17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਜਨਤਾ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਵਿਖੇ ਆਜ਼ਾਦੀ ਦਿਵਸ ਮਨਾਇਆ

ਚੌਕ ਮਹਿਤਾ, 17 ਅਗਸਤ (ਜਗਦੀਸ਼ ਸਿੰਘ ਬਮਰਾਹ)-ਜਨਤਾ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਚੌਂਕ ਵਿਖੇ ਆਜ਼ਾਦੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ। ਇਸ ਮੌਕੇ ਤਿਰੰਗੇ ਝੰਡੇ ਨੂੰ ਸਲਾਮੀ ਸਕੂਲ ਚੇਅਰਮੈਨ ਪਰਮਜੀਤ ਸਿੰਘ ਸੰਧੂ ਵਲੋਂ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 18-08-2026
ਚੌਕ ਮਹਿਤਾ, 17 ਅਗਸਤ (ਜਗਦੀਸ਼ ਸਿੰਘ ਬਮਰਾਹ)-ਜਨਤਾ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਚੌਂਕ ਵਿਖੇ ਆਜ਼ਾਦੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ। ਇਸ ਮੌਕੇ ਤਿਰੰਗੇ ਝੰਡੇ ਨੂੰ ਸਲਾਮੀ ਸਕੂਲ ਚੇਅਰਮੈਨ ਪਰਮਜੀਤ ਸਿੰਘ ਸੰਧੂ ਵਲੋਂ ਦਿੱਤੀ ਗਈ। ਰਾਸ਼ਟਰ ਗਾਣ ਉਪਰੰਤ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ ਗਾਏ ਗਏ। ਅਜ਼ਾਦੀ ਦਿਵਸ ਨਾਲ ਸੰਬੰਧਤ ਘਟਨਾਵਾਂ ਨੂੰ ਕੋਰੀਓਗ੍ਰਾਫੀ ਰਾਹੀਂ ਪੇਸ਼ ਕੀਤਾ। ਇਸ ਤੋਂ ਬਾਅਦ ਸਭਿਆਚਾਰਕ ਪ੍ਰੋਗਰਾਮ, ਭੰਗੜਾ ਗਿੱਧਾ ਆਦਿ ਦੀ ਪੇਸ਼ਕਾਰੀ ਕੀਤੀ ਗਈ। ਸਕੂਲ ਚੇਅਰਮੈਨ ਪਰਮਜੀਤ ਸਿੰਘ ਸੰਧੂ ਨੇ ਸਮੂਹ ਹਾਜ਼ਰੀਨ ਨੂੰ ਆਜ਼ਾਦੀ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਸਕੂਲ ਡਾਇਰੈਕਟਰ ਸ੍ਰੀਮਤੀ ਸੁਖਬੀਰ ਕੌਰ ਸੰਧੂ, ਡਾਇਰੈਕਟਰ ਡਾ. ਖੁਸ਼ਪ੍ਰੀਤ ਕੌਰ ਸੰਧੂ, ਡਾ. ਜਸਪ੍ਰੀਤ ਸਿੰਘ ਸੰਧੂ, ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਰੰਧਾਵਾ, ਸਮੂਹ ਸਟਾਫ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐੱਸ.ਜੀ.ਆਰ.ਡੀ. ਇੰਸਟੀਚਿਊਟ ਵਲੋਂ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਸਰਮੁਖ ਸਿੰਘ ਫੌਜੀ ‘ਆਪ’ ਦੇ ਸੋਸ਼ਲ ਮੀਡੀਆ ਬਲਾਕ ਕੋਆਰਡੀਨੇਟਰ ਨਿਯੁਕਤ
Ad Position 24