17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਭਾਜਪਾ ਨੇ ਰਜੀਵ ਮਾਣਾ ਦੀ ਅਗਵਾਈ ਹੇਠ ਕੱਢੀ ਤਿਰੰਗਾ ਯਾਤਰਾ ਅਮਨ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਰਹਿ ਗਈ-ਕੰਵਰਬੀਰ ਮੰਜ਼ਿਲ

ਜੰਡਿਆਲਾ ਗੁਰੂ, 16 ਅਗਸਤ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤਪਾਲ ਸਿੰਘ)- ਭਾਜਪਾ ਵਲੋਂ ਜੰਡਿਆਲਾ ਗੁਰੂ ‘ਚ ਆਜ਼ਾਦੀ ਦਿਹਾੜਾ ਭਾਜਪਾ ਦੇ ਸੂਬਾਈ ਕਾਰਜਕਾਰਨੀ ਕਮੇਟੀ ਦੇ ਮੈਂਬਰ ਰਾਜੀਵ ਕੁਮਾਰ ਮਾਣਾ ਦੀ ਅਗਵਾਈ ਹੇਠ ਤਿਰੰਗਾ ਮਾਰਚ ਕੱਢ ਕੇ ਮਨਾਇਆ ਗਿਆ । ਇਸ ਮੌਕੇ ਭਾਜਪਾ ਆਗੂਆਂ ਰਜੀਵ ਕੁਮਾਰ ਮਾਣਾ ਅਤੇ ਭਾਜਪਾ ਦੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਕੰਵਰਬੀਰ ਸਿੰਘ ਮੰਜਲ ਅਤੇ ਉਹਨਾਂ ਦੇ ਸਾਥੀਆਂ ਨੇ ਤਿਰੰਗੇ ਝੰਡੇ ਹੱਥਾਂ ਵਿਚ ਫੜ੍ਹ ਕੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਗਾਉਂਦਿਆਂ ਜੰਡਿਆਲਾ ਗੁਰੂ ਸ਼ਹਿਰ ’ਚ ਮਾਰਚ ਕੀਤਾ, ਜੋ ਭਗਵਾਨ ਵਾਲਮੀਕ ਚੌਂਕ ਜੰਡਿਆਲਾ ਗੁਰੂ ਤੋਂ ਸ਼ੁਰੂ ਹੋ ਕੇ ਜੰਡਿਆਲਾ ਗੁਰੂ ਦੇ ਵੱਖ ਵੱਖ ਬਾਜ਼ਾਰਾਂ ਦੇ ਵਿਚੋਂ ਦੀ ਹੁੰਦਾ ਹੋਇਆ ਘਾਹ ਮੰਡੀ ਜਾ ਕੇ ਸਮਾਪਤ ਹੋਇਆ ।

Ad Position 21
No active advertisement
ਜੰਡਿਆਲਾ ਗੁਰੂ ਵਿਚ ਆਜ਼ਾਦੀ ਦਿਹਾੜੇ ਮੌਕੇ ਤਿਰੰਗਾ ਮਾਰਚ ਕਰਨ ਮੌਕੇ ਭਾਜਪਾ ਦੇ ਸੂਬਾਈ ਕਾਰਜਕਾਰਨੀ ਮੈਂਬਰ ਰਜੀਵ ਕੁਮਾਰ ਮਾਣਾ, ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਕੰਵਰਬੀਰ ਸਿੰਘ ਮੰਜ਼ਿਲ, ਸਾਹਿਲ ਸ਼ਰਮਾ ਅਤੇ ਹੋਰ ਆਗੂ। ਤਸਵੀਰ : ਪ੍ਰਮਿੰਦਰ ਸਿੰਘ ਜੋਸਨ 17-08-2026
ਜੰਡਿਆਲਾ ਗੁਰੂ, 16 ਅਗਸਤ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤਪਾਲ ਸਿੰਘ)- ਭਾਜਪਾ ਵਲੋਂ ਜੰਡਿਆਲਾ ਗੁਰੂ ‘ਚ ਆਜ਼ਾਦੀ ਦਿਹਾੜਾ ਭਾਜਪਾ ਦੇ ਸੂਬਾਈ ਕਾਰਜਕਾਰਨੀ ਕਮੇਟੀ ਦੇ ਮੈਂਬਰ ਰਾਜੀਵ ਕੁਮਾਰ ਮਾਣਾ ਦੀ ਅਗਵਾਈ ਹੇਠ ਤਿਰੰਗਾ ਮਾਰਚ ਕੱਢ ਕੇ ਮਨਾਇਆ ਗਿਆ । ਇਸ ਮੌਕੇ ਭਾਜਪਾ ਆਗੂਆਂ ਰਜੀਵ ਕੁਮਾਰ ਮਾਣਾ ਅਤੇ ਭਾਜਪਾ ਦੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਕੰਵਰਬੀਰ ਸਿੰਘ ਮੰਜਲ ਅਤੇ ਉਹਨਾਂ ਦੇ ਸਾਥੀਆਂ ਨੇ ਤਿਰੰਗੇ ਝੰਡੇ ਹੱਥਾਂ ਵਿਚ ਫੜ੍ਹ ਕੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਗਾਉਂਦਿਆਂ ਜੰਡਿਆਲਾ ਗੁਰੂ ਸ਼ਹਿਰ ’ਚ ਮਾਰਚ ਕੀਤਾ, ਜੋ ਭਗਵਾਨ ਵਾਲਮੀਕ ਚੌਂਕ ਜੰਡਿਆਲਾ ਗੁਰੂ ਤੋਂ ਸ਼ੁਰੂ ਹੋ ਕੇ ਜੰਡਿਆਲਾ ਗੁਰੂ ਦੇ ਵੱਖ ਵੱਖ ਬਾਜ਼ਾਰਾਂ ਦੇ ਵਿਚੋਂ ਦੀ ਹੁੰਦਾ ਹੋਇਆ ਘਾਹ ਮੰਡੀ ਜਾ ਕੇ ਸਮਾਪਤ ਹੋਇਆ । ਭਾਰਤੀ ਜਨਤਾ ਪਾਰਟੀ ਦੇ ਸੂਬਾਈ ਕਾਰਜਕਾਰਨੀ ਕਮੇਟੀ ਦੇ ਮੈਂਬਰ ਰਜੀਵ ਕੁਮਾਰ ਮਾਣਾ ਨੇ ਕਿਹਾ ਕਿ ਅੱਜ ਅਸੀਂ ਸਾਰੇ ਜੋ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ, ਉਹ ਸਾਡੇ ਮਹਾਨ ਸੂਰਬੀਰਾਂ ਨੇ ਸ਼ਹੀਦੀਆਂ ਦੇ ਕੇ ਪ੍ਰਾਪਤ ਕੀਤੀ ਹੈ । ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਕੰਵਰ ਬੀਰ ਸਿੰਘ ਮੰਜ਼ਿਲ ਨੇ ਕਿਹਾ ਕਿ ਪੰਜਾਬ ਵਿਚ ਇਸ ਵੇਲੇ ਅਮਨ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਰਹਿ ਗਈ ਅਤੇ ਸਾਰੇ ਪਾਸੇ ਕਤਲੋਗਾਰਦ, ਲੁੱਟਾਂ ਖੋਹਾਂ, ਫਿਰੌਤੀਆਂ ਦਾ ਬੋਲਬਾਲਾ ਹੈ । ਇਸ ਮੌਕੇ ਸਰਬਜੀਤ ਸਿੰਘ ਸਨੀ, ਬਲਜਿੰਦਰ ਸਿੰਘ ਯੂਥ ਪ੍ਰਧਾਨ, ਕੇਵਲ ਸਿੰਘ ਸਰਕਲ ਪ੍ਰਧਾਨ ਮਹਿਤਾ, ਜਸਵਿੰਦਰ ਸਿੰਘ ਦਫਤਰ ਇੰਚਾਰਜ, ਵਿਜੇ ਕੁਮਾਰ ਮੀਤ ਪ੍ਰਧਾਨ, ਲਾਡੀ ਸ਼ਰਮਾ, ਸਾਹਿਲ ਸ਼ਰਮਾ, ਰੋਹਿਤ ਸ਼ਰਮਾ, ਮੰਨੂ ਖੇੜਾ, ਕਾਰਤਿਕ ਸ਼ਰਮਾ, ਰਾਜਨ ਸ਼ਰਮਾ, ਵਿਕਾਸ ਸੋਨੀ, ਰੋਹਿਤ ਭਾਰਤਵਾਜ ਅਤੇ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਦੇ ਪ੍ਰਧਾਨ ਸਤਿੰਦਰ ਸਿੰਘ ਨੇ ਝੰਡਾ ਲਹਿਰਾਇਆ ਅਗਲੀ ਖ਼ਬਰ ਪੰਜਗਰਾਈਂ ਨਿੱਝਰਾਂ ਵਿਖੇ ਕਾਂਗਰਸ ਤੇ ‘ਆਪ’ ਨੂੰ ਛੱਡ ਕੇ ਡੇਢ ਦਰਜਨ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ ਹਲਕਾ...
Ad Position 24