ਨਾਇਗੋਰ ਇੰਸਟੀਚਿਊਟ ਦੇ ਐੱਮ.ਡੀ. ਪੰਜਾਬ ਸਰਕਾਰ ਵਲੋਂ ਸਟੇਟ ਐਵਾਰਡ ਨਾਲ ਸਨਮਾਨਿਤ
ਬਿਆਸ, 17 ਅਗਸਤ (ਨਰਿੰਦਰ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਸਾਹਿਬ ਵਲੋਂ ਆਜ਼ਾਦੀ ਦਿਵਸ ਦੇ ਮੌਕੇ ’ਤੇ ਫਿਰੋਜ਼ਪੁਰ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਕਸਬਾ ਬਿਆਸ ਤੋਂ ਵਿਨੋਦ ਕੁਮਾਰ, ਮੋਟੀਵੇਸ਼ਨਲ ਸਪੀਕਰ ਅਤੇ ਨਾਇਗੋਰ ਇੰਸਟੀਚਿਊਟ ਦੇ ਐੱਮ. ਡੀ.
ਬਿਆਸ, 17 ਅਗਸਤ (ਨਰਿੰਦਰ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਸਾਹਿਬ ਵਲੋਂ ਆਜ਼ਾਦੀ ਦਿਵਸ ਦੇ ਮੌਕੇ ’ਤੇ ਫਿਰੋਜ਼ਪੁਰ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਕਸਬਾ ਬਿਆਸ ਤੋਂ ਵਿਨੋਦ ਕੁਮਾਰ, ਮੋਟੀਵੇਸ਼ਨਲ ਸਪੀਕਰ ਅਤੇ ਨਾਇਗੋਰ ਇੰਸਟੀਚਿਊਟ ਦੇ ਐੱਮ.ਡੀ. ਨੂੰ ਉਨ੍ਹਾਂ ਦੀਆਂ ਵਿਸ਼ੇਸ਼ ਸਮਾਜਿਕ ਅਤੇ ਪ੍ਰੇਰਣਾਦਾਇਕ ਸੇਵਾਵਾਂ ਲਈ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ । ਵਿਨੋਦ ਕੁਮਾਰ ਪਿਛਲੇ ਲਗਭਗ 12 ਸਾਲਾਂ ਤੋਂ ਨੌਜਵਾਨਾਂ, ਵਿਦਿਆਰਥੀਆਂ, ਅਧਿਆਪਕਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਮੁਫ਼ਤ ਮੋਟੀਵੇਸ਼ਨਲ ਸੈਮੀਨਾਰਾਂ ਅਤੇ ਪ੍ਰੇਰਣਾਦਾਇਕ ਸੇਵਾਵਾਂ ਰਾਹੀਂ ਜਾਗਰੂਕ ਅਤੇ ਉਤਸ਼ਾਹਿਤ ਕਰ ਰਹੇ ਹਨ । ਉਨ੍ਹਾਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ, ਨਿਰਾਸ਼ਾ, ਤਣਾਅ ਅਤੇ ਨਕਾਰਾਤਮਕ ਸੋਚ ਤੋਂ ਦੂਰ ਕਰਕੇ ਸਿੱਖਿਆ, ਆਤਮ-ਵਿਸ਼ਵਾਸ, ਮਿਹਨਤ ਅਤੇ ਸਕਾਰਾਤਮਕ ਸੋਚ ਵੱਲ ਪ੍ਰੇਰਿਤ ਕਰਨਾ ਹੈ । ਵਿਨੋਦ ਕੁਮਾਰ ਨੇ ਸਿੱਖਿਆ ਅਤੇ ਸਮਾਜਿਕ ਸੇਵਾ ਦੇ ਖੇਤਰ ਵਿਚ ਆਪਣੀਆਂ ਲੰਬੇ ਸਮੇਂ ਦੀਆਂ ਸੇਵਾਵਾਂ ਰਾਹੀਂ ਕਈ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਹੋਰ ਸੰਸਥਾਵਾਂ ਵਿਚ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹੈ।