ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਸਕੂਲ ’ਚ ਆਜ਼ਾਦੀ ਦਿਹਾੜਾ ਮਨਾਇਆ
ਬਾਬਾ ਬਕਾਲਾ ਸਾਹਿਬ, 16 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ, ਬੁਤਾਲਾ ਵਿਚ 80ਵਾਂ ਆਜ਼ਾਦੀ ਦਿਵਸ ਮਨਾਇਆ ਗਿਆ । ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਖਦਿਆਲ ਸਿੰਘ ਬੱਲ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ।
ਬਾਬਾ ਬਕਾਲਾ ਸਾਹਿਬ, 16 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ, ਬੁਤਾਲਾ ਵਿਚ 80ਵਾਂ ਆਜ਼ਾਦੀ ਦਿਵਸ ਮਨਾਇਆ ਗਿਆ । ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਖਦਿਆਲ ਸਿੰਘ ਬੱਲ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ । ਉਪਰੰਤ ਵਿਦਿਆਰਥੀਆਂ ਨੇ ਰਾਸ਼ਟਰੀ ਗੀਤ ਅਤੇ ਦੇਸ਼-ਭਗਤੀ ਦੇ ਗੀਤ ਪੇਸ਼ ਕੀਤੇ। ਵਿਦਿਆਰਥੀਆਂ ਵਲੋਂ ਕਵਿਤਾਵਾਂ, ਭਾਸ਼ਣ, ਗਿੱਧਾ, ਭੰਗੜਾ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ । ਚੇਅਰਮੈਨ ਐਡਵੋਕੇਟ ਸੁਖਦਿਆਲ ਸਿੰਘ ਬੱਲ, ਸੈਕਟਰੀ ਸਵਿੰਦਰ ਸਿੰਘ ਬੱਲ (ਸਾਬਕਾ ਸਰਪੰਚ), ਪ੍ਰਿੰ: ਬਲਜੀਤ ਕੌਰ ਅਤੇ ਕੌਆਰਡੀਨੇਟਰ ਜਸਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਅੱਜ ਦੇ ਦਿਨ ਦੀਆਂ ਸ਼ੁੱਭ-ਇੱਛਾਵਾਂ ਦਿੱਤੀਆਂ ।