀਵਿੰਡ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦਾ ਕੌਮੀ ਜਥੇਬੰਦਕ ਸਕੱਤਰ ਬਣਨ ’ਤੇ ਕੀਤਾ ਸਨਮਾਨਿਤ

ਮਜੀਠਾ, 13 ਅਗਸਤ (ਮਨਿੰਦਰ ਸਿੰਘ ਸੋਖੀ)-ਪਾਰਟੀ ਪ੍ਰਤੀ ਇਮਾਨਦਾਰੀ ਅਤੇ ਵਫਾਦਾਰੀ ਨਾਲ ਸੇਵਾਵਾਂ ਨਿਭਾਉਣ ਵਾਲੇ ਵਰਕਰਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਹਲਕਾ ਮਜੀਠਾ ਦੇ ਸੀਨੀਅਰ ਇਸਾਈ ਆਗੂ ਸਾਬਕਾ ਚੇਅਰਮੈਨ ਕ੍ਰਿਸਚਨ ਭਲਾਈ ਬੋਰਡ ਪੰਜਾਬ ਅਮਨਦੀਪ ਗਿੱਲ ਸੁਪਾਰੀਵਿੰਡ ਨੂੰ ਸ਼੍ਰੋਮਣੀ ਅਕਾਲੀ ਦਲ(ਬ) ਦਾ ਜਥੇਬੰਦਕ ਸਕੱਤਰ ਬਨਣ ਤੇ ਹਾਰਦਿਕ ਵਧਾਈ ਦੇਣ ਉਪਰੰਤ ਸਨਮਾਨਿਤ ਕਰਦਿਆਂ ਕੀਤਾ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ ਨਿਯੁਕਤ ਕੌਮੀ ਜਥੇਬੰਦਕ ਸਕੱਤਰ ਅਮਨਦੀਪ ਗਿੱਲ ਸੁਪਾਰੀਵਿੰਡ ਨੂੰ ਸਨਮਾਨਿਤ ਕਰਦੇ ਹੋਏ ਬਿਕਰਮ ਸਿੰਘ ਮਜੀਠੀਆ ਅਤੇ ਹੋਰ। ਅਜੀਤ : ਤਸਵੀਰ 14-08-2026
ਮਜੀਠਾ, 13 ਅਗਸਤ (ਮਨਿੰਦਰ ਸਿੰਘ ਸੋਖੀ)-ਪਾਰਟੀ ਪ੍ਰਤੀ ਇਮਾਨਦਾਰੀ ਅਤੇ ਵਫਾਦਾਰੀ ਨਾਲ ਸੇਵਾਵਾਂ ਨਿਭਾਉਣ ਵਾਲੇ ਵਰਕਰਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਹਲਕਾ ਮਜੀਠਾ ਦੇ ਸੀਨੀਅਰ ਇਸਾਈ ਆਗੂ ਸਾਬਕਾ ਚੇਅਰਮੈਨ ਕ੍ਰਿਸਚਨ ਭਲਾਈ ਬੋਰਡ ਪੰਜਾਬ ਅਮਨਦੀਪ ਗਿੱਲ ਸੁਪਾਰੀਵਿੰਡ ਨੂੰ ਸ਼੍ਰੋਮਣੀ ਅਕਾਲੀ ਦਲ(ਬ) ਦਾ ਜਥੇਬੰਦਕ ਸਕੱਤਰ ਬਨਣ ਤੇ ਹਾਰਦਿਕ ਵਧਾਈ ਦੇਣ ਉਪਰੰਤ ਸਨਮਾਨਿਤ ਕਰਦਿਆਂ ਕੀਤਾ। ਮਜੀਠੀਆ ਨੇ ਆਮ ਆਦਮੀ ਪਾਰਟੀ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਆਪਣੇ ਆਪ ਨੂੰ ਕੱਟੜ ਇਮਾਨਦਾਰ ਕਹਾਉਣ ਵਾਲੀ ਪਾਰਟੀ ਅੱਜ ਦੇਸ਼ ਦੀ ਸਭ ਤੋਂ ਵੱਧ ਭ੍ਰਿਸ਼ਟਾਚਾਰ ਵਾਲੀ ਪਾਰਟੀ ਬਣ ਗਈ ਹੈ। ਜਿਸ ਦੇ ਪ੍ਰਮਾਣ ਹਰ ਰੋਜ਼ ਨਿਕਲ ਕੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਦੀਆਂ ਚਾਲਾਂ ਤੋਂ ਭਲੀਭਾਂਤ ਜਾਣੂੰ ਹੋ ਚੁੱਕੇ ਹਨ ਅਤੇ 2027 ਦੀਆਂ ਆਮ ਚੋਣਾ ਵਿਚ ਆਪ ਦੇ ਵਿਰੁੱਧ ਵੋਟਾਂ ਪਾ ਕੇ ਸਬਕ ਸਿਖਾਉਣਗੇ। ਨਵ ਨਿਯੁਕਤ ਕੌਮੀ ਜਥੇਬੰਦਕ ਸਕੱਤਰ ਅਮਨਦੀਪ ਗਿੱਲ ਸੁਪਾਰੀਵਿੰਡ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਡਾ: ਦਲਜੀਤ ਸਿੰਘ ਚੀਮਾ ਅਤੇ ਬਿਕਰਮ ਸਿੰਘ ਮਜੀਠੀਆ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜਿਹੜਾ ਵਿਸ਼ਵਾਸ਼ ਕਰਕੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦਿੱਤੀ ਹੈ ਉਸ ਨੂੰ ਹਰ ਕੀਮਤ ‘ ਤੇ ਸਫਲਤਾ ਪੂਰਵਕ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਪਿੰਡ ਪੱਧਰ ‘ਤੇ ਕਮੇਟੀਆਂ ਬਣਾ ਕੇ ਪਾਰਟੀ ਦੇ ਹੱਕ ਵਿਚ ਪਿੰਡਾਂ ਵਿਚ ਮੀਟਿੰਗਾਂ ਕਰਨਗੇ ਅਤੇ ਪਾਰਟੀ ਦੀ ਮਜਬੂਤੀ ਵਾਸਤੇ ਲੋਕਾਂ ਨੂੰ ਲਾਮਬਧ ਕਰਨਗੇ ਅਤੇ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਵੋਟਾਂ ਦੇ ਵੱਡੇ ਫਰਕ ਨਾਲ ਜਿਤਾ ਕੇ ਪੰਜਾਬ ਵਿਚ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਵਿਚ ਯੋਗਦਾਨ ਪਾਉਣਗੇ। ਇਸ ਮੌਕੇ ਨੰਬਰਦਾਰ ਅੰਮ੍ਰਿਤਪਾਲ ਸਿੰਘ, ਪਾਸਟਰ ਗੁਲਸ਼ਨ, ਗਗਨਦੀਪ ਸਿੰਘ ਭਕਨਾ, ਐਡਵੋਕੇਟ ਰਾਕੇਸ਼ ਪ੍ਰਾਸ਼ਰ ਦੋਵੇਂ ਸਿਆਸੀ ਸਕੱਤਰ ਮਜੀਠੀਆ, ਪ੍ਰਧਾਨ ਰੌਬਿਨ ਮਸੀਹ, ਸ਼ੈਰੀ ਗਿੱਲ, ਤਰੁਨਜੀਤ ਸਿੰਘ ਹੈਪੀ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੀ.ਪੀ.ਆਈ. ਦੀ 1 ਨੂੰ ਦਿੱਲੀ ਵਿਖੇ ‘ਬਦਲਾਵ ਜ਼ਰੂਰੀ ਹੈ’ ਰੈਲੀ ਸੰਬੰਧੀ ਜਾਗਰੂਕਤਾ ਮਾਰਚ ਕੱਢਿਆ ਅਗਲੀ ਖ਼ਬਰ ਬਾਉ ਰਾਮ ਸ਼ਰਨ ਪ੍ਰਾਸ਼ਰ ਵਲੋਂ ਸੁਖਬੀਰ ’ਤੇ ਹਮਲੇ ਦੀ ਸਖ਼ਤ ਨਿੰਦਾ
Ad Position 24