18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਮਹਿਲਾਂਵਾਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ

ਹਰਸਾ ਛੀਨਾ, 17 ਅਗਸਤ (ਕੜਿਆਲ)- ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਮਹਿਲਾਂਵਾਲਾ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਡਾਇਰੈਕਟੋਰੇਟ ਆਫ ਐਕਸਟੈਂਸ਼ਨ ਐਜੂਕੇਸ਼ਨ, ਆਈ. ਸੀ.

Ad Position 21
No active advertisement
ਪਿੰਡ ਮਹਿਲ਼ਾਂਵਾਲਾ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਲੋਂ ਲਗਾਏ ਜਾਗਰੂਕਤਾ ਕੈਂਪ ਦੌਰਾਨ ਖੇਤੀਬਾੜੀ ਮਾਹਿਰ ਡਾ. ਰਮਿੰਦਰ ਕੌਰ, ਡਾ. ਬਿਕਰਮਜੀਤ ਸਿੰਘ ਅਤੇ ਕਿਸਾਨਾਂ ਦੀ ਸਾਂਝੀ ਤਸਵੀਰ। ਅਜੀਤ ਤਸਵੀਰ 18-08-2026
ਹਰਸਾ ਛੀਨਾ, 17 ਅਗਸਤ (ਕੜਿਆਲ)- ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਮਹਿਲਾਂਵਾਲਾ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਡਾਇਰੈਕਟੋਰੇਟ ਆਫ ਐਕਸਟੈਂਸ਼ਨ ਐਜੂਕੇਸ਼ਨ, ਆਈ.ਸੀ.ਏ.ਆਰ-ਅਟਾਰੀ ਜ਼ੋਨ ਅਤੇ ਕਲੀਨ ਏਅਰ ਪੰਜਾਬ ਦੇ ਸਹਿਯੋਗ ਨਾਲ ਝੋਨੇ ਦੀ ਪਰਾਲੀ ਅਤੇ ਬਾਕੀ ਫਸਲਾਂ ਦੀ ਰਹਿੰਦ-ਖੂੰਹਦ ਦੇ ਵਿਗਿਆਨਕ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਆਧੁਨਿਕ ਤਕਨੀਕ ਨਾਲ ਖੇਤੀਬਾੜੀ ਕਰ ਰਹੇ ਆਗਾਂਹਵਧੂ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਕੈਂਪ ਦੌਰਾਨ ਐਸੋਸੀਏਟ ਡਾਇਰੈਕਟਰ ਡਾ. ਬਿਕਰਮਜੀਤ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚੋਂ ਬਾਹਰ ਕੱਢਣ ਜਾਂ ਸਾੜਨ ਦੀ ਬਜਾਏ ਇਸ ਨੂੰ ਮਿੱਟੀ ਵਿਚ ਮਿਲਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ ਤੇ ਵਾਤਾਵਰਣ ਦੀ ਸੰਭਾਲ ਵਿਚ ਵੀ ਮਦਦ ਮਿਲਦੀ ਹੈ । ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਦੀ ਟੀਮ ਨੇ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਵਾਲੀਆਂ ਵੱਖ-ਵੱਖ ਮਸ਼ੀਨਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ। ਸਬਜੈਕਟ ਮੈਟਰ ਸਪੈਸ਼ਲਿਸਟ ਡਾ. ਰਮਿੰਦਰ ਕੌਰ ਨੇ ਸਮਾਰਟ ਸੀਡਰ, ਸਰਫੇਸ ਸੀਡਰ ਅਤੇ ਹੈਪੀ ਸੀਡਰ ਵਰਗੀਆਂ ਮਸ਼ੀਨਾਂ ਦੀ ਵਰਤੋਂ ਅਤੇ ਝੋਨੇ ਦੀ ਪਰਾਲੀ ਦੇ ਸਹੀ ਪ੍ਰਬੰਧਨ ਵਿਚ ਇਨ੍ਹਾਂ ਦੀ ਭੂਮਿਕਾ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ । ਇਸ ਸਮੇਂ ਹੋਰਨਾਂ ਤੋਂ ਇਲਾਵਾ ਅਗਾਂਹਵਧੂ ਕਿਸਾਨ ਇੰਦਰਜੀਤ ਸਿੰਘ, ਹਰਦੀਪ ਸਿੰਘ, ਦਲਜੀਤ ਸਿੰਘ, ਸੁਖਵਿੰਦਰ ਸਿੰਘ ਅਤੇ ਵਰਿੰਦਰ ਸਿੰਘ ਸਮੇਤ ਹੋਰ ਕਿਸਾਨਾਂ ਨੇ ਪਰਾਲੀ ਦੀ ਸੰਭਾਲ ਅਤੇ ਪ੍ਰਬੰਧਨ ਸੰਬੰਧੀ ਆਪਣੇ ਤਜਰਬੇ ਸਾਂਝੇ ਕੀਤੇ ।
Ad Position 22
No active advertisement
ਪਿਛਲੀ ਖ਼ਬਰ ਹਲਕਾ ਜੰਡਿਆਲਾ ਗੁਰੂ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ- ਡੈਨੀ ਬੰਡਾਲਾ ਅਗਲੀ ਖ਼ਬਰ ਬਚਪਨ ਅਤੇ ਅਕੈਡਮਿਕ ਹਾਈਟਸ ਪਬਲਿਕ ਸਕੂਲ ਅਜਨਾਲਾ ਵਿਖੇ ਆਜ਼ਾਦੀ ਦਿਵਸ ਮਨਾਇਆ
Ad Position 24