ਬਚਪਨ ਅਤੇ ਅਕੈਡਮਿਕ ਹਾਈਟਸ ਪਬਲਿਕ ਸਕੂਲ ਵਿਖੇ ਉਤਸ਼ਾਹ ਤੇ ਖ਼ੁਸ਼ੀਆਂ ਨਾਲ ਮਨਾਇਆ ਤੀਆਂ ਦਾ ਤਿਉਹਾਰ
ਅਜਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਿਕ ਸ਼ਹਿਰ ’ਚ ਡੇਰਾ ਬਾਬਾ ਨਾਨਕ ਰੋਡ ਤੇ ਸਥਿਤ ਬਚਪਨ ਪਲੇ ਸਕੂਲ ਅਤੇ ਅਕੈਡਮਿਕ ਹਾਈਟਸ ਪਬਲਿਕ ਸਕੂਲ ਵਿਖੇ ਪੰਜਾਬੀ ਸੱਭਿਆਚਾਰ ਦੀ ਅਮੀਰ ਵਿਰਾਸਤ ਨੂੰ ਦਰਸਾਉਂਦਾ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ, ਖ਼ੁਸ਼ੀ ਅਤੇ ਰੰਗਾਰੰਗ ਮਾਹੌਲ ਵਿਚ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਅਤੇ ਲੋਕ-ਪਰੰਪਰਾਵਾਂ ਨਾਲ ਜੁੜੇ ਵੱਖ-ਵੱਖ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਆਪਣੀ ਕਲਾ, ਪ੍ਰਤਿਭਾ ਅਤੇ ਆਤਮ-ਵਿਸ਼ਵਾਸ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਬ
ਬਚਪਨ ਅਤੇ ਅਕੈਡਮਿਕ ਹਾਈਟਸ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਉਣ ਮੌਕੇ ਐੱਮ. ਡੀ. ਸ੍ਰੀਮਤੀ ਸੰਤੋਸ਼ ਬਜਾਜ, ਪ੍ਰਿੰ: ਅੰਸ਼ ਬਜਾਜ, ਪ੍ਰਿੰ: ਮੋਨਿਕਾ ਖੋਖਰ ਤੇ ਸਕੂਲ ਦੇ ਸਟਾਫ਼ ਮੈਂਬਰ। ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ
15-08-2026
ਅਜਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਿਕ ਸ਼ਹਿਰ ’ਚ ਡੇਰਾ ਬਾਬਾ ਨਾਨਕ ਰੋਡ ਤੇ ਸਥਿਤ ਬਚਪਨ ਪਲੇ ਸਕੂਲ ਅਤੇ ਅਕੈਡਮਿਕ ਹਾਈਟਸ ਪਬਲਿਕ ਸਕੂਲ ਵਿਖੇ ਪੰਜਾਬੀ ਸੱਭਿਆਚਾਰ ਦੀ ਅਮੀਰ ਵਿਰਾਸਤ ਨੂੰ ਦਰਸਾਉਂਦਾ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ, ਖ਼ੁਸ਼ੀ ਅਤੇ ਰੰਗਾਰੰਗ ਮਾਹੌਲ ਵਿਚ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਅਤੇ ਲੋਕ-ਪਰੰਪਰਾਵਾਂ ਨਾਲ ਜੁੜੇ ਵੱਖ-ਵੱਖ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਆਪਣੀ ਕਲਾ, ਪ੍ਰਤਿਭਾ ਅਤੇ ਆਤਮ-ਵਿਸ਼ਵਾਸ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਗਮ ਦੌਰਾਨ ਲੜਕੀਆਂ ਅਤੇ ਲੜਕਿਆਂ ਨੇ ਮਿਲ ਕੇ ਲੋਕ ਨਾਚ ਗਿੱਧਾ, ਭੰਗੜਾ, ਗੀਤ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਮੌਕੇ ਗੀਤਿਕਾ ਅਤੇ ਆਲੀਆ ਸ਼ਰਮਾ ਨੇ ਬੜੇ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮੰਚ ਸੰਚਾਲਨ ਕਰਦਿਆਂ ਪੂਰੇ ਸਮਾਗਮ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਇਆ। ਸਕੂਲ ਦੀਆਂ ਵਿਦਿਆਰਥਣਾਂ ਅਵਨੀਤ ਕੌਰ ਅਤੇ ਇਮਾਨਦੀਪ ਕੌਰ ਨੇ ਤੀਆਂ ਦੇ ਤਿਉਹਾਰ ਦੀ ਮਹੱਤਤਾ ਬਾਰੇ ਪ੍ਰਭਾਵਸ਼ਾਲੀ ਭਾਸ਼ਣ ਪੇਸ਼ ਕਰਦਿਆਂ ਉਨ੍ਹਾਂ ਤੀਆਂ ਦੀ ਪੰਜਾਬੀ ਸੱਭਿਆਚਾਰ ਵਿਚ ਮਹੱਤਤਾ ਦੇ ਨਾਲ-ਨਾਲ ਕੁੜੀਆਂ ਦੀ ਉੱਚ ਸਿੱਖਿਆ, ਆਤਮ-ਨਿਰਭਰਤਾ ਅਤੇ ਸਮਾਜ ਵਿਚ ਉਨ੍ਹਾਂ ਦੀ ਬਰਾਬਰ ਦੀ ਭੂਮਿਕਾ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਸੰਤੋਸ਼ ਬਜਾਜ, ਅਕੈਡਮਿਕ ਹਾਈਟਸ ਪਬਲਿਕ ਸਕੂਲ ਦੇ ਪ੍ਰਿੰ : ਅੰਸ਼ ਬਜਾਜ, ਬਚਪਨ ਪਲੇ ਸਕੂਲ ਅਜਨਾਲਾ ਦੀ ਪ੍ਰਿੰ: ਮੋਨਿਕਾ ਖੋਖਰ ਅਤੇ ਸਮੂਹ ਸਟਾਫ਼ ਹਾਜ਼ਰ ਰਿਹਾ। ਇਸ ਮੌਕੇ ਸੰਤੋਸ਼ ਬਜਾਜ ਨੇ ਕਿਹਾ ਕਿ ਸਕੂਲ ਵਿਚ ਤੀਆਂ ਦਾ ਤਿਉਹਾਰ ਮਨਾਉਣ ਦਾ ਮੁੱਖ ਉਦੇਸ਼ ਬੱਚਿਆਂ ਨੂੰ ਆਪਣੇ ਅਮੀਰ ਪੰਜਾਬੀ ਸੱਭਿਆਚਾਰਕ ਵਿਰਾਸਤ ਨਾਲ ਜੋੜਨਾ ਹੈ। ਅਜਿਹੀਆਂ ਸਹਿ-ਪਾਠਕ੍ਰਮ ਗਤੀਵਿਧੀਆਂ ਰਾਹੀਂ ਬੱਚਿਆਂ ਵਿਚ ਰਚਨਾਤਮਕਤਾ, ਆਤਮ-ਵਿਸ਼ਵਾਸ, ਸਹਿਯੋਗ ਦੀ ਭਾਵਨਾ, ਮੰਚ ਸੰਚਾਲਨ ਦੀ ਕਲਾ ਅਤੇ ਨਵੀਆਂ ਭਾਵਨਾਵਾਂ ਦਾ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਸਿਰਫ਼ ਕਿਤਾਬਾਂ ਤੱਕ ਸੀਮਿਤ ਨਹੀਂ ਹੋਣੀ ਚਾਹੀਦੀ, ਸਗੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਉਨ੍ਹਾਂ ਨੂੰ ਸੱਭਿਆਚਾਰਕ, ਰਚਨਾਤਮਕ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਨਾ ਵੀ ਬਹੁਤ ਜ਼ਰੂਰੀ ਹੈ। ਤੀਆਂ ਦੇ ਇਸ ਰੰਗਾਰੰਗ ਸਮਾਗਮ ਨੇ ਸਕੂਲ ਦੇ ਵਿਹੜੇ ਨੂੰ ਪੰਜਾਬੀ ਲੋਕ-ਰੰਗ, ਖ਼ੁਸ਼ੀਆਂ ਅਤੇ ਉਤਸ਼ਾਹ ਨਾਲ ਭਰ ਦਿੱਤਾ। ਇਹ ਸਮਾਗਮ ਵਿਦਿਆਰਥੀਆਂ ਲਈ ਨਾ ਸਿਰਫ਼ ਮਨੋਰੰਜਨ ਦਾ ਸਾਧਨ ਬਣਿਆ, ਸਗੋਂ ਉਨ੍ਹਾਂ ਨੂੰ ਆਪਣੀ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਅਤੇ ਆਪਣੀ ਪ੍ਰਤਿਭਾ ਨੂੰ ਮੰਚ ’ਤੇ ਪੇਸ਼ ਕਰਨ ਦਾ ਸੁਨਹਿਰੀ ਮੌਕਾ ਵੀ ਪ੍ਰਦਾਨ ਕਰ ਗਿਆ। ਸਮਾਗਮ ਨੂੰ ਸਫਲ ਬਣਾਉਣ ਵਿਚ ਸਕੂਲ ਅਧਿਆਪਕਾ ਅਮਨਦੀਪ ਕੌਰ, ਸੁਖਪ੍ਰੀਤ ਕੌਰ, ਸੰਦੀਪ ਕੌਰ, ਨਵਰਾਜ ਕੌਰ, ਜੋਬਨਦੀਪ ਕੌਰ, ਜਗਰੂਪ ਕੌਰ, ਨਵਜੀਤ ਕੌਰ, ਰਿੰਕੀ ਕੁਕਰੇਜਾ, ਰੀਨਾ ਸ਼ਰਮਾ ਅਤੇ ਪ੍ਰਭਦੀਪ ਕੌਰ ਸਮੇਤ ਸਮੂਹ ਅਧਿਆਪਕਾਂ ਨੇ ਆਪਣਾ ਪੂਰਾ ਸਹਿਯੋਗ ਦਿੱਤਾ।