ਕੇਂਦਰੀ ਸੈਰ ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਮਿਲੇ ਮਨਰਾਜ ਛੀਨਾ
ਅੰਮ੍ਰਿਤਸਰ, 14 ਅਗਸਤ (ਹਰਮਿੰਦਰ ਸਿੰਘ)-ਕੇਂਦਰੀ ਸੈਰ-ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੇ ਅੰਮ੍ਰਿਤਸਰ ਦੌਰੇ ਦੌਰਾਨ ਭਾਜਪਾ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਆਗੂ ਮਨਰਾਜ ਸਿੰਘ ਛੀਨਾ ਨੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਸੈਰ-ਸਪਾਟੇ, ਸੱਭਿਆਚਾਰਕ ਵਿਰਾਸਤ ਅਤੇ ਧਾਰਮਿਕ ਸਥਾਨਾਂ ਨਾਲ ਸਬੰਧਤ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਮਨਰਾਜ ਛੀਨਾ ਦੇ ਪਿਤਾ ਰਾਜਿੰਦਰ ਮੋਹਨ ਸਿੰਘ ਛੀਨਾ ਅਤੇ ਭਾਜਪਾ ਦੇ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਅਤੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ।
ਅੰਮ੍ਰਿਤਸਰ, 14 ਅਗਸਤ (ਹਰਮਿੰਦਰ ਸਿੰਘ)-ਕੇਂਦਰੀ ਸੈਰ-ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੇ ਅੰਮ੍ਰਿਤਸਰ ਦੌਰੇ ਦੌਰਾਨ ਭਾਜਪਾ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਆਗੂ ਮਨਰਾਜ ਸਿੰਘ ਛੀਨਾ ਨੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਸੈਰ-ਸਪਾਟੇ, ਸੱਭਿਆਚਾਰਕ ਵਿਰਾਸਤ ਅਤੇ ਧਾਰਮਿਕ ਸਥਾਨਾਂ ਨਾਲ ਸਬੰਧਤ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਮਨਰਾਜ ਛੀਨਾ ਦੇ ਪਿਤਾ ਰਾਜਿੰਦਰ ਮੋਹਨ ਸਿੰਘ ਛੀਨਾ ਅਤੇ ਭਾਜਪਾ ਦੇ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਅਤੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ। ਇਸ ਸਬੰਧੀ ਜਾਣਕਾਰੀ ਦਿੰਦੇ ਮਨਰਾਜ ਸਿੰਘ ਛੀਨਾ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਪੰਜਾਬ ਦੀ ਅਮੀਰ ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਦੇਸ਼-ਵਿਦੇਸ਼ ਦੇ ਸੈਲਾਨੀਆਂ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ, ਅੰਮ੍ਰਿਤਸਰ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਅਤੇ ਸੂਬੇ ਵਿਚ ਧਾਰਮਿਕ ਤੇ ਵਿਰਾਸਤੀ ਸੈਰ-ਸਪਾਟੇ ਦੀਆਂ ਸੰਭਾਵਨਾਵਾਂ ਨੂੰ ਹੋਰ ਵਿਸਥਾਰ ਦੇਣ ਸਬੰਧੀ ਸਾਰਥਕ ਵਿਚਾਰ ਸਾਂਝੇ ਕੀਤੇ ਗਏ । ਉਨ੍ਹਾਂ ਕਿਹਾ ਕਿ ਪੰਜਾਬ ਕੋਲ ਇਤਿਹਾਸਕ, ਧਾਰਮਿਕ ਅਤੇ ਸੱਭਿਆਚਾਰਕ ਪਖੋਂ ਅਨਮੋਲ ਵਿਰਾਸਤ ਮੌਜੂਦ ਹੈ। ਅੰਮ੍ਰਿਤਸਰ ਸ੍ਰੀ ਹਰਿਮੰਦਰ ਸਾਹਿਬ ਸਮੇਤ ਕਈ ਮਹੱਤਵਪੂਰਨ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਕਰਕੇ ਵਿਸ਼ਵ ਭਰ ਦੇ ਸ਼ਰਧਾਲੂਆਂ ਅਤੇ ਸੈਲਾਨੀਆਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਹੈ। ਉਨ੍ਹਾਂ ਕਿਹਾ ਕਿ ਇਸ ਵਿਰਾਸਤ ਨੂੰ ਆਧੁਨਿਕ ਸਹੂਲਤਾਂ, ਬਿਹਤਰ ਬੁਨਿਆਦੀ ਢਾਂਚੇ ਅਤੇ ਪ੍ਰਭਾਵਸ਼ਾਲੀ ਪ੍ਰਚਾਰ ਰਾਹੀਂ ਵਿਸ਼ਵ ਪੱਧਰ ‘ਤੇ ਹੋਰ ਉਭਾਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੇ ਸਾਂਝੇ ਯਤਨਾਂ ਨਾਲ ਪੰਜਾਬ ਵਿਚ ਸੈਰ-ਸਪਾਟੇ ਨੂੰ ਨਵੀਂ ਦਿਸ਼ਾ ਦਿੱਤੀ ਜਾ ਸਕਦੀ ਹੈ, ਜਿਸ ਨਾਲ ਨਾ ਸਿਰਫ਼ ਸੂਬੇ ਦੀ ਸੱਭਿਆਚਾਰਕ ਪਛਾਣ ਨੂੰ ਵਿਸ਼ਵ ਪੱਧਰ ‘ਤੇ ਮਜ਼ਬੂਤੀ ਮਿਲੇਗੀ, ਸਗੋਂ ਰੋਜ਼ਗਾਰ ਅਤੇ ਸਥਾਨਕ ਆਰਥਿਕਤਾ ਨੂੰ ਵੀ ਹੁਲਾਰਾ ਮਿਲੇਗਾ।