15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਕਰਮਜੀਤ ਸਿੰਘ ਰਿੰਟੂ ਨੇ ਗੋਪਾਲ ਨਗਰ ’ਚ ਨਵੀਆਂ ਗਲੀਆਂ ਲਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ

ਅੰਮ੍ਰਿਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਉੱਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਵਾਰਡ ਨੰਬਰ 9 ਦੇ ਗੋਪਾਲ ਨਗਰ (ਮਜੀਠਾ ਰੋਡ) ’ਚ ਨਵੀਆਂ ਗਲੀਆਂ ਦੇ ਨਿਰਮਾਣ ਲਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਰਿੰਟੂ ਨੇ ਕਿਹਾ ਕਿ ਉੱਤਰੀ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦਾ ਮੁੱਖ ਉਦੇਸ਼ ਹੈ।

Ad Position 21
No active advertisement
ਅਜੀਤ ਡੈਸਕ 15-08-2026
ਅੰਮ੍ਰਿਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਉੱਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਵਾਰਡ ਨੰਬਰ 9 ਦੇ ਗੋਪਾਲ ਨਗਰ (ਮਜੀਠਾ ਰੋਡ) ’ਚ ਨਵੀਆਂ ਗਲੀਆਂ ਦੇ ਨਿਰਮਾਣ ਲਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਰਿੰਟੂ ਨੇ ਕਿਹਾ ਕਿ ਉੱਤਰੀ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਉਹ ਰੋਜ਼ਾਨਾ ਲੋਕਾਂ ਨਾਲ ਮਿਲਦੇ ਹਨ ਤੇ ਉਨ੍ਹਾਂ ਦੀਆਂ ਮੰਗਾਂ ਸੁਣਦੇ ਹਨ, ਵਿਕਾਸ ਪ੍ਰਾਜੈਕਟ ਸ਼ੁਰੂ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਖੇਤਰ ਵਿਚ ਬਾਕੀ ਬਚੀਆਂ ਅਧੂਰੀਆਂ ਸੜਕਾਂ ਨੂੰ ਪ੍ਰੀ-ਮਿਕਸਡ ਨਾਲ ਬਣਾਉਣ ਦਾ ਕੰਮ ਸਤੰਬਰ ’ਚ ਸ਼ੁਰੂ ਹੋਵੇਗਾ। ਰਿੰਟੂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਾਰੀਆਂ ਲੋਕ ਭਲਾਈ ਯੋਜਨਾਵਾਂ ਦੇ ਲਾਭ ਲੋਕਾਂ ਤੱਕ ਪਹੁੰਚਾਏ ਜਾ ਰਹੇ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਅਧਿਕਾਰੀ, ਵਾਰਡ ਨੰਬਰ 9 ਦੇ ਵਲੰਟੀਅਰ ਅਤੇ ਇਲਾਕੇ ਦੇ ਪ੍ਰਮੁੱਖ ਲੋਕ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਰਾਈਸ ਮਿੱਲਰਜ਼ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ * ਸ਼ੈਲਰ ਮਾਲਕਾਂ ਦੇ ਹਿੱਤਾਂ ਦੀ ਰਾਖੀ ਤੇ ਮੁਸ਼ਕਿਲਾਂ ਦੇ ਹੱਲ... ਅਗਲੀ ਖ਼ਬਰ ਕੁਲਦੀਪ ਸਿੰਘ ਧਾਲੀਵਾਲ ਵਲੋਂ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ
Ad Position 24