15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਵਲੋਂ ਵਿਦਿਆਰਥੀਆਂ ’ਚ ਵੰਡੀਆਂ ਮੁਫ਼ਤ ਕਾਪੀਆਂ ਅਤੇ ਸਟੇਸ਼ਨਰੀ

ਅੰਮ੍ਰਿਤਸਰ, 14 ਅਗਸਤ (ਸੁਰਿੰਦਰ ਕੋਛੜ)-ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਵਲੋਂ ਸਿੱਖਿਆ ਖੇਤਰ ਦੇ ਵਿਕਾਸ ਦੇ ਉਦੇਸ਼ ਨਾਲ ਵੱਖ-ਵੱਖ ਸਕੂਲਾਂ ‘ਚ ਕਾਪੀਆਂ ਅਤੇ ਸਟੇਸ਼ਨਰੀ ਵੰਡਣ ਦੀ ਲੜੀ ਤਹਿਤ ਅੱਜ ਕਲੱਬ ਦੇ ਪ੍ਰਧਾਨ ਇੰਜ. ਅਸ਼ੋਕ ਸ਼ਰਮਾ ਅਤੇ ਜਨਰਲ ਸਕੱਤਰ ਸਰਬਜੀਤ ਸਿੰਘ ਦੇ ਆਦੇਸ਼ਾਂ ਅਨੁਸਾਰ ਰੋਟੇਰੀਅਨ ਪ੍ਰਿੰਸੀਪਲ ਦਵਿੰਦਰ ਸਿੰਘ ਅਤੇ ਡਿਸਟ੍ਰਿਕਟ ਕੋਆਰਡੀਨੇਟਰ ਲਿਟਰੇਸੀ ਰੋਟੇਰੀਅਨ ਅਸ਼ਵਨੀ ਅਵਸਥੀ ਦੀ ਅਗਵਾਈ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਲਚੀਆਂ ਵਿਖੇ 800 ਦੇ ਕਰੀਬ ਕਾਪੀਆਂ ਅਤੇ ਸਟੇਸ਼ਨਰੀ ਵੰਡਣ ਦਾ ਉਪਰਾਲਾ ਪ੍ਰਿੰਸੀਪਲ ਰਾਜੀਵ ਕੱਕੜ, ਕਾਰਜਕਾਰੀ ਮੁਖੀ ਵੰਦਨਾ ਪੁਰੀ ਦੀ ਹਾਜ਼ਰੀ ’ਚ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 15-08-2026
ਅੰਮ੍ਰਿਤਸਰ, 14 ਅਗਸਤ (ਸੁਰਿੰਦਰ ਕੋਛੜ)-ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਵਲੋਂ ਸਿੱਖਿਆ ਖੇਤਰ ਦੇ ਵਿਕਾਸ ਦੇ ਉਦੇਸ਼ ਨਾਲ ਵੱਖ-ਵੱਖ ਸਕੂਲਾਂ ‘ਚ ਕਾਪੀਆਂ ਅਤੇ ਸਟੇਸ਼ਨਰੀ ਵੰਡਣ ਦੀ ਲੜੀ ਤਹਿਤ ਅੱਜ ਕਲੱਬ ਦੇ ਪ੍ਰਧਾਨ ਇੰਜ. ਅਸ਼ੋਕ ਸ਼ਰਮਾ ਅਤੇ ਜਨਰਲ ਸਕੱਤਰ ਸਰਬਜੀਤ ਸਿੰਘ ਦੇ ਆਦੇਸ਼ਾਂ ਅਨੁਸਾਰ ਰੋਟੇਰੀਅਨ ਪ੍ਰਿੰਸੀਪਲ ਦਵਿੰਦਰ ਸਿੰਘ ਅਤੇ ਡਿਸਟ੍ਰਿਕਟ ਕੋਆਰਡੀਨੇਟਰ ਲਿਟਰੇਸੀ ਰੋਟੇਰੀਅਨ ਅਸ਼ਵਨੀ ਅਵਸਥੀ ਦੀ ਅਗਵਾਈ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਲਚੀਆਂ ਵਿਖੇ 800 ਦੇ ਕਰੀਬ ਕਾਪੀਆਂ ਅਤੇ ਸਟੇਸ਼ਨਰੀ ਵੰਡਣ ਦਾ ਉਪਰਾਲਾ ਪ੍ਰਿੰਸੀਪਲ ਰਾਜੀਵ ਕੱਕੜ, ਕਾਰਜਕਾਰੀ ਮੁਖੀ ਵੰਦਨਾ ਪੁਰੀ ਦੀ ਹਾਜ਼ਰੀ ’ਚ ਕੀਤਾ ਗਿਆ। ਇਸ ਮੌਕੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਵੋਕੇਸ਼ਨਲ ਸਿੱਖਿਆ ਅਤੇ ਕਿੱਤਾ ਮੁਖੀ ਕੋਰਸਾਂ ਦੇ ਵਿਦਿਆਰਥੀਆਂ ਅੰਦਰ ਸਿੱਖਿਆ ਪ੍ਰਤੀ ਉਤਸ਼ਾਹ ਭਰਨ ਤੇ ਪ੍ਰੇਰਿਤ ਕਰਨ ਲਈ ਖ਼ਾਸ ਉਪਰਾਲਾ ਕੀਤਾ ਗਿਆ। ਇਸ ਮੌਕੇ ਬੋਲਦੇ ਹੋਏ ਪ੍ਰਿੰਸੀਪਲ ਦਵਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਹਰ ਵਿਅਕਤੀ ਨੂੰ ਨੌਕਰੀ ਨਹੀਂ ਦੇ ਸਕਦੀ, ਇਸ ਲਈ ਤੁਸੀਂ ਕਿੱਤਾ ਮੁਖੀ ਹੁਨਰ ਸਿੱਖ ਕੇ ਆਪਣਾ ਕੰਮ-ਕਾਰ ਸ਼ੁਰੂ ਕਰ ਸਕਦੇ ਹੋ ਅਤੇ ਨੌਕਰੀ ਮੰਗਣ ਦੀ ਬਜਾਏ ਨੌਕਰੀ ਦੇਣ ਵਾਲੇ ਬਣ ਸਕਦੇ ਹੋ। ਅਸ਼ਵਨੀ ਅਵਸਥੀ ਨੇ ਦੱਸਿਆ ਕਿ ਰੋਟਰੀ ਕਲੱਬ ਆਸਥਾ ਸਿੱਖਿਆ ਅਤੇ ਸਿਹਤ ਦੇ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਉਪਰਾਲੇ ਕਰਦੀਆਂ ਆ ਰਹੀ ਹੈ। ਇਸ ਮੌਕੇ ’ਤੇ ਸਕੂਲ ਦੇ ਅਧਿਆਪਕ ਲੈਕਚਰਾਰ ਗੁਰਿੰਦਰ ਕੌਰ, ਰਾਹੁਲ ਭਾਟੀਆ, ਹਰਜਸਮੀਤ ਸਿੰਘ, ਇੰਦਰਬੀਰ ਸਿੰਘ, ਮੰਗਲ ਸਿੰਘ, ਭਾਰਤੀ ਸ਼ਰਮਾ, ਸੁਖਨੰਦਨ ਕੌਰ, ਮੀਨੂ ਠਾਕੁਰ, ਮੀਨੂ ਗਿੱਲ, ਰਿੰਪੀ ਮੈਡਮ, ਸ਼ਾਲਿਨੀ ਜੋਸ਼ੀ, ਰਵਜੋਤ ਕੌਰ, ਜੁਪਿੰਦਰ ਸਿੰਘ, ਬਲਰਾਜ ਸਿੰਘ, ਸੁਖਵਿੰਦਰ ਕੌਰ, ਪਰਮਜੀਤ ਸਿੰਘ, ਨਿਰਮਲ ਸਿੰਘ, ਰੁਪਿੰਦਰ ਕੌਰ, ਰਛਪਾਲ ਕੌਰ, ਚਰਨਜੀਤ ਕੌਰ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੰਗਦ ਪਿਤਾ : ਕਮਲ ਮਾਤਾ : ਪੂਨਮ ਵਾਸੀ : ਜਲੰਧਰ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਨੇ ਸੰਗੀਤਕ ਪ੍ਰੋਗਰਾਮ ’ਚ ਕੀਤੀ ਸ਼ਿਰਕਤ ਅਗਲੀ ਖ਼ਬਰ ਇੰਟੈਕ ਵਲੋਂ ਸਪਰਿੰਗ ਡੇਲ ਸੀਨੀਅਰ ਸਕੂਲ ਵਿਖੇ ਸਿਟੀ ਰਾਊਂਡ ਹੈਰੀਟੇਜ ਕੁਇੱਜ਼ ਕਰਵਾਇਆ
Ad Position 24