14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਲਿਟਲ ਹੈਵਨ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਛੇਹਰਟਾ, 14 ਅਗਸਤ (ਪੱਤਰ ਪ੍ਰੇਰਕ)-ਲਿਟਲ ਹੈਵਨ ਸਕੂਲ ਵਿਖੇ ਸਾਵਣ ਦੇ ਪਵਿੱਤਰ ਮਹੀਨੇ ਨੂੰ ਸਮਰਪਿਤ ਤੀਆਂ ਦਾ ਤਿਉਹਾਰ’ ਬੜੇ ਹੀ ਉਤਸ਼ਾਹ ਤੇ ਪਰੰਪਰਾਗਤ ਰੰਗ-ਢੰਗ ਨਾਲ ਮਨਾਇਆ ਗਿਆ। ਇਸ ਸਮਾਗਮ ਦਾ ਮੁੱਖ ਮਨੋਰਥ ਬੱਚਿਆਂ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨਾ ਸੀ।

Ad Position 21
No active advertisement
ਅਜੀਤ ਡੈਸਕ 15-08-2026
ਛੇਹਰਟਾ, 14 ਅਗਸਤ (ਪੱਤਰ ਪ੍ਰੇਰਕ)-ਲਿਟਲ ਹੈਵਨ ਸਕੂਲ ਵਿਖੇ ਸਾਵਣ ਦੇ ਪਵਿੱਤਰ ਮਹੀਨੇ ਨੂੰ ਸਮਰਪਿਤ ਤੀਆਂ ਦਾ ਤਿਉਹਾਰ’ ਬੜੇ ਹੀ ਉਤਸ਼ਾਹ ਤੇ ਪਰੰਪਰਾਗਤ ਰੰਗ-ਢੰਗ ਨਾਲ ਮਨਾਇਆ ਗਿਆ। ਇਸ ਸਮਾਗਮ ਦਾ ਮੁੱਖ ਮਨੋਰਥ ਬੱਚਿਆਂ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨਾ ਸੀ। ਇਸ ਮੌਕੇ ਸਕੂਲ ਦੇ ਵੇਹੜੇ ਨੂੰ ਪੰਜਾਬੀ ਸੱਭਿਆਚਾਰਕ ਵਸਤੂਆਂ ਜਿਵੇਂ ਚਰਖੇ, ਫੁਲਕਾਰੀ, ਪੀੜ੍ਹੀਆਂ, ਪੱਖੀਆਂ ਤੇ ਛੱਜਾਂ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਸਕੂਲ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਵਾਂ ਪੰਜਾਬੀ ਪਹਿਰਾਵੇ (ਘੱਗਰੇ, ਸੂਟ ਅਤੇ ਫੁਲਕਾਰੀਆਂ) ਵਿਚ ਸਜ-ਧਜ ਕੇ ਆਈਆਂ, ਜਿਸ ਨਾਲ ਪੂਰਾ ਸਕੂਲ ਪੰਜਾਬੀ ਰੰਗ ਵਿਚ ਰੰਗਿਆ ਨਜ਼ਰ ਆ ਰਿਹਾ ਸੀ। ਸਮਾਗਮ ਦੌਰਾਨ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ ਗਿੱਧਾ, ਭੰਗੜਾ, ਬੋਲੀਆਂ ਅਤੇ ਪੰਜਾਬੀ ਲੋਕ ਗੀਤ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਖੀਰ-ਪੂੜਿਆਂ ਪਕਵਾਨਾਂ ਦਾ ਸਟਾਲ ਵੀ ਲਗਾਇਆ ਗਿਆ। ਸਕੂਲ ਦੇ ਪ੍ਰਿੰ: ਸਿਮਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਤੀਆਂ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ‘ਅੱਜ ਦੇ ਆਧੁਨਿਕ ਯੁੱਗ ਵਿਚ ਸਾਡੇ ਬੱਚਿਆਂ ਨੂੰ ਆਪਣੇ ਵਿਰਸੇ ਅਤੇ ਤਿਉਹਾਰਾਂ ਨਾਲ ਜੋੜੀ ਰੱਖਣਾ ਬਹੁਤ ਜ਼ਰੂਰੀ ਹੈ। ਤੀਆਂ ਦਾ ਤਿਉਹਾਰ ਸਾਡੇ ਆਪਸੀ ਪਿਆਰ, ਖੁਸ਼ਹਾਲੀ ਅਤੇ ਸੱਭਿਆਚਾਰਕ ਸਾਂਝ ਦਾ ਪ੍ਰਤੀਕ ਹੈ। ’ ਸਮਾਗਮ ਦੇ ਅੰਤ ਵਿਚ ਵਧੀਆ ਪੇਸ਼ਕਾਰੀ ਕਰਨ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ ।
Ad Position 22
No active advertisement
ਪਿਛਲੀ ਖ਼ਬਰ ਹੋਲੀ ਮਦਰ ਅੰਤਰਯਾਮੀ ਮਾਡਰਨ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ‘ ਖੋਜ ਉਤਪਾਦਕਤਾ ਵਧਾਉਣ ਦੀਆਂ ਚੁਣੌਤੀਆਂ ਅਤੇ ਸਰਬੋਤਮ ਕਾਰਜ-ਪ੍ਰਣਾਲੀਆਂ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਨ ਕਰਵਾਇਆ
Ad Position 24