15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

‘ ਆਪ’ ਦੇ ਸ਼ਹਿਰੀ ਪ੍ਰਧਾਨ ਡਿੰਪੀ ਨੇ ਆਜ਼ਾਦੀ ਦਿਹਾੜਾ ਮਨਾਇਆ

ਜੰਡਿਆਲਾ ਗੁਰੂ, 16 ਅਗਸਤ (ਪ੍ਰਮਿੰਦਰ ਸਿੰਘ ਜੋਸਨ)- ਆਮ ਆਦਮੀ ਪਾਰਟੀ ਜੰਡਿਆਲਾ ਗੁਰੂ ਸ਼ਹਿਰੀ ਦੇ ਪ੍ਰਧਾਨ ਅਤੇ ਵਾਰਡ ਨੰਬਰ 5 ਦੇ ਕੌਂਸਲਰ ਸਰਬਜੀਤ ਸਿੰਘ ਡਿੰਪੀ ਨੇ ਆਪਣੇ ਦਫਤਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ । ਇਸ ਮੌਕੇ ਬੱਚਿਆਂ ਨੇ ਸ਼ਹੀਦਾਂ ਦੀਆਂ ਕਵਿਤਾਵਾਂ ਸੁਣਾਈਆਂ ਉਪਰੰਤ ਸਰਬਜੀਤ ਸਿੰਘ ਡਿੰਪੀ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਮਹਾਨ ਹੈ ਜਿਸ ਦਿਨ ਅਸੀਂ ਆਜ਼ਾਦ ਫਿਜ਼ਾ ਵਿਚ ਸਾਹ ਲੈ ਰਹੇ ਹਾਂ ਅਤੇ ਅੰਗਰੇਜ਼ ਹਕੂਮਤ ਤੋਂ ਆਜ਼ਾਦ ਹੋਣ ਵਾਸਤੇ ਸਾਡੇ ਸੈਂਕੜੇ ਹੀ ਸੂਰਬੀਰਾਂ ਨੇ ਸ਼ਹੀਦੀਆਂ ਪ੍ਰਾਪਤ ਕੀਤੀਆਂ।

Ad Position 21
No active advertisement
ਆਮ ਆਦਮੀ ਪਾਰਟੀ ਜੰਡਿਆਲਾ ਗੁਰੂ ਸ਼ਹਿਰੀ ਦੇ ਪ੍ਰਧਾਨ ਅਤੇ ਕੌਂਸਲਰ ਸਰਬਜੀਤ ਸਿੰਘ ਡਿੰਪੀ ਆਪਣੇ ਦਫਤਰ ਵਿਖੇ ਆਜ਼ਾਦੀ ਦਿਹਾੜਾ ਮਨਾਉਣ ਮੌਕੇ । ਤਸਵੀਰ : ਪ੍ਰਮਿੰਦਰ ਸਿੰਘ ਜੋਸਨ 17-08-2026
ਜੰਡਿਆਲਾ ਗੁਰੂ, 16 ਅਗਸਤ (ਪ੍ਰਮਿੰਦਰ ਸਿੰਘ ਜੋਸਨ)- ਆਮ ਆਦਮੀ ਪਾਰਟੀ ਜੰਡਿਆਲਾ ਗੁਰੂ ਸ਼ਹਿਰੀ ਦੇ ਪ੍ਰਧਾਨ ਅਤੇ ਵਾਰਡ ਨੰਬਰ 5 ਦੇ ਕੌਂਸਲਰ ਸਰਬਜੀਤ ਸਿੰਘ ਡਿੰਪੀ ਨੇ ਆਪਣੇ ਦਫਤਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ । ਇਸ ਮੌਕੇ ਬੱਚਿਆਂ ਨੇ ਸ਼ਹੀਦਾਂ ਦੀਆਂ ਕਵਿਤਾਵਾਂ ਸੁਣਾਈਆਂ ਉਪਰੰਤ ਸਰਬਜੀਤ ਸਿੰਘ ਡਿੰਪੀ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਮਹਾਨ ਹੈ ਜਿਸ ਦਿਨ ਅਸੀਂ ਆਜ਼ਾਦ ਫਿਜ਼ਾ ਵਿਚ ਸਾਹ ਲੈ ਰਹੇ ਹਾਂ ਅਤੇ ਅੰਗਰੇਜ਼ ਹਕੂਮਤ ਤੋਂ ਆਜ਼ਾਦ ਹੋਣ ਵਾਸਤੇ ਸਾਡੇ ਸੈਂਕੜੇ ਹੀ ਸੂਰਬੀਰਾਂ ਨੇ ਸ਼ਹੀਦੀਆਂ ਪ੍ਰਾਪਤ ਕੀਤੀਆਂ। ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਦੇ ਤਸ਼ੱਦਦ ਅਤੇ ਮਨਮਾਨੀਆਂ ਕਾਰਨ ਸਾਡੇ ਸ਼ਹੀਦਾਂ ਦੇ ਖੂਨ ਨੇ ਉਬਾਲੇ ਖਾਧੇ ਅਤੇ ਕੁਰਬਾਨੀਆਂ ਦੇ ਕੇ ਸਾਨੂੰ ਆਜ਼ਾਦ ਦੇਸ਼ ਦੇ ਵਾਸੀ ਬਣਾਇਆ । ਇਸ ਮੌਕੇ ਵਾਰਡ ਨੰਬਰ 7 ਦੇ ਕੌਂਸਲਰ ਨਰਿੰਦਰ ਸਿੰਘ ਨਿੰਦਾ, ਮੰਗਾ ਮਾਸਟਰ, ਮਹਿੰਦਰ ਸਿੰਘ, ਜਤਿੰਦਰ ਸਿੰਘ, ਜਸਪ੍ਰੀਤ ਸਿੰਘ, ਸੁਖਬੀਰ ਸਿੰਘ ਬਿੱਟੂ, ਮਨਜੀਤ ਸਿੰਘ ਮੱਲੀ, ਮੰਜੂ ਬਾਲਾ, ਮਨਜੀਤ ਕੌਰ, ਜਤਿੰਦਰ ਕੌਰ, ਅੰਜਲੀ, ਆਸ਼ਾ ਰਾਣੀ, ਸਤਨਾਮ ਸਿੰਘ ਕਲਸੀ, ਸਤਨਾਮ ਸਿੰਘ ਗਿੱਲ, ਜਗੀਰ ਸਿੰਘ, ਅਵਤਾਰ ਸਿੰਘ, ਕਸ਼ਮੀਰ ਸਿੰਘ, ਯੁਵਰਾਜ ਸਿੰਘ, ਦੀਪਕ, ਆਸ਼ੂ ਅਰੋੜਾ, ਅਨਮੋਲ ਸਿੰਘ, ਸ਼ੇਰੂ ਅਰੋੜਾ, ਦਿਲਬਾਗ ਸਿੰਘ, ਗੁਰਨਾਮ ਸਿੰਘ, ਹਰਪ੍ਰੀਤ ਸਿੰਘ, ਮਲਕੀਤ ਸਿੰਘ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੰਡੀ ਵੱਲ੍ਹਾ ’ਚ ਆਜ਼ਾਦੀ ਦਿਵਸ ਸਮਾਗਮ ਅਗਲੀ ਖ਼ਬਰ ਸੱਤਿਆ ਐਲੀਮੈਂਟਰੀ ਸਕੂਲ ਨਾਸਰ ਵਿਖੇ 80ਵਾਂ ਸੁਤੰਤਰਤਾ ਦਿਵਸ ਮਨਾਇਆ
Ad Position 24