18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਗੁਰਦੁਆਰਾ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਭਾਕਿਯੂ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਕੱਥੂਨੰਗਲ,17 ਅਗਸਤ ( ਦਲਵਿੰਦਰ ਸਿੰਘ ਰੰਧਾਵਾ)- ਇਤਿਹਾਸਿਕ ਗੁਰਦੁਆਰਾ ਜਨਮ ਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿੱਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਓਮਰਾਜ ਸਿੰਘ ਧਰਦਿਉ ਅਤੇ ਜੋਗਿੰਦਰ ਸਿੰਘ ਧਿਆਨਪੁਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਜਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਪ੍ਰਧਾਨ, ਅਤੇ ਪਿੰਡਾਂ ਦੀਆਂ ਇਕਾਈਆਂ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਅਤੇ ਜਥੇਬੰਦੀ ਦੀ ਸੀਨੀਅਰ ਲੀਡਰਸਿਪ ਅਤੇ ਮੈਂਬਰ ਸਹਿਬਾਨਾਂ ਵਲੋਂ ਵੱਡੀ ਪੱਧਰ ’ਤੇ ਸ਼ਮੂਲੀਅਤ ਕੀਤੀ।

Ad Position 21
No active advertisement
ਇਤਿਹਾਸਿਕ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿੱਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਓਮਰਾਜ ਸਿੰਘ ਧਰਦਿਉ ਅਤੇ ਜੋਗਿੰਦਰ ਸਿੰਘ ਧਿਆਨਪੁਰ ਅਤੇ ਹੋਰ ਕਿਸਾਨ ਆਗੂ । ਤਸਵੀਰ -ਦਲਵਿੰਦਰ ਸਿੰਘ ਰੰਧਾਵਾ 18-08-2026
ਕੱਥੂਨੰਗਲ,17 ਅਗਸਤ ( ਦਲਵਿੰਦਰ ਸਿੰਘ ਰੰਧਾਵਾ)- ਇਤਿਹਾਸਿਕ ਗੁਰਦੁਆਰਾ ਜਨਮ ਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿੱਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਓਮਰਾਜ ਸਿੰਘ ਧਰਦਿਉ ਅਤੇ ਜੋਗਿੰਦਰ ਸਿੰਘ ਧਿਆਨਪੁਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਜਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਪ੍ਰਧਾਨ, ਅਤੇ ਪਿੰਡਾਂ ਦੀਆਂ ਇਕਾਈਆਂ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਅਤੇ ਜਥੇਬੰਦੀ ਦੀ ਸੀਨੀਅਰ ਲੀਡਰਸਿਪ ਅਤੇ ਮੈਂਬਰ ਸਹਿਬਾਨਾਂ ਵਲੋਂ ਵੱਡੀ ਪੱਧਰ ’ਤੇ ਸ਼ਮੂਲੀਅਤ ਕੀਤੀ। ਜ਼ਿਲ੍ਹਾ ਪ੍ਰਧਾਨ ਓਮਰਾਜ ਸਿੰਘ ਧਰਦਿਉ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਕ ਸਤੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ ਲਈ ਕਮੇਟੀਆਂ ਦਾ ਗਠਨ ਤੁਰੰਤ ਕੀਤਾ ਜਾਵੇ, ਕਿਉਂਕਿ ਇਕ ਸਤੰਬਰ ਨੂੰ ਵੱਡੀ ਗਿਣਤੀ ਵਿਚ ਚੰਡੀਗੜ੍ਹ ਜਾਣ ਲਈ ਸਰਗਰਮੀਆਂ ਨੂੰ ਤੇਜ਼ ਕੀਤਾ ਜਾ ਸਕੇ । ਧਰਦਿਉ ਨੇ ਕਿਹਾ ਕਿ ਅੱਜ ਦੀ ਮੀਟਿੰਗ ਤੋਂ ਬਾਅਦ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਪੁਰਜੋਰ ਅਪੀਲ ਕਰਕੇ ਦੱਸਿਆ ਜਾਵੇ, ਕਿ ਇਹ ਸੰਘਰਸ਼ ਪੰਜਾਬ ਦੇ ਲੋਕਾਂ ਦੀਆਂ ਭੱਖਦੀਆਂ ਮੰਗਾਂ ਜਿਵੇਂ ਕਿ ਪਾਣੀਆਂ ਬਾਰੇ ਪਿਛਲੇ ਸਾਰੇ ਸਮਝੌਤੇ ਪੰਜਾਬ ਅਸੈਂਬਲੀ ਦਾ ਸੈਸ਼ਨ ਬੁਲਾ ਕੇ ਰੱਦ ਕੀਤੇ ਜਾਣ, ਬੀ. ਬੀ. ਐੱਮ. ਬੀ. ਵਿਚ ਪੰਜਾਬ ਦੀ ਹਿੱਸੇਦਾਰੀ ਬਹਾਲ ਕੀਤੀ ਜਾਵੇ, ਡੈਮ ਸੇਫਟੀ ਐਕਟ ਰੱਦ ਕੀਤਾ ਜਾਵੇ, ਆਫਤ ਪ੍ਰਬੰਧਨ ਕਾਨੂੰਨ 2024 ਨੂੰ ਵਾਪਸ ਲਿਆ ਜਾਵੇ, ਡਾ. ਸਵਾਮੀ ਨਾਥਨ ਫਾਰਮਰ ਕਮਿਸ਼ਨ ਦੀਆਂ ਸਿਫਾਰਿਸ਼ਾਂ ਅਨੁਸਾਰ ਸਾਰੀਆਂ ਫਸਲਾਂ ਦੀ ਕਾਨੂੰਨੀ ਖਰੀਦ ਗਰੰਟੀ ਲਾਗੂ ਕੀਤੀ ਜਾਵੇ,ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਸਾਰੀਆਂ ਫਸਲਾਂ ਦੀ ਖਰੀਦ ਕੀਤੀ ਜਾਵੇ ਤਾਂ ਕਿ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਿਆ ਜਾ ਸਕੇ, ਸਾਰੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕੀਤਾ ਜਾਵੇ,ਕਿਸਾਨਾਂ ਮਜ਼ਦੂਰਾਂ ਅਤੇ ਪੇਂਡੂ ਦਸਤਕਾਰਾਂ ਨੂੰ 10 ਹਜਾਰ ਰੁਪਏ ਮਹੀਨਾ ਬੁਢਾਪਾ ਪੈਨਸ਼ਨ ਦਿੱਤੀ ਜਾਵੇ, ਲੈਂਡ ਪੂਲਿੰਗ ਪਾਲਿਸੀ ਨੂੰ ਪੱਕੇ ਤੌਰ ਤੇ ਖਤਮ ਕੀਤਾ ਜਾਵੇ ਆਦਿ ਮੰਗਾਂ ਨੂੰ ਪੂਰਾ ਕਰਾਉਣ ਲਈ ਇਕ ਸਤੰਬਰ ਨੂੰ ਚੰਡੀਗੜ੍ਹ ਲਾਏ ਜਾ ਰਹੇ ਮੋਰਚੇ ਵਿੱਚ ਹੁੰਮ ਹੁੰਮਾ ਕੇ ਪਹੁੰਚਣ । ਅੱਜ ਦੀ ਮੀਟਿੰਗ ਵਿਚ ਸੁਖਰਾਮਬੀਰ ਸਿੰਘ ਲੁਹਾਰਕਾ ਸੀਨੀਅਰ ਮੀਤ ਪ੍ਰਧਾਨ, ਜ਼ਿਲ੍ਹਾ ਪ੍ਰੈਸ ਸਕੱਤਰ ਸੁਖਵਿੰਦਰ ਸਿੰਘ ਚਾਹਲ, ਸਰਦੂਲ ਸਿੰਘ ਕੁਰਾਲੀਆ ਜਨਰਲ ਸਕੱਤਰ, ਸੂਬੇਦਾਰ ਲਾਲਦੀਨ ਜੀ, ਹਰਵਿੰਦਰ ਸਿੰਘ ਸਕੱਤਰ, ਚਰਨਜੀਤ ਸਿੰਘ ਮੀਤ ਪ੍ਰਧਾਨ,ਕੇਵਲ ਸਿੰਘ ਬੱਲ ਇਕਾਈ ਪ੍ਰਧਾਨ, ਚਰਨਜੀਤ ਸਿੰਘ ਬੱਲ ਇਕਾਈ ਪ੍ਰਧਾਨ, ਜਸਵੰਤ ਸਿੰਘ ਕਾਲੇਕੇ ਇਕਾਈ ਜਨਰਲ ਸਕੱਤਰ, ਸੁਰਜੀਤ ਸਿੰਘ ਤਾਲਮੇਲ ਸਕੱਤਰ, ਹਰਦੀਪ ਸਿੰਘ ਰਈਆ ਖੁਰਦ, ਅੰਮ੍ਰਿਤਪਾਲ ਸਿੰਘ ਭੋਏ ਇਕਾਈ ਪ੍ਰਧਾਨ, ਮਲਕੀਤ ਸਿੰਘ ਕਾਲੇਕੇ,ਅਨੋਖ ਸਿੰਘ ਹਸਨਪੁਰ,ਅਜਾਇਬ ਸਿੰਘ ਗੁਰਜੰਟ ਸਿੰਘ, ਸੁਰਜੀਤ ਸਿੰਘ ਗੁਮਟਾਲਾ,ਮਨਦੀਪ ਸਿੰਘ ਭੋਏ ਆਦਿਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਾਇਗੋਰ ਇੰਸਟੀਚਿਊਟ ਦੇ ਐੱਮ.ਡੀ. ਪੰਜਾਬ ਸਰਕਾਰ ਵਲੋਂ ਸਟੇਟ ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਸਾਬਕਾ ਵਿਧਾਇਕ ਮੰਨਾ ਨੇ ਭਾਜਪਾ ਵਲੋਂ ਕਰਵਾਈ ਜਾ ਰਹੀ ਕਾਨਫ਼ਰੰਸ ਸੰਬੰਧੀ ਪਿੰਡਾਂ ’ਚ ਵਰਕਰਾਂ ਨੂੰ ਪ੍ਰੇਰਿਆ
Ad Position 24