15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਜ਼ਾਦੀ ਦਿਵਸ ਸੰਬੰਧੀ ਸਮਾਗਮ

ਬਾਬਾ ਬਕਾਲਾ ਸਾਹਿਬ, 16 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ‘ਆਜ਼ਾਦੀ ਦਿਵਸ’ ਅਤੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਵਿਦਿਆਰਥੀਆਂ ਵਲੋਂ ਸ਼ਰਧਾ ਅਤੇ ਸਤਿਕਾਰ ਨਾਲ ਸ਼ਬਦ ਗਾਇਨ ਪੇਸ਼ ਕਰਕੇ ਸਮਾਗਮ ਦੀ ਸ਼ੁੱਭ ਸ਼ੁਰੂਆਤ ਕੀਤੀ ਗਈ ।

Ad Position 21
No active advertisement
ਅਜੀਤ ਡੈਸਕ 17-08-2026
ਬਾਬਾ ਬਕਾਲਾ ਸਾਹਿਬ, 16 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ‘ਆਜ਼ਾਦੀ ਦਿਵਸ’ ਅਤੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਵਿਦਿਆਰਥੀਆਂ ਵਲੋਂ ਸ਼ਰਧਾ ਅਤੇ ਸਤਿਕਾਰ ਨਾਲ ਸ਼ਬਦ ਗਾਇਨ ਪੇਸ਼ ਕਰਕੇ ਸਮਾਗਮ ਦੀ ਸ਼ੁੱਭ ਸ਼ੁਰੂਆਤ ਕੀਤੀ ਗਈ । ਇਸ ਉਪਰੰਤ ਵਿਦਿਆਰਥੀਆਂ ਵਲੋਂ ਆਜ਼ਾਦੀ ਦਿਵਸ ਨਾਲ ਸੰਬੰਧਿਤ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਅਤੇ ਤੀਆਂ ਦੇ ਤਿਉਹਾਰ ਨਾਲ ਜੁੜੀਆਂ ਵੱਖ-ਵੱਖ ਸਭਿਆਚਾਰਕ ਆਈਟਮਾਂ ਪੇਸ਼ ਕੀਤੀਆਂ ਗਈਆਂ । ਰਵਾਇਤੀ ਪੰਜਾਬੀ ਪਹਿਰਾਵਿਆਂ ’ਚ ਸਜੀਆਂ ਵਿਦਿਆਰਥਣਾਂ ਨੇ ਸਮਾਗਮ ’ਚ ਪੰਜਾਬੀ ਸੱਭਿਆਚਾਰ ਦੇ ਰੰਗ ਬਿਖੇਰ ਦਿੱਤੇ । ਤੀਆਂ ਦੇ ਤਿਉਹਾਰ ਨੂੰ ਹੋਰ ਵੀ ਖ਼ਾਸ ਬਣਾਉਣ ਲਈ ‘ਮਿਸ ਪੰਜਾਬਣ’’, ‘’ਮਿਸ ਤੀਆਂ’, ‘’ਮਿਸ ਗਿੱਧਾ ਕੁਈਨ’’, ‘’ਦੁਮਾਲਾ ਕੁਈਨ’ ਆਦਿ ਵਿਸ਼ੇਸ਼ ਖ਼ਿਤਾਬਾਂ ਨਾਲ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ । ਇਸ ਤੋਂ ਇਲਾਵਾ ਵੱਖ-ਵੱਖ ਪੇਸ਼ਕਾਰੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ । ਇਸ ਮੌਕੇ ਸਕੂਲ ਦੇ ਐੱਮ.ਡੀ. ਕੁਲਬੀਰ ਸਿੰਘ ਮਾਨ ਅਤੇ ਸਕੂਲ ਦੀ ਪ੍ਰਿੰ: ਹਰਵਿੰਦਰ ਕੌਰ ਨੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਭਰਪੂਰ ਸ਼ਲਾਘਾ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਸੱਤਿਆ ਐਲੀਮੈਂਟਰੀ ਸਕੂਲ ਨਾਸਰ ਵਿਖੇ 80ਵਾਂ ਸੁਤੰਤਰਤਾ ਦਿਵਸ ਮਨਾਇਆ ਅਗਲੀ ਖ਼ਬਰ ਸਤਿਆ ਭਾਰਤੀ ਸਕੂਲ ਝਾੜੂ ਨੰਗਲ ’ ਚ ਸਮਾਗਮ
Ad Position 24