15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਫੇਰੂਮਾਨ ਕਾਲਜ ਰਈਆ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਰਈਆ, 16 ਅਗਸਤ (ਸ਼ਰਨਬੀਰ ਸਿੰਘ ਕੰਗ)ਂਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ ਫਾਰ ਵੂਮੈਨ ਰਈਆ ਵਿਖੇ ਸਾਉਣ ਦੇ ਮਹੀਨੇ ਦਾ ਤੀਆਂ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਕਾਲਜ ਪ੍ਰਿੰ.

Ad Position 21
No active advertisement
ਅਜੀਤ ਡੈਸਕ 17-08-2026
ਰਈਆ, 16 ਅਗਸਤ (ਸ਼ਰਨਬੀਰ ਸਿੰਘ ਕੰਗ)ਂਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ ਫਾਰ ਵੂਮੈਨ ਰਈਆ ਵਿਖੇ ਸਾਉਣ ਦੇ ਮਹੀਨੇ ਦਾ ਤੀਆਂ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਕਾਲਜ ਪ੍ਰਿੰ. ਡਾ.ਅਨੂ ਕਪਿਲ ਵਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਤੀਆਂ ਦੇ ਤਿਉਹਾਰ ਦੇ ਨਾਲ-ਨਾਲ ਯੋਗਤਾ ਪੁਰਖ ਮੁਕਾਬਲੇ ਵੀ ਕਰਵਾਏ ਗਏ। ਵਿਦਿਆਰਥਣਾਂ ਵਲੋਂ ਭਾਸ਼ਣ, ਕਵਿਤਾ, ਗਿੱਧਾ, ਲੋਕ ਗੀਤ, ਗਰੁੱਪ ਡਾਂਸ, ਮਹਿੰਦੀ, ਹੇਅਰ ਸਟਾਇਲ, ਪੋਸਟਰ ਮੇਕਿੰਗ, ਕਾਰਟੂਨਿੰਗ, ਰੰਗੋਲੀ, ਫੁਲਕਾਰੀ, ਇਨੋਵੇਟਿਵ ਡਰੈੱਸ, ਫੈਂਸੀ ਡਰੈੱਸ ਆਦਿ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੇ ਜੱਜ ਸਾਹਿਬਾਨ ਦੀ ਭੂਮਿਕਾ ਅਸਿ. ਪ੍ਰੋ. ਰਾਜਪ੍ਰੀਤ ਕੌਰ, ਅਸਿ. ਪ੍ਰੋ. ਵੰਦਨਾ, ਅਸਿ. ਪ੍ਰੋ. ਕਰਮਜੀਤ ਕੌਰ ਅਤੇ ਅਸਿ. ਪ੍ਰੋ. ਅਮਨਦੀਪ ਕੌਰ ਵਲੋਂ ਨਿਭਾਈ ਗਈ। ਮੁਕਾਬਲਿਆਂ ਵਿਚ ਪਹਿਲੇ, ਦੂਜੇ, ਤੀਜੇ ਸਥਾਨ ‘ਤੇ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਮੁੱਖ ਮਹਿਮਾਨ ਵਲੋਂ ਇਨਾਮ ਵੰਡੇ ਗਏ ਅਤੇ ਵਿਦਿਆਰਥਣਾਂ ਅਤੇ ਸਮੂਹ ਸਟਾਫ ਨੂੰ ਸਾਉਣ ਮਹੀਨੇ ਦੇ ਤਿਉਹਾਰ ਦੀ ਵਧਾਈ ਦਿੱਤੀ ਗਈ ਅਤੇ ਕਿਹਾ ਕਿ ਤੁਹਾਡੀ ਜ਼ਿੰਦਗੀ ਹਮੇਸ਼ਾਂ ਖੁਸ਼ਹਾਲੀ ਅਤੇ ਹਰਿਆਵਲ ਨਾਲ ਭਰੀ ਰਹੇ। ਤੀਆਂ ਦੀ ਰਾਣੀ ਦਾ ਤਾਜ ਕਿਰਨਪ੍ਰੀਤ ਕੌਰ ਵਲੋਂ ਜਿੱਤਿਆ ਗਿਆ। ਕਾਲਜ ਪ੍ਰਿੰ. ਵਲੋਂ ਸਾਰੀਆਂ ਵਿਦਿਆਰਥਣਾਂ ਨੂੰ ਪ੍ਰੋਗਰਾਮ ਵਿਚ ਹਿੱਸਾ ਲੈਣ ਲਈ ਅਤੇ ਆਪਣੀ ਪ੍ਰਤਿਭਾ ਨੂੰ ਸਾਰਿਆਂ ਸਾਹਮਣੇ ਪੇਸ਼ ਕਰਨ ‘ਤੇ ਵਧਾਈ ਦਿੱਤੀ ਗਈ । ਫੇਰੂਮਾਨ ਟਰੱਸਟ ਅਤੇ ਕਾਲਜ ਦੇ ਪ੍ਰਧਾਨ ਮੈਡਮ ਸਤਨਾਮ ਕੌਰ ਸੇਖੋਂ ਵਲੋਂ ਵੀ ਸਾਰਿਆਂ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੱਤੀ ਗਈ। ਇਸ ਮੌਕੇ ਤੇ ਅਸਿ. ਪ੍ਰੋ. ਦਲਜੀਤ ਕੌਰ, ਅਸਿ. ਪ੍ਰੋ. ਵੰਦਨਾ, ਅਸਿ. ਪ੍ਰੋ. ਡਾ. ਹਰਵੰਤ ਕੌਰ, ਅਸਿ. ਪ੍ਰੋ. ਇੰਦਰਪਾਲ ਕੌਰ, ਅਸਿ. ਪ੍ਰੋ. ਰੁਪਿੰਦਰ ਕੌਰ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੌਟੈਂਸਰੀ ਪਬਲਿਕ ਸੀ: ਸੰ: ਸਕੂਲ ਰਈਆ ਵਿਖੇ ਸਮਾਗਮ ਅਗਲੀ ਖ਼ਬਰ ਪਿੰਡ ਜਾਣੀਆਂ ’ਚ ਲਗਾਇਆ ਵਿਸ਼ੇਸ਼ ਸਿਹਤ ਜਾਂਚ ਕੈਂਪ
Ad Position 24