18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸਾਬਕਾ ਵਿਧਾਇਕ ਮੰਨਾ ਨੇ ਭਾਜਪਾ ਵਲੋਂ ਕਰਵਾਈ ਜਾ ਰਹੀ ਕਾਨਫ਼ਰੰਸ ਸੰਬੰਧੀ ਪਿੰਡਾਂ ’ਚ ਵਰਕਰਾਂ ਨੂੰ ਪ੍ਰੇਰਿਆ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਸਾਬਕਾ ਵਿਧਾਇਕ ਤੇ ਭਾਜਪਾ ਦੇ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਨੇ ਭਾਜਪਾ ਵਲੋਂ ‘ਸਾਚਾ ਗੁਰੂ ਲਾਧੋ ਰੇ’ ਦਿਵਸ ਮੌਕੇ 28 ਅਗਸਤ ਨੂੰ ਇੱਥੇ ਇਤਿਹਾਸਕ ਨਗਰ ਵਿਖੇ ਕਰਵਾਈ ਜਾ ਰਹੀ ਵਿਸ਼ਾਲ ਕਾਨਫਰੰਸ ਦੀ ਤਿਆਰੀਆਂ ਸੰਬੰਧੀ ਪਿੰਡ ਵੱਖ-ਵੱਖ ਪਿੰਡਾਂ ’ਚ ਤੂਫਾਨੀ ਦੌਰੇ ਕੀਤੇ । ਪਿੰਡ ਸਰਾਂ ਤਲਵੰਡੀ ਵਿਖੇ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਮੰਨਾ ਨੇ ਕਿਹਾ ਕਿ 28 ਅਗਸਤ ਨੂੰ ਇੱਥੇ ਇਤਿਹਾਸਕ ਨਗਰ ਵਿਖੇ ਭਾਜਪਾ ਪਹਿਲੀ ਵਾਰ ਵਿਸ਼ਾਲ ਕਾਨਫਰੰਸ ਕਰਵਾਉਣ ਜਾ ਰਹੀ ਹੈ, ਜਿਸ ’ਚ ਕੇਂਦਰ ਤੋਂ ਪ੍ਰਮੁੱਖ ਆਗੂ ਸਾਹਿਬਾਨ ਪੁੱਜ ਰਹੇ ਹਨ ।

Ad Position 21
No active advertisement
ਸਾਬਕਾ ਵਿਧਾਇਕ ਅਤੇ ਭਾਜਪਾ ਦੇ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਪਿੰਡ ਸਰਾਂ ਤਲਵੰਡੀ ਵਿਖੇ ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ। ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ 18-08-2026
ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਸਾਬਕਾ ਵਿਧਾਇਕ ਤੇ ਭਾਜਪਾ ਦੇ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਨੇ ਭਾਜਪਾ ਵਲੋਂ ‘ਸਾਚਾ ਗੁਰੂ ਲਾਧੋ ਰੇ’ ਦਿਵਸ ਮੌਕੇ 28 ਅਗਸਤ ਨੂੰ ਇੱਥੇ ਇਤਿਹਾਸਕ ਨਗਰ ਵਿਖੇ ਕਰਵਾਈ ਜਾ ਰਹੀ ਵਿਸ਼ਾਲ ਕਾਨਫਰੰਸ ਦੀ ਤਿਆਰੀਆਂ ਸੰਬੰਧੀ ਪਿੰਡ ਵੱਖ-ਵੱਖ ਪਿੰਡਾਂ ’ਚ ਤੂਫਾਨੀ ਦੌਰੇ ਕੀਤੇ । ਪਿੰਡ ਸਰਾਂ ਤਲਵੰਡੀ ਵਿਖੇ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਮੰਨਾ ਨੇ ਕਿਹਾ ਕਿ 28 ਅਗਸਤ ਨੂੰ ਇੱਥੇ ਇਤਿਹਾਸਕ ਨਗਰ ਵਿਖੇ ਭਾਜਪਾ ਪਹਿਲੀ ਵਾਰ ਵਿਸ਼ਾਲ ਕਾਨਫਰੰਸ ਕਰਵਾਉਣ ਜਾ ਰਹੀ ਹੈ, ਜਿਸ ’ਚ ਕੇਂਦਰ ਤੋਂ ਪ੍ਰਮੁੱਖ ਆਗੂ ਸਾਹਿਬਾਨ ਪੁੱਜ ਰਹੇ ਹਨ । ਸ: ਮੰਨਾ ਨੇ ਕਿਹਾ ਕਿ ਉਹ ਧੰਨਵਾਦੀ ਹਨ ਆਪਣੇ ਵਰਕਰਾਂ ਦੇ, ਜੋ ਆਪਣੇ ਆਪ ਹਲਕੇ ਦੀ ਸੰਗਤ ਨੂੰ ਕਾਨਫਰੰਸ ਵਿਚ ਸ਼ਾਮਿਲ ਹੋਣ ਲਈ ਬੇਨਤੀ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਭਾਜਪਾ ਦੀ ਕਾਨਫਰੰਸ ਦੀ ਕਾਮਯਾਬੀ ਵਿਚ ਮੇਰੇ ਸਾਥੀਆਂ ਦਾ ਅਹਿਮ ਰੋਲ ਹੋਵੇਗਾ । ਉਨ੍ਹਾਂ ਕਿਹਾ ਕਿ ਅੱਜ ਦੀ ਵਿਸ਼ਾਲ ਮੀਟਿੰਗ ਜੋ ਸਾਬਕਾ ਸਰਪੰਚ ਪਰਮਜੀਤ ਸਿੰਘ ਸਰਾਂ ਅਤੇ ਬਲਵਿੰਦਰ ਸਿੰਘ ਸੇਠ ਦੇ ਸਹਿਯੋਗ ਨਾਲ ਹੋਈ ਹੈ, ਉਹ ਇਸ ਮੀਟਿੰਗ ਵਿਚ ਪਹੁੰਚਣ ਵਾਲਿਆਂ ਦੇ ਧੰਨਵਾਦੀ ਹਨ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਜ਼ਿਲ੍ਹਾ ਜਨਰਲ ਸੈਕਟਰੀ ਰਾਜੇਸ਼ ਟਾਂਗਰੀ ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ, ਹਰਪ੍ਰੀਤ ਸਿੰਘ ਹੈਪੀ ਖੱਖ ਪੀ.ਏ. ਜੱਸ ਭੋਰਛੀ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਰਵੀ ਟਪਿਆਲਾ, ਪਿੰਦਰ ਦੌਲੋ ਨੰਗਲ, ਗਾਂਧੀ ਭਿੰਡਰ, ਅਮਰੀਕ ਸਿੰਘ, ਬਲਵਿੰਦਰ ਸਿੰਘ ਭੁੱਲਰ, ਲਖਵਿੰਦਰ ਸਿੰਘ, ਬਲਦੇਵ ਸਿੰਘ, ਗੋਲੂ, ਹਰਪਾਲ ਸਿੰਘ, ਬੋਧਾ ਸਿੰਘ, ਅਵਤਾਰ ਸਿੰਘ, ਨੂਰ, ਛੋਟੇ ਲਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਭਾਕਿਯੂ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅਗਲੀ ਖ਼ਬਰ ਸੰਗਰਾਂਦ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸਜਿਆ 10ਵਾਂ ‘ਜੀਵਨ ਜੁਗਤਿ ਸਮਾਗਮ’
Ad Position 24