ਬਚਪਨ ਅਤੇ ਅਕੈਡਮਿਕ ਹਾਈਟਸ ਪਬਲਿਕ ਸਕੂਲ ਅਜਨਾਲਾ ਵਿਖੇ ਆਜ਼ਾਦੀ ਦਿਵਸ ਮਨਾਇਆ
ਅਜਨਾਲਾ, 15 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸ਼ਹਿਰ ਅੰਦਰ ਸਥਿਤ ਬਚਪਨ ਅਤੇ ਅਕੈਡਮਿਕ ਹਾਈਟਸ ਪਬਲਿਕ ਸਕੂਲ ਅਜਨਾਲਾ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ। ਸਮਾਗਮ ’ਚ ਸਕੂਲ ਦੇ ਐਮ.
ਅਜਨਾਲਾ, 15 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸ਼ਹਿਰ ਅੰਦਰ ਸਥਿਤ ਬਚਪਨ ਅਤੇ ਅਕੈਡਮਿਕ ਹਾਈਟਸ ਪਬਲਿਕ ਸਕੂਲ ਅਜਨਾਲਾ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ। ਸਮਾਗਮ ’ਚ ਸਕੂਲ ਦੇ ਐਮ.ਡੀ. ਸੰਤੋਸ਼ ਬਜਾਜ, ਬਚਪਨ ਸਕੂਲ ਦੀ ਪ੍ਰਿੰ: ਮੋਨਿਕਾ ਖੋਖਰ ਅਤੇ ਅਕੈਡਮਿਕ ਹਾਈਟਸ ਪਬਲਿਕ ਸਕੂਲ ਦੇ ਪ੍ਰਿੰ: ਅੰਸ਼ ਬਜਾਜ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਦੇਸ਼-ਭਗਤੀ ਦੀ ਭਾਵਨਾ ਨਾਲ ਭਰਪੂਰ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ, ਦੇਸ਼-ਭਗਤੀ ਦੇ ਗੀਤ ਅਤੇ ਪ੍ਰਭਾਵਸ਼ਾਲੀ ਭਾਸ਼ਣ ਪੇਸ਼ ਕੀਤੇ ਗਏ । ਬੱਚਿਆਂ ਦੀਆਂ ਸ਼ਾਨਦਾਰ ਪੇਸ਼ ਕਾਰੀਆਂ ਨੇ ਹਾਜ਼ਰੀਨ ਦਾ ਮਨ ਮੋਹ ਲਿਆ। ਇਸ ਮੌਕੇ ਐੱਮ.ਡੀ. ਸੰਤੋਸ਼ ਬਜਾਜ ਨੇ ਵਿਦਿਆਰਥੀਆਂ ਨੂੰ ਭਾਰਤ ਦੀ ਆਜ਼ਾਦੀ ਦੇ ਇਤਿਹਾਸ ਅਤੇ ਆਜ਼ਾਦੀ ਸੈਨਾਨੀਆਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਉਂਦਿਆਂ ਬੱਚਿਆਂ ਨੂੰ ਦੇਸ਼ ਦੀ ਤਰੱਕੀ ’ਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰ: ਮੋਨਿਕਾ ਖੋਖਰ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦੇ ਮੁੱਲਾਂ ਨੂੰ ਸਮਝਣ ਅਤੇ ਇਕ ਚੰਗੇ ਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਪ੍ਰਿੰ: ਅੰਸ਼ ਬਜਾਜ ਨੇ ਆਜ਼ਾਦੀ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਰਿੰਕੀ ਕੁਕਰੇਜਾ, ਰੀਨਾ ਸ਼ਰਮਾ, ਜੋਬਨਜੀਤ, ਜਗਰੂਪ ਕੌਰ, ਨਵਜੀਤ ਕੌਰ, ਸੁਖਪ੍ਰੀਤ ਕੌਰ, ਅਮਨਦੀਪ ਕੌਰ, ਸਨਦੀਪ ਕੌਰ, ਨਵਰਾਜ ਕੌਰ, ਪ੍ਰਭਦੀਪ ਕੌਰ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।