ਸੱਤਿਆ ਐਲੀਮੈਂਟਰੀ ਸਕੂਲ ਨਾਸਰ ਵਿਖੇ 80ਵਾਂ ਸੁਤੰਤਰਤਾ ਦਿਵਸ ਮਨਾਇਆ
ਗੱਗੋਮਾਹਲ/ਅਜਨਾਲਾ, 16 ਅਗਸਤ (ਬਲਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ)- ਸੱਤਿਆ ਐਲੀਮੈਂਟਰੀ ਸਕੂਲ ਨਾਸਰ ਵਿਖੇ 80ਵਾਂ ਸੁਤੰਤਰਤਾ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ । ਝੰਡਾ ਲਹਿਰਾਉਣ ਦੀ ਰਸਮ ਸਰਪੰਚ ਬਲਵਿੰਦਰ ਸਿੰਘ ਤੇ ਡਾ.
ਗੱਗੋਮਾਹਲ/ਅਜਨਾਲਾ, 16 ਅਗਸਤ (ਬਲਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ)- ਸੱਤਿਆ ਐਲੀਮੈਂਟਰੀ ਸਕੂਲ ਨਾਸਰ ਵਿਖੇ 80ਵਾਂ ਸੁਤੰਤਰਤਾ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ । ਝੰਡਾ ਲਹਿਰਾਉਣ ਦੀ ਰਸਮ ਸਰਪੰਚ ਬਲਵਿੰਦਰ ਸਿੰਘ ਤੇ ਡਾ. ਬਲਵਿੰਦਰ ਸਿੰਘ ਲੰਗੋਮਾਹਲ ਵਲੋਂ ਸਾਂਝੇ ਤੌਰ ‘ਤੇ ਅਦਾ ਕੀਤੀ ਗਈ । ਇਸ ਸਮੇਂ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਜਿਸ ਵਿਚ ਸਕਿੱਟਾਂ, ਭਾਸ਼ਣ, ਰੋਲ ਪਲੇਅ, ਭੰਗੜਾ, ਗਿੱਧੇ ਦੀ ਪੇਸ਼ਕਾਰੀ ਕੀਤੀ ਗਈ । ਇਸ ਸਮੇਂ ਡਾ. ਬਲਵਿੰਦਰ ਸਿੰਘ ਵਲੋਂ ਬੱਚਿਆਂ ਨੂੰ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ ਅਤੇ ਕਿਹਾ ਕਿ ਖੇਡ ਮੈਦਾਨਾਂ ਵਿਚ ਆ ਕੇ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕਰਨ । ਉਨ੍ਹਾਂ ਨੇ ਸੁਤੰਤਰਤਾ ਦਿਵਸ ਦੀ ਵਧਾਈ ਦਿੰਦਿਆਂ ਬੱਚਿਆਂ ਨੂੰ ਇਮਾਨਦਾਰੀ ਤੇ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਪ੍ਰਿੰਸੀਪਲ ਹਰਪ੍ਰੀਤ ਕੌਰ, ਤਲਵਿੰਦਰਬੀਰ ਕੌਰ, ਚਰਨਜੀਤ ਕੌਰ, ਹਰਮਨਦੀਪ ਕੌਰ, ਕੰਵਲਜੀਤ ਕੌਰ, ਹਰਪ੍ਰੀਤ ਕੌਰ, ਸਿਮਰਨਜੀਤ ਕੌਰ, ਮਹਿਕਦੀਪ ਕੌਰ, ਅਮਨਪ੍ਰੀਤ ਕੌਰ, ਅਮਨਦੀਪ ਕੌਰ, ਸੰਦੀਪ ਕੌਰ, ਰਾਜਵਿੰਦਰ ਕੌਰ, ਸੁਮਨਦੀਪ ਕੌਰ ਆਦਿ ਸਟਾਫ ਮੈਂਬਰਾਂ ਤੋ ਇਲਾਵਾ ਪਿੰਡ ਦੇ ਕਈ ਪਤਵੰਤੇ ਵੀ ਹਾਜ਼ਰ ਸਨ ।