ਸੈਕਰਡ ਇੰਟਰਨੈਸ਼ਨਲ ਸਕੂਲ ਵਿਖੇ ਆਜ਼ਾਦੀ ਦਿਵਸ ਅਤੇ ਤੀਆਂ ਦਾ ਤਿਉਹਾਰ ਮਨਾਇਆ
ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਸੈਕਰਡ ਇੰਟਰਨੈਸ਼ਨਲ ਸਕੂਲ, ਖਿਲਚੀਆਂ ਵਿਖੇ ਆਜ਼ਾਦੀ ਦਿਵਸ ਅਤੇ ਤੀਆਂ ਦਾ ਤਿਉਹਾਰ ਮਨਾਇਆ ਗਿਆ । ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਦੇਸ਼-ਭਗਤੀ ਨਾਲ ਭਰਪੂਰ ਗੀਤ, ਕਵਿਤਾਵਾਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ।
ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਸੈਕਰਡ ਇੰਟਰਨੈਸ਼ਨਲ ਸਕੂਲ, ਖਿਲਚੀਆਂ ਵਿਖੇ ਆਜ਼ਾਦੀ ਦਿਵਸ ਅਤੇ ਤੀਆਂ ਦਾ ਤਿਉਹਾਰ ਮਨਾਇਆ ਗਿਆ । ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਦੇਸ਼-ਭਗਤੀ ਨਾਲ ਭਰਪੂਰ ਗੀਤ, ਕਵਿਤਾਵਾਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ । ਇਸ ਮੌਕੇ ਪੰਜਾਬੀ ਸੱਭਿਆਚਾਰ ਦੀ ਖੂਬਸੂਰਤ ਝਲਕ ਪੇਸ਼ ਕਰਦਿਆਂ ਤੀਆਂ ਦਾ ਤਿਉਹਾਰ ਵੀ ਮਨਾਇਆ ਗਿਆ । ਵਿਦਿਆਰਥਣਾਂ ਨੇ ਗਿੱਧਾ, ਲੋਕ-ਗੀਤ ਅਤੇ ਹੋਰ ਰਵਾਇਤੀ ਸੱਭਿਆਚਾਰਕ ਗਤੀਵਿਧੀਆਂ ’ਚ ਉਤਸ਼ਾਹ ਨਾਲ ਭਾਗ ਲਿਆ । ਡਾ. ਧਰਮਵੀਰ ਸਿੰਘ, ਡਾਇਰੈਕਟਰ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦੇ ਮਹੱਤਵ, ਦੇਸ਼ ਪ੍ਰਤੀ ਜ਼ਿੰਮੇਵਾਰੀਆਂ ਅਤੇ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦਾ ਸੁਚੱਜਾ ਪ੍ਰਬੰਧ ਹਰਜੀਤ ਕੌਰ ਅਤੇ ਅਮਨਦੀਪ ਹੈਂਡਾ ਵਲੋਂ ਬਾਕੀ ਸਮੂਹ ਸਟਾਫ਼ ਦੇ ਸਹਿਯੋਗ ਨਾਲ ਕੀਤਾ ਗਿਆ।