17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸੱਤਿਆ ਐਲੀਮੈਂਟਰੀ ਸਕੂਲ ਨਾਸਰ ਵਿਖੇ ਭਾਰਤੀ ਫੌਜ ਦੇ ਜਵਾਨਾਂ ਵਲੋਂ ਇਕ ਵਿਸ਼ੇਸ਼ ਪ੍ਰੋਗਰਾਮ

ਗੱਗੋਮਾਹਲ/ਅਜਨਾਲਾ, 17 ਅਗਸਤ (ਬਲਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ)- ਸੱਤਿਆ ਐਲੀਮੈਂਟਰੀ ਸਕੂਲ ਨਾਸਰ ਵਿਖੇ ਭਾਰਤੀ ਫੌਜ ਦੇ ਜਵਾਨਾਂ ਵਲੋਂ ਇਕ ਵਿਸ਼ੇਸ਼ ਪ੍ਰੋਗਰਾਮ ਕੀਤਾ ਗਿਆ, ਜਿਸ ਦੌਰਾਨ ਫੌਜੀ ਜਵਾਨਾਂ ਨੇ ਬੱਚਿਆਂ ਨਾਲ ਆਪਣਾ ਸਮਾਂ ਬਿਤਾਇਆ ਤੇ ਉਨ੍ਹਾਂ ਲਈ ਕਈ ਤਰ੍ਹਾਂ ਦੀਆਂ ਮਨੋਰੰਜਕ ਤੇ ਉਤਸ਼ਾਹ ਵਰਧਕ ਖੇਡਾਂ ਦਾ ਅਯੋਜਨ ਕੀਤਾ। ਪ੍ਰੋਗਰਾਮ ਦੌਰਾਨ ਬੱਚਿਆਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ, ਖੇਡਾਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਫੌਜ ਦੇ ਜਵਾਨਾਂ ਵਲੋਂ ਵਿਸ਼ੇਸ਼ ਇਨਾਮ ਵੰਡ ਕੇ ਖੇਡਾਂ ਤੇ ਦੇਸ਼ ਪ੍ਰਤੀ ਉਤਸ਼ਾਹਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 18-08-2026
ਗੱਗੋਮਾਹਲ/ਅਜਨਾਲਾ, 17 ਅਗਸਤ (ਬਲਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ)- ਸੱਤਿਆ ਐਲੀਮੈਂਟਰੀ ਸਕੂਲ ਨਾਸਰ ਵਿਖੇ ਭਾਰਤੀ ਫੌਜ ਦੇ ਜਵਾਨਾਂ ਵਲੋਂ ਇਕ ਵਿਸ਼ੇਸ਼ ਪ੍ਰੋਗਰਾਮ ਕੀਤਾ ਗਿਆ, ਜਿਸ ਦੌਰਾਨ ਫੌਜੀ ਜਵਾਨਾਂ ਨੇ ਬੱਚਿਆਂ ਨਾਲ ਆਪਣਾ ਸਮਾਂ ਬਿਤਾਇਆ ਤੇ ਉਨ੍ਹਾਂ ਲਈ ਕਈ ਤਰ੍ਹਾਂ ਦੀਆਂ ਮਨੋਰੰਜਕ ਤੇ ਉਤਸ਼ਾਹ ਵਰਧਕ ਖੇਡਾਂ ਦਾ ਅਯੋਜਨ ਕੀਤਾ। ਪ੍ਰੋਗਰਾਮ ਦੌਰਾਨ ਬੱਚਿਆਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ, ਖੇਡਾਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਫੌਜ ਦੇ ਜਵਾਨਾਂ ਵਲੋਂ ਵਿਸ਼ੇਸ਼ ਇਨਾਮ ਵੰਡ ਕੇ ਖੇਡਾਂ ਤੇ ਦੇਸ਼ ਪ੍ਰਤੀ ਉਤਸ਼ਾਹਿਤ ਕੀਤਾ ਗਿਆ। ਭਾਰਤੀ ਫੌਜ ਵਲੋਂ ਇਸ ਪ੍ਰੋਗਰਾਮ ਦੌਰਾਨ ਬੱਚਿਆਂ ਲਈ ਵਧੀਆ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ ਸੀ, ਜਿਸ ਨਾਲ ਬੱਚੇ ਪ੍ਰਸੰਨ ਨਜਰ ਆ ਰਹੇ ਸਨ। ਇਸ ਮੌਕੇ ਸਕੂਲ ਪ੍ਰਿੰ: ਹਰਪ੍ਰੀਤ ਕੌਰ ਤੇ ਭਾਰਤੀ ਏਅਰਟੈਲ ਫਾਊਂਡੇਸ਼ਨ ਦੇ ਜ਼ਿਲ੍ਹਾ ਕੋਆਰਡੀਨੇਟਰ ਨਵਦੀਪ ਸਿੰਘ ਵਲੋਂ ਭਾਰਤੀ ਫੌਜ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਤੇ ਫੌਜੀ ਜਵਾਨਾਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਠਿਆਲਾ ਤੋਂ ਸ੍ਰੀ ਆਨੰਦਪੁਰ ਸਾਹਿਬ ਲਈ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ ਅਗਲੀ ਖ਼ਬਰ ਬਾਈਪਾਸ ’ਚ ਪੁਲੀਆਂ ਪਾਉਣ ਲਈ ਮੌਕੇ ਦਾ ਜਾਇਜ਼ਾ ਲੈਣ ਪਹੁੰਚੇ ਅਧਿਕਾਰੀ
Ad Position 24