ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਈਕੋ-ਕਲੱਬ ਇੰਚਾਰਜਾਂ ਲਈ ਵਰਕਸ਼ਾਪ ਕਰਵਾਈ
ਅੰਮ੍ਰਿਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਕਾਲਜ ਵਿਕਾਸ ਕੌਂਸਲ ਵਲੋਂ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.)
ਅੰਮ੍ਰਿਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਕਾਲਜ ਵਿਕਾਸ ਕੌਂਸਲ ਵਲੋਂ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਵਾਤਾਵਰਨ ਸਿੱਖਿਆ ਪ੍ਰੋਗਰਾਮ-2024-25 ਤਹਿਤ ਸੰਬੰਧਿਤ ਕਾਲਜਾਂ ਦੇ ਈਕੋ-ਕਲੱਬ ਇੰਚਾਰਜਾਂ ਲਈ ਇਕ ਰੋਜ਼ਾ ਓਰੀਐਂਟੇਸ਼ਨ ਵਰਕਸ਼ਾਪ ਗੁਰੂ ਨਾਨਕ ਭਵਨ ਦੇ ਕਾਨਫਰੰਸ ਹਾਲ ਵਿਖੇ ਕਰਵਾਈ ਗਈ। ਸਮਾਗਮ ਦੀ ਸ਼ੁਰੂਆਤ ਈਕੋ-ਪ੍ਰੋਗਰਾਮ ਦੀ ਕੋਆਰਡੀਨੇਟਰ ਡਾ. ਆਸਥਾ ਭਾਟੀਆ ਦੇ ਸਵਾਗਤੀ ਭਾਸ਼ਣ ਨਾਲ ਹੋਈ, ਜਿਸ ਤੋਂ ਬਾਅਦ ਆਏ ਮਹਿਮਾਨਾਂ ਦਾ ਪੌਦੇ ਭੇਟ ਕਰਕੇ ‘ਗ੍ਰੀਨ ਵੈਲਕਮ’ ਕੀਤਾ ਗਿਆ। ਡੀਨ ਕਾਲਜ ਵਿਕਾਸ ਕੌਂਸਲ ਅਤੇ ਨੋਡਲ ਕੋਆਰਡੀਨੇਟਰ ਡਾ. ਸਰੋਜ ਅਰੋੜਾ ਨੇ ਉੱਚ ਸਿੱਖਿਆ ਸੰਸਥਾਵਾਂ ਵਿਚ ਵਾਤਾਵਰਨ ਅਧਿਐਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੇ ਪ੍ਰਿੰਸੀਪਲ ਸਾਇੰਟਿਫਿਕ ਅਫਸਰ ਡਾ. ਗੁਰਹਰਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜ਼ਿੰਮੇਵਾਰ ਨਾਗਰਿਕ ਬਣਾਉਣ ਦਾ ਸੱਦਾ ਦਿੱਤਾ। ਪ੍ਰਧਾਨਗੀ ਭਾਸ਼ਣ ਵਿਚ ਡੀਨ ਅਕਾਦਮਿਕ ਮਾਮਲੇ ਪ੍ਰੋ. ਹਰਵਿੰਦਰ ਸਿੰਘ ਸੈਣੀ ਨੇ ਕਿਹਾ ਕਿ ਵਾਤਾਵਰਣ ਜਾਗਰੂਕਤਾ ਨੂੰ ਅਸਲ ਧਰਾਤਲ ’ਤੇ ਲਾਗੂ ਕਰਨ ਵਿਚ ਯੂਨੀਵਰਸਿਟੀਆਂ ਅਤੇ ਕਾਲਜਾਂ ਦੀ ਭੂਮਿਕਾ ਸਭ ਤੋਂ ਅਹਿਮ ਹੈ। ਇਸ ਦੌਰਾਨ ਹਿਮਾਚਲ ਪ੍ਰਦੇਸ਼ ਕੇਂਦਰੀ ਯੂਨੀਵਰਸਿਟੀ ਦੇ ਪ੍ਰੋ. (ਡਾ.) ਪਰਦੀਪ ਕੁਮਾਰ, ਫਿਊਚਰ ਗ੍ਰੋਅਰਜ਼ ਦੇ ਡਾਇਰੈਕਟਰ ਅਮਨਦੀਪ ਸਿੰਘ ਅਤੇ ਯੂਨੀਵਰਸਿਟੀ ਦੇ ਬੋਟੈਨੀਕਲ ਅਤੇ ਐਨਵਾਇਰਮੈਂਟਲ ਸਾਇੰਸਜ਼ ਵਿਭਾਗ ਦੀ ਮੁਖੀ ਪ੍ਰੋ. (ਡਾ.) ਸਤਵਿੰਦਰਜੀਤ ਕੌਰ ਨੇ ਆਪਣੇ ਵਿਚਾਰਾਂ ਦੀ ਸਾਂਝ ਪਾਈ। ਇਸ ਤੋਂ ਇਲਾਵਾ ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਦੇ ਸਾਬਕਾ ਚੇਅਰਮੈਨ ਪ੍ਰੋ. (ਡਾ.) ਆਦਰਸ਼ ਪਾਲ ਵਿਗ ਨੇ ਗੰਡੋਇਆਂ ਦੀ ਖਾਦ (ਵਰਮੀਕੰਪੋਸਟ) ਰਾਹੀਂ ਕੂੜਾ ਪ੍ਰਬੰਧਨ ਵਿਸ਼ੇ ’ਤੇ ਜਾਣਕਾਰੀ ਦਿੱਤੀ ਉਪਰੰਤ ਖਾਲਸਾ ਕਾਲਜ ਦੇ ਡਾ. ਜਸਵਿੰਦਰ ਸਿੰਘ ਦੁਆਰਾ ਇਸ ਖਾਦ ਨੂੰ ਤਿਆਰ ਕਰਨ ਦੀ ਵਿਹਾਰਕ ਸਿਖਲਾਈ ਦਿੱਤੀ ਗਈ।ਡੀਨ ਵਿਦਿਆਰਥੀ ਭਲਾਈ ਪ੍ਰੋ. (ਡਾ.) ਸਤਨਾਮ ਸਿੰਘ ਦਿਓਲ ਨੇ ਸਾਰੇ ਪ੍ਰਤੀਭਾਗੀਆਂ ਨੂੰ ਪ੍ਰਮਾਣ ਪੱਤਰ ਵੰਡੇ।