15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸ਼ਹਿਜ਼ਾਦਾ ਨੰਦ ਕਾਲਜ ਅੰਮ੍ਰਿਤਸਰ ਦਾ ਬੀ.ਸੀ.ਏ. ਦਾ ਨਤੀਜਾ ਸ਼ਾਨਦਾਰ ਰਿਹਾ

ਅੰਮ੍ਰਿਤਸਰ, 14 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ. ਸੀ.

Ad Position 21
No active advertisement
ਅਜੀਤ ਡੈਸਕ 15-08-2026
ਅੰਮ੍ਰਿਤਸਰ, 14 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਸੀ.ਏ. ਸਮੈਸਟਰ ਛੇਵਾਂ ਦੀਆਂ ਮਈ 2026 ’ਚ ਲਈਆਂ ਗਈਆਂ ਪ੍ਰੀਖਿਆਵਾਂ ’ਚ ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦੀ ਅਕਾਦਮਿਕ ਉਤਕ੍ਰਿਸ਼ਟਤਾ ਦੀ ਮਾਣਮੱਤੀ ਪਰੰਪਰਾ ਨੂੰ ਕਾਇਮ ਰੱਖਿਆ। ਕਾਲਜ ਦੀ ਵਿਦਿਆਰਥਣ ਮਿਸ ਸਿਮਰਨ ਨੇ 9.09 ਐੱਸ. ਜੀ. ਪੀ. ਏ. ਹਾਸਿਲ ਕਰਕੇ ਕਾਲਜ ’ਚ ਪਹਿਲਾ ਸਥਾਨ, ਮਿਸਟਰ ਸਨੀ ਨੇ 8.55 ਐੱਸ. ਜੀ. ਪੀ. ਏ. ਨਾਲ ਦੂਜਾ ਸਥਾਨ ਅਤੇ ਮਿਸਟਰ ਕਰਨਜੋਤ ਸਿੰਘ ਨੇ 8.00 ਐੱਸ. ਜੀ. ਪੀ. ਏ. ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਸ਼ਮਾ ਮਹਿਰਾ, ਪ੍ਰਿੰਸੀਪਲ ਡਾ. ਰੀਨਾ ਤਲਵਾੜ, ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨਜ਼ ਵਿਭਾਗ ਦੀ ਮੁਖੀ ਅਮਨਜੋਤ ਕੌਰ ਅਤੇ ਸਮੂਹ ਅਧਿਆਪਕ ਵਰਗ ਨੇ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ, ਨਿਰੰਤਰ ਸਫਲਤਾ ਅਤੇ ਆਉਣ ਵਾਲੇ ਸਮੇਂ ’ਚ ਹੋਰ ਵੀ ਵੱਡੀਆਂ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਈਕੋ-ਕਲੱਬ ਇੰਚਾਰਜਾਂ ਲਈ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਸਟਾਲਵਰਟਸ ਵਰਲਡ ਸਕੂਲ ਦੀਆਂ ਕੁੜੀਆਂ ਨੇ 70ਵੇਂ ਜ਼ੋਨ ਖੋ-ਖੋ ਟੂਰਨਾਮੈਂਟ ’ਚ ਜਿੱਤ ਹਾਸਿਲ ਕੀਤੀ ਖ਼ਾਲਸਾ ਕਾਲਜ ਆਫ ਵੈਟਰਨਰ...
Ad Position 24